Weather Forecast: ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 14 ਜੁਲਾਈ ਨੂੰ ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਭਾਰੀ ਮੀਂਹ ਪੈਣ ਦੇ ਆਸਾਰ ਹਨ। IMD ਨੇ ਹਿਮਾਚਲ, ਪੰਜਾਬ, ਹਰਿਆਣਾ, ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੇ ਚਲਦਿਆਂ ਅਲਰਟ ਜਾਰੀ ਕਰ ਦਿੱਤਾ ਹੈ। ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਹੜ੍ਹਾਂ ਤੋਂ ਅਜੇ ਤੱਕ ਰਾਹਤ ਨਹੀਂ ਮਿਲੀ ਹੈ, ਪਰ ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੁੜ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਅੱਜ ਯਾਨੀ 14 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 15, 16, 17 ਅਤੇ 18 ਜੁਲਾਈ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦਾ ਅਨੁਮਾਨ ਲਾਇਆ ਹੈ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ 14 ਜੁਲਾਈ ਯਾਨੀ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ 15 ਤੋਂ 17 ਜੁਲਾਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦਾ ਅਨੁਮਾਨ ਲਾਇਆ ਹੈ।
ਇਹ ਵੀ ਪੜ੍ਹੋ : Weather Today: 14 ਜੁਲਾਈ ਤੋਂ ਭਾਰੀ ਮੀਂਹ, North India 'ਚ ਮੁੜ ਤੋਂ ਹੜ੍ਹ ਦਾ ਖ਼ਤਰਾ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰਾਖੰਡ, ਉੱਤਰੀ-ਪੱਛਮੀ ਅਤੇ ਉੱਤਰ-ਪੂਰਬੀ ਉੱਤਰ ਪ੍ਰਦੇਸ਼, ਉੱਤਰੀ ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਤੱਟਵਰਤੀ ਕਰਨਾਟਕ, ਕੇਰਲਾ, ਵਿਦਰਭ ਅਤੇ ਤੱਟਵਰਤੀ ਇਲਾਕਿਆਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦੱਖਣ ਵਿੱਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਗੰਗਾ ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ, ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ, ਤੇਲੰਗਾਨਾ, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਓਡੀਸ਼ਾ ਦੇ ਕੁਝ ਹਿੱਸਿਆਂ, ਕੋਂਕਣ ਅਤੇ ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ, ਪੰਜਾਬ, ਰਾਜਸਥਾਨ ਦੇ ਕੇਂਦਰੀ ਹਿੱਸਿਆਂ, ਝਾਰਖੰਡ, ਉੜੀਸਾ, ਅੰਦਰੂਨੀ ਆਂਧਰਾ ਪ੍ਰਦੇਸ਼, ਮਰਾਠਵਾੜਾ, ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Alert in Himachal-Punjab-Haryana-Delhi, rain expected till this day