Weather Forecast: ਉੱਤਰ ਭਾਰਤ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ, ਜਿਸਦੇ ਚਲਦਿਆਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਸਮੇਤ ਉੱਤਰ ਭਾਰਤ ਦੇ ਬਾਕੀ ਸੂਬਿਆਂ 'ਚ ਠੰਡ ਸ਼ੁਰੂ ਹੋ ਗਈ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਨਾਲ-ਨਾਲ ਉੱਤਰ-ਪੂਰਬ ਅਤੇ ਦੱਖਣ ਦੇ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਰਾਜਧਾਨੀ ਦਿੱਲੀ ਵਿੱਚ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੇਰਲ ਵਿੱਚ 23 ਅਤੇ 24 ਅਕਤੂਬਰ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅੱਜ ਯਾਨੀ 21 ਅਕਤੂਬਰ ਤੋਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੀਂਹ ਦਾ ਇਹ ਸਿਲਸਿਲਾ 22 ਅਤੇ 23 ਅਕਤੂਬਰ ਤੱਕ ਜਾਰੀ ਰਹੇਗਾ ਅਤੇ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇਖਣ ਨੂੰ ਮਿਲੇਗੀ। ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਹਰਿਆਣਾ ਵਿੱਚ ਵੀ ਮੌਸਮ ਦਾ ਪੈਟਰਨ ਹਰ ਪਲ ਬਦਲ ਰਿਹਾ ਹੈ। ਸੂਬੇ 'ਚ ਅੱਜ ਯਾਨੀ 21 ਅਕਤੂਬਰ ਤੋਂ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਨਵੀਂ ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਮੌਸਮ ਵਿੱਚ ਬਦਲਾਅ ਆਵੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਸਮੇਂ-ਸਮੇਂ 'ਤੇ ਅੰਸ਼ਿਕ ਤਬਦੀਲੀ ਅਤੇ ਕੁਝ ਥਾਵਾਂ 'ਤੇ ਛੁੱਟ-ਪੁੱਟ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਬਦਲਿਆ ਮੌਸਮ ਦਾ ਮਿਜਾਜ਼, ਵਾਇਰਲ ਬੁਖਾਰ ਦੇ ਮਰੀਜ਼ਾਂ ਦੀ ਗਿਣਤੀ ਵਧੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਤੱਟਵਰਤੀ ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ, ਅਸਾਮ, ਮੇਘਾਲਿਆ ਅਤੇ ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
● ਪੰਜਾਬ, ਹਰਿਆਣਾ ਅਤੇ ਪੱਛਮੀ ਹਿਮਾਲਿਆ ਦੇ ਕੁਝ ਹਿੱਸਿਆਂ ਵਿੱਚ 21 ਤੋਂ 23 ਅਕਤੂਬਰ ਦਰਮਿਆਨ ਹਲਕੀ ਬਾਰਿਸ਼ ਹੋ ਸਕਦੀ ਹੈ।
● 22 ਅਤੇ 23 ਅਕਤੂਬਰ ਨੂੰ ਦਿੱਲੀ ਅਤੇ ਐਨਸੀਆਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Big change in North India's weather