1. Home
  2. ਮੌਸਮ

Weather Today: 4 ਜੂਨ ਤੱਕ ਮੌਸਮ ਖ਼ਰਾਬ, ਮੌਸਮ ਵਿਭਾਗ ਨੇ Punjab-Haryana-Delhi ਵਿੱਚ ਜਾਰੀ ਕੀਤਾ ਤੂਫ਼ਾਨੀ ਬਾਰਿਸ਼ ਦਾ ਅਲਰਟ

ਪੰਜਾਬ ਵਿੱਚ ਗਰਮੀ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਵੀਰਵਾਰ ਨੂੰ ਅਲਰਟ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ, ਪਰ ਰਾਤ 2 ਵਜੇ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤੂਫ਼ਾਨ ਆਇਆ ਅਤੇ ਹਲਕੀ ਬਾਰਿਸ਼ ਵੀ ਹੋਈ। ਫਿਲਹਾਲ, ਮੌਸਮ ਵਿਭਾਗ ਨੇ ਅੱਜ ਤੋਂ 4 ਜੂਨ ਤੱਕ Punjab-Haryana-Delhi ਵਿੱਚ ਤੂਫ਼ਾਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਪੰਜਾਬ-ਹਰਿਆਣਾ-ਦਿੱਲੀ ਵਿੱਚ ਮੌਸਮ ਖ਼ਰਾਬ

ਪੰਜਾਬ-ਹਰਿਆਣਾ-ਦਿੱਲੀ ਵਿੱਚ ਮੌਸਮ ਖ਼ਰਾਬ

Weather Forecast: ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਵੀਰਵਾਰ ਸ਼ਾਮ ਨੂੰ ਦਿੱਲੀ-ਐਨਸੀਆਰ ਵਿੱਚ ਧੂੜ ਭਰੀ ਹਨੇਰੀ ਆਈ, ਜਿਸ ਤੋਂ ਬਾਅਦ ਮੌਸਮ ਵਿਭਾਗ ਨੇ ਕੁਝ ਘੰਟਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਵੀ ਜਾਰੀ ਕੀਤੀ। ਫਿਲਹਾਲ, ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ ਦਿੱਤੀ ਹੈ। ਨਾਲ ਹੀ ਅਗਲੇ ਤਿੰਨ ਦਿਨਾਂ ਤੱਕ ਇਸੇ ਤਰ੍ਹਾਂ ਦਾ ਮੌਸਮ ਜਾਰੀ ਰਹਿਣ ਦੀ ਗੱਲ ਕਹੀ ਹੈ।

ਮੌਸਮ ਵਿਭਾਗ ਨੇ ਵੱਖ-ਵੱਖ ਥਾਵਾਂ ਲਈ ਯੈਲੋ ਅਤੇ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਦੇਸ਼ ਦੇ ਉੱਤਰ-ਪੱਛਮੀ ਖੇਤਰ - ਪੰਜਾਬ ਅਤੇ ਹਰਿਆਣਾ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਮੌਸਮ ਵਿੱਚ ਬਦਲਾਅ ਆਵੇਗਾ। ਮੌਸਮ ਵਿਭਾਗ ਨੇ ਅੱਜ (ਸ਼ੁੱਕਰਵਾਰ) ਲਈ ਪੂਰੇ ਸੂਬੇ ਵਿੱਚ ਯੈਲੋ-ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ, ਯੈਲੋ ਅਲਰਟ 4 ਜੂਨ ਤੱਕ ਲਾਗੂ ਰਹੇਗਾ। ਇਸ ਸਾਲ ਭਾਰਤ ਵਿੱਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਸਮੇਂ ਤੋਂ ਪਹਿਲਾਂ ਸਰਗਰਮ ਹੋ ਰਿਹਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ 25 ਜੂਨ ਤੋਂ ਬਾਅਦ ਮਾਨਸੂਨ ਪੰਜਾਬ ਵਿੱਚ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਹਰਿਆਣਾ ਦਾ ਮੌਸਮ

ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਵੀਰਵਾਰ ਸ਼ਾਮ ਨੂੰ ਅਚਾਨਕ ਮੌਸਮ ਬਦਲ ਗਿਆ। ਗੁਰੂਗ੍ਰਾਮ, ਚਰਖੀ ਦਾਦਰੀ, ਨੂਹ, ਰੇਵਾੜੀ, ਝੱਜਰ, ਸੋਨੀਪਤ, ਭਿਵਾਨੀ ਅਤੇ ਪਲਵਲ ਵਿੱਚ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ ਪਿਆ। ਗੁਰੂਗ੍ਰਾਮ ਵਿੱਚ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਕਾਰਨ ਦਰੱਖਤ ਜੜ੍ਹੋਂ ਉੱਖੜ ਗਏ। ਹਿਸਾਰ ਅਤੇ ਫਰੀਦਾਬਾਦ ਵਿੱਚ ਵੀ ਤੂਫ਼ਾਨ ਆਇਆ। ਹੁਣ ਸ਼ੁੱਕਰਵਾਰ ਨੂੰ ਵੀ 17 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਨੇਰੀ ਦਾ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤ ਮੌਸਮ ਵਿਭਾਗ ਦੇ ਅਨੁਸਾਰ, 31 ਮਈ ਤੋਂ 1 ਜੂਨ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjab ਵਿੱਚ 3 ਜੂਨ ਤੱਕ Alert, ਦੇਖੋ ਇਸ ਹਫ਼ਤੇ ਕਿਹੋ ਜਿਹਾ ਰਹੇਗਾ Weather

ਦਿੱਲੀ ਦਾ ਮੌਸਮ

ਦਿੱਲੀ ਵਾਲਿਆਂ ਲਈ ਮੌਸਮ ਠੰਡਾ ਰਹਿਣ ਵਾਲਾ ਹੈ। ਜੂਨ ਸ਼ੁਰੂ ਹੋਣ ਵਾਲਾ ਹੈ ਅਤੇ ਦਿੱਲੀ ਵਾਲੇ ਅਜੇ ਵੀ ਮਾਰਚ-ਅਪ੍ਰੈਲ ਵਾਂਗ ਮੌਸਮ ਦਾ ਆਨੰਦ ਮਾਣ ਰਹੇ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਮੌਸਮ ਵਿੱਚ ਬਦਲਾਅ ਆਵੇਗਾ। ਦਿੱਲੀ, ਨੋਇਡਾ, ਗਾਜ਼ੀਆਬਾਦ ਤੋਂ ਗੁਰੂਗ੍ਰਾਮ ਤੱਕ ਤੇਜ਼ ਗਰਜ ਦੇ ਨਾਲ ਹਲਕੀ ਤੋਂ ਭਾਰੀ ਬਾਰਿਸ਼ ਦੇਖੀ ਜਾ ਸਕਦੀ ਹੈ।

ਆਈਐਮਡੀ ਨੇ ਦਿੱਲੀ-ਐਨਸੀਆਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਆਈਐਮਡੀ ਦੀ ਭਵਿੱਖਬਾਣੀ ਅਨੁਸਾਰ, ਦਿੱਲੀ ਵਿੱਚ ਦਿਨ ਭਰ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 36 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਹੋ ਸਕਦਾ ਹੈ।

Summary in English: Weather Today: Bad weather till June 4, thunderstorm aand rain alert in Punjab-Haryana-Delhi

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters