Weather Forecast: ਦੇਸ਼ ਦੇ ਕਈ ਸੂਬਿਆਂ 'ਚ ਮੌਨਸੂਨ ਕਾਰਨ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਅਨੁਸਾਰ ਅੱਜ ਵੀ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਇੱਕ ਹੋਰ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ, ਜਿਸ ਕਾਰਨ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਇਸ ਖਬਰ 'ਚ ਜਾਣੋ ਤੁਹਾਡੇ ਸੂਬੇ 'ਚ ਕਿਹੋ ਜਿਹਾ ਰਹੇਗਾ ਮੌਸਮ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਖੁਸ਼ਕ ਮੌਸਮ ਰਹਿਣ ਦੀ ਸੰਭਾਵਨਾ ਜਤਾਈ ਹੈ। ਜਦੋਂਕਿ, ਇਸ ਤੋਂ ਬਾਅਦ ਠੰਡੀਆਂ ਹਵਾਵਾਂ, ਧੁੰਦ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ ਖੁਸ਼ਕ ਮੌਸਮ ਤੋਂ ਬਾਅਦ ਵੱਡਾ ਬਦਲਾਅ ਆਉਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਇੱਕ ਵਾਰ ਫਿਰ ਤੋਂ ਪਾਰਾ ਵਧਣ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ, ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: Monsoon ਦੀ ਰਵਾਨਗੀ ਦੇ ਬਾਵਜੂਦ ਮੀਂਹ ਪੈਣ ਦੀ ਪੇਸ਼ੀਨਗੋਈ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਮਹਾਰਾਸ਼ਟਰ, ਉੜੀਸਾ, ਛੱਤੀਸਗੜ੍ਹ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਸਿੱਕਮ, ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਤੇਲੰਗਾਨਾ, ਦੱਖਣ-ਪੱਛਮੀ ਮੱਧ ਪ੍ਰਦੇਸ਼, ਦੱਖਣੀ ਗੁਜਰਾਤ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਉੱਤਰਾਖੰਡ, ਤਾਮਿਲਨਾਡੂ, ਲਕਸ਼ਦੀਪ ਅਤੇ ਰਾਇਲਸੀਮਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Big change in weather from this day