Weather Forecast: ਉੱਤਰ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਡ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫਿਲਹਾਲ, ਠੰਢ ਅਤੇ ਸੰਘਣੀ ਧੁੰਦ ਤੋਂ ਲੋਕਾਂ ਨੂੰ ਕੋਈ ਖਾਸ ਰਾਹਤ ਨਹੀਂ ਮਿਲਣ ਵਾਲੀ ਹੈ।
ਆਈਐਮਡੀ ਅਨੁਸਾਰ, ਅੱਜ ਯਾਨੀ 8 ਜਨਵਰੀ ਨੂੰ ਵੀ ਯੂਪੀ, ਬਿਹਾਰ ਅਤੇ ਰਾਜਸਥਾਨ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਣ ਦੀ ਸੰਭਾਵਨਾ ਜਤਾਈ ਹੈ।
ਆਈਐਮਡੀ ਵੱਲੋਂ ਅਲਰਟ
ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਉੱਤਰ-ਪੱਛਮੀ, ਮੱਧ ਅਤੇ ਦੱਖਣੀ ਭਾਰਤ ਦੇ ਕਈ ਸੂਬਿਆਂ ਵਿੱਚ ਗੜੇਮਾਰੀ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਆਈਐਮਡੀ ਮੁਤਾਬਕ, ਉੱਤਰ-ਪੱਛਮੀ ਭਾਰਤ ਦੇ ਕੁਝ ਸੂਬਿਆਂ ਵਿੱਚ, ਮੌਜੂਦਾ ਸਮੇਂ ਵਿੱਚ ਘੱਟੋ ਘੱਟ ਤਾਪਮਾਨ 6 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ, ਜਦੋਂਕਿ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ ਸੂਬਿਆਂ ਵਿੱਚ, ਤਾਪਮਾਨ 12 ਤੋਂ 14 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਦਰਜ ਕੀਤਾ ਜਾ ਰਿਹਾ ਹੈ।
ਪਿਛਲੇ 24 ਘਟਿਆਂ ਦੇ ਮੌਸਮ ਦੀ ਗਤੀਵਿਧੀ ਬਾਰੇ ਗੱਲ ਕਰੀਏ ਤਾਂ ਤਾਮਿਲਨਾਡੂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਕੇਰਲ, ਲਕਸ਼ਦੀਪ ਅਤੇ ਦੱਖਣ-ਪੂਰਬੀ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਕਰਨਾਟਕ, ਛੱਤੀਸਗੜ੍ਹ, ਦੱਖਣ-ਪੂਰਬੀ ਮੱਧ ਪ੍ਰਦੇਸ਼ ਵਿੱਚ ਕੁਝ ਥਾਵਾਂ 'ਤੇ ਅਤੇ ਸਿੱਕਮ, ਬਿਹਾਰ, ਦੱਖਣੀ ਮੱਧ ਮਹਾਰਾਸ਼ਟਰ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਦੱਖਣੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ।
ਪੰਜਾਬ, ਉੱਤਰੀ ਹਰਿਆਣਾ ਅਤੇ ਜੰਮੂ ਡਿਵੀਜ਼ਨ ਦੇ ਕੁਝ ਹਿੱਸਿਆਂ, ਪੱਛਮੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਕੁਝ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਦੇਖੀ ਗਈ। ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਦੇਖੀ ਗਈ। ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਉੱਤਰ-ਪੱਛਮੀ ਰਾਜਸਥਾਨ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਠੰਡੇ ਦਿਨ ਤੋਂ ਲੈ ਕੇ ਸਖ਼ਤ ਠੰਡ ਦੇ ਹਾਲਾਤ ਬਣੇ ਹੋਏ ਹਨ। ਦਿੱਲੀ ਵਿੱਚ ਇੱਕ-ਦੋ ਥਾਵਾਂ ’ਤੇ ਠੰਢ ਦੇ ਹਾਲਾਤ ਬਣ ਗਏ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਕੇਰਲ ਅਤੇ ਦੱਖਣੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਲਕਸ਼ਦੀਪ, ਕੋਂਕਣ ਅਤੇ ਗੋਆ, ਰਾਜਸਥਾਨ, ਪੂਰਬੀ ਗੁਜਰਾਤ, ਪੂਰਬੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ ਅਤੇ ਪੱਛਮੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼ ਅਤੇ ਤ੍ਰਿਪੁਰਾ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ। ਜਦੋਂਕਿ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਠੰਢ ਦੇ ਹਾਲਾਤ ਬਣ ਸਕਦੇ ਹਨ।
ਫਸਲਾਂ ਨੂੰ ਕੋਹਰੇ ਤੋਂ ਬਚਾਉਣ ਲਈ ਉਪਾਅ
ਕੋਹਰੇ ਤੋਂ ਬਚਾਉਣ ਲਈ ਨਾਜ਼ੁਕ ਅਤੇ ਛੋਟੇ ਪੌਦਿਆਂ ਜਿਵੇਂ ਕਿ ਟਮਾਟਰ ਅਤੇ ਹੋਰ ਸਬਜ਼ੀਆਂ ਨੂੰ ਪਲਾਸਟਿਕ ਦੀਆਂ ਸ਼ੀਟਾਂ ਆਦਿ ਨਾਲ ਢੱਕਣਾ ਚਾਹੀਦਾ ਹੈ, ਖਾਸ ਕਰਕੇ ਗੂੜੇ ਰੰਗ ਦੀ ਪਲਾਸਟਿਕ ਸ਼ੀਟ ਜ਼ਿਆਦਾ ਫਾਇਦੇਮੰਦ ਹੁੰਦੀਆਂ ਹੈ। ਦਿਨ ਵੇਲੇ ਇਨ੍ਹਾਂ ਪਲਾਸਟਿਕ ਸ਼ੀਟਾਂ ਨੂੰ ਪਾਸੇ ਕਰ ਦੇਣਾ ਚਾਹੀਦਾ ਕਿਉਂਕਿ ਦਿਨ ਵੇਲੇ ਨਮੀ ਜ਼ਿਆਦਾ ਹੋਣ ਕਰਕੇ ਬਿਮਾਰੀਆਂ ਦਾ ਡਰ ਰਹਿੰਦਾ ਹੈ ਜਾਂ ਫਿਰ ਇਹਨਾਂ ਥੱਲੇ ਕਈ ਤਰ੍ਹਾਂ ਦੇ ਨਦੀਨ ਵੀ ਪੈਦਾ ਹੋ ਜਾਂਦੇ ਹਨ। ਕੋਹਰੇ ਤੋਂ ਬਚਾਅ ਲਈ ਮਲਚਿੰਗ ਕਰਕੇ ਵੀ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਮਲਚ ਦੇ ਤੌਰ 'ਤੇ ਝੋਨੇ ਦੀ ਪਰਾਲੀ ਜਾਂ ਹੋਰ ਘਾਹ ਫੂਸ ਵਰਤਿਆ ਜਾ ਸਕਦਾ ਹੈ। ਮਲਚ ਲਈ ਤੂੜੀ, ਸੁਆਹ ਆਦਿ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।
Summary in English: Weather Today: Bad weather from Punjab to Delhi, possibility of heavy rain and hailstorm, advice to farmers from department, know weather update till Lohri