Weather Forecast: ਉੱਤਰ ਭਾਰਤ ਵਿੱਚ ਮੌਨਸੂਨ ਦਾ ਦੌਰ ਲਗਭਗ ਖ਼ਤਮ ਹੋ ਗਿਆ ਹੈ ਅਤੇ ਖੁਸ਼ਕ ਮੌਸਮ ਸ਼ੁਰੂ ਹੋ ਗਿਆ ਹੈ। ਹਾਲਾਂਕਿ, ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਪੈਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲ ਰਹੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਸਾਲ ਮੌਨਸੂਨ ਵਾਂਗ ਸਰਦੀ ਵੀ ਆਪਣੇ ਪਿਛਲੇ ਰਿਕਾਰਡ ਤੋੜ ਸਕਦੀ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਫਿਲਹਾਲ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ, ਸੂਬੇ ਵਿੱਚ ਸਵੇਰ ਅਤੇ ਸ਼ਾਮ ਦੀ ਠੰਡ ਦਾ ਲੋਕਾਂ ਨੂੰ ਇਹਸਾਸ ਹੋਣਾ ਸ਼ੁਰੂ ਹੋ ਗਿਆ ਹੈ, ਪਰ ਦੁਪਹਿਰ ਵੇਲੇ ਲੋਕ ਗਰਮੀ ਦਾ ਤਾਪ ਸਹਾਰ ਰਹੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਨੇ ਮੀਂਹ ਦੀਆਂ ਗਤੀਵਿਧੀਆਂ ਪੂਰੀ ਤਰ੍ਹਾਂ ਖ਼ਤਮ ਹੋਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਖੁਸ਼ਕ ਮੌਸਮ ਦਾ ਦੌਰ ਸ਼ੁਰੂ ਹੋ ਗਿਆ ਹੈ ਅਤੇ ਲੋਕ ਦਿਨ ਵੇਲੇ ਜਿਥੇ ਗਰਮੀ ਝੱਲ ਰਹੇ ਹਨ, ਉਥੇ ਹੀ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਦਾ ਆਨੰਦ ਮਾਣ ਰਹੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : Weather Today: ਸਵੇਰੇ ਧੁੰਦ - ਦੁਪਹਿਰੇ ਗਰਮੀ, ਇਸ ਦਿਨ ਤੋਂ ਮੌਸਮ 'ਚ ਵੱਡਾ ਬਦਲਾਅ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਗੰਗਾ ਪੱਛਮੀ ਬੰਗਾਲ, ਓਡੀਸ਼ਾ ਦੇ ਕੁਝ ਹਿੱਸਿਆਂ, ਤੱਟਵਰਤੀ ਕਰਨਾਟਕ, ਕੇਰਲ, ਕੋਂਕਣ ਅਤੇ ਗੋਆ ਅਤੇ ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
● ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਬਿਹਾਰ ਦੇ ਕੁਝ ਹਿੱਸਿਆਂ, ਆਂਧਰਾ ਪ੍ਰਦੇਸ਼, ਤੇਲੰਗਾਨਾ, ਵਿਦਰਭ, ਮਰਾਠਵਾੜਾ, ਤਾਮਿਲਨਾਡੂ ਦੇ ਕੁਝ ਹਿੱਸਿਆਂ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ ਪ੍ਰਦੇਸ਼, ਸਿੱਕਮ, ਪੂਰਬੀ ਮੱਧ ਪ੍ਰਦੇਸ਼ ਅਤੇ ਅੰਦਰੂਨੀ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: After the rain, now the winter will break the record, winter starts