Weather Forecast: ਦੱਖਣ-ਪੱਛਮੀ ਮਾਨਸੂਨ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ ਨੇ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਤਬਾਹੀ ਮਚਾਈ ਹੋਈ ਹੈ। ਪਹਾੜਾਂ 'ਚ ਮੀਂਹ ਕਾਰਨ ਦਿੱਲੀ 'ਚ ਯਮੁਨਾ ਇਕ ਵਾਰ ਫਿਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਈ ਹੈ। ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਕੋਂਕਣ ਅਤੇ ਗੁਜਰਾਤ ਤੱਕ ਭਾਰੀ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ 20 ਤੋਂ 23 ਜੁਲਾਈ ਤੱਕ ਮੌਸਮ ਖ਼ਰਾਬ ਰਹਿਣ ਵਾਲਾ ਹੈ। ਇਸ ਦੌਰਾਨ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ ਸੂਬੇ ਵਿੱਚ ਅਗਲੇ 07 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ।
ਹਰਿਆਣਾ ਦਾ ਮੌਸਮ: Met Centre Chandigarh
ਹਰਿਆਣਾ ਵਿੱਚ ਵੀ ਮੌਸਮ ਵਿਭਾਗ ਨੇ 20 ਤੋਂ 23 ਜੁਲਾਈ ਤੱਕ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੀ ਉਮੀਦ ਜਤਾਈ ਹੈ।
ਇਹ ਵੀ ਪੜ੍ਹੋ : Weather Today: ਮੌਨਸੂਨ ਦਾ ਟਾਰਚਰ ਜਾਰੀ, ਇਸ ਦਿਨ ਤੱਕ ਮੀਂਹ ਪੈਣ ਦੇ ਆਸਾਰ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਮੁੰਬਈ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਦੇ ਨਾਲ-ਨਾਲ ਦੱਖਣੀ ਗੁਜਰਾਤ ਵਿੱਚ ਕੁਝ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਦੱਖਣੀ ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ, ਤੇਲੰਗਾਨਾ, ਦੱਖਣੀ ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼, ਦੱਖਣੀ ਉੜੀਸਾ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ, ਸਿੱਕਮ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਅੰਦਰੂਨੀ ਕਰਨਾਟਕ ਅਤੇ ਬਿਹਾਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Bad weather till July 23, Oh God! Save from this disaster