Weather Forecast: ਮੌਸਮ ਵਿਭਾਗ ਨੇ ਦੇਸ਼ਭਰ ਦੇ ਕਈ ਹਿੱਸਿਆਂ ਵਿੱਚ 3 ਅਗਸਤ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਪੂਰਬੀ ਮੱਧ ਪ੍ਰਦੇਸ਼ ਅਤੇ ਉੱਤਰੀ ਛੱਤੀਸਗੜ੍ਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ। ਉੱਤਰਾਖੰਡ ਵਿੱਚ 1-3 ਅਗਸਤ ਨੂੰ, ਉੱਤਰ ਪ੍ਰਦੇਸ਼ ਵਿੱਚ 1 ਅਤੇ 2 ਅਗਸਤ ਨੂੰ ਅਤੇ ਦਿੱਲੀ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 2 ਅਤੇ 3 ਅਗਸਤ ਨੂੰ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਪੰਜਾਬ ਵਿੱਚ 31 ਜੁਲਾਈ ਅਤੇ 1 ਅਗਸਤ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ ਜਤਾਏ ਹਨ। ਇਸ ਤੋਂ ਬਾਅਦ 2 ਅਗਸਤ ਤੋਂ ਮੌਸਮ 'ਚ ਬਦਲਾਅ ਦੀ ਭਵਿੱਖਬਾਣੀ ਕਰਦਿਆਂ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਵਿੱਚ 2 ਅਤੇ 3 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਤੱਕ ਮੀਂਹ ਪੈਣ ਦੇ ਆਸਾਰ ਬਹੁਤ ਘੱਟ ਹਨ। ਹਾਲਾਂਕਿ, ਦੋ ਦਿਨਾਂ ਦੇ ਬ੍ਰੇਕ ਤੋਂ ਬਾਅਦ ਮੌਸਮ ਮੁੜ ਬਦਲ ਜਾਵੇਗਾ ਅਤੇ ਅਗਲੇ ਪੰਜ ਦਿਨਾਂ ਤੱਕ ਹਰਿਆਣਾ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 31 ਜੁਲਾਈ ਅਤੇ 01 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਜਦੋਂਕਿ 02 ਅਤੇ 03 ਅਗਸਤ ਨੂੰ ਜ਼ਿਆਦਾਤਰ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ ਹਨ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਹਰਿਆਣਾ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : Weather Today: 4 ਅਗਸਤ ਤੋਂ ਮੌਸਮ 'ਚ ਹੋਣ ਜਾ ਰਹੇ ਹਨ ਇਹ ਵੱਡੇ ਬਦਲਾਅ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਝਾਰਖੰਡ, ਵਿਦਰਭ, ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਪੂਰਬੀ ਰਾਜਸਥਾਨ ਅਤੇ ਗੰਗਾ ਦੇ ਪੱਛਮੀ ਬੰਗਾਲ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
● ਸਿੱਕਮ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਅੰਦਰੂਨੀ ਮਹਾਰਾਸ਼ਟਰ, ਤੱਟਵਰਤੀ ਕਰਨਾਟਕ, ਗੁਜਰਾਤ ਖੇਤਰ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਲਕਸ਼ਦੀਪ ਅਤੇ ਸੌਰਾਸ਼ਟਰ ਅਤੇ ਕੱਛ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Bad weather from this date of August, Alert in villages