Weather Forecast: ਅਪ੍ਰੈਲ ਦਾ ਪਹਿਲਾ ਹਫਤਾ ਬੀਤ ਚੁੱਕਾ ਹੈ ਅਤੇ ਹੁਣ ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਅੱਜ 9 ਅਪ੍ਰੈਲ ਨੂੰ ਕਈ ਸੂਬਿਆਂ ਲਈ ਹੀਟਵੇਵ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਭਾਰਤੀ ਮੌਸਮ ਵਿਭਾਗ ਨੇ ਅੱਜ ਭਾਰਤ ਦੇ ਦੱਖਣੀ ਹਿੱਸਿਆਂ ਵਿੱਚ ਲੂ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 10 ਅਪ੍ਰੈਲ ਤੱਕ ਪੂਰਬੀ, ਮੱਧ ਅਤੇ ਪ੍ਰਾਇਦੀਪ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗੜੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ।
ਦਿੱਲੀ ਦਾ ਮੌਸਮ
ਰਾਜਧਾਨੀ ਦਿੱਲੀ ਵਿੱਚ ਦਿਨ ਵੇਲੇ ਪੈ ਰਹੀ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ ਹਨ। ਅਪ੍ਰੈਲ ਦਾ ਦੂਜਾ ਹਫ਼ਤਾ ਅਜੇ ਸ਼ੁਰੂ ਹੀ ਹੋਇਆ ਹੈ, ਅਜਿਹੇ 'ਚ ਵਧਦੀ ਗਰਮੀ ਨੂੰ ਦੇਖਦਿਆਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਵਾਰ ਰਿਕਾਰਡ ਤੋੜ ਗਰਮੀ ਪੈਣ ਵਾਲੀ ਹੈ। ਸੋਮਵਾਰ ਨੂੰ ਦਿੱਲੀ ਦੇ ਕਈ ਇਲਾਕਿਆਂ 'ਚ ਤਾਪਮਾਨ 38 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਪੱਛਮੀ ਗੜਬੜੀ ਸਰਗਰਮ ਰਹੇਗੀ। ਇਸ ਕਾਰਨ ਅਗਲੇ ਕੁਝ ਦਿਨਾਂ ਤੱਕ ਬੱਦਲਵਾਈ ਰਹੇਗਾ। ਇਸ ਦੇ ਨਾਲ ਹੀ 13 ਤੋਂ 15 ਅਪ੍ਰੈਲ ਦਰਮਿਆਨ ਦਿੱਲੀ ਦੇ ਕੁਝ ਇਲਾਕਿਆਂ 'ਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਹਿਮਾਚਲ ਪ੍ਰਦੇਸ਼ ਦਾ ਮੌਸਮ
ਹਿਮਾਚਲ ਪ੍ਰਦੇਸ਼ 'ਚ ਤਾਪਮਾਨ ਵਧਣ ਕਾਰਨ ਲੋਕਾਂ ਨੂੰ ਗਰਮੀ ਮਹਿਸੂਸ ਹੋਣ ਲੱਗੀ ਹੈ। ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਅਜਿਹਾ ਹੀ ਵਾਧਾ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੱਛਮੀ ਗੜਬੜੀ ਦੇ 10 ਅਪ੍ਰੈਲ ਤੋਂ ਸਰਗਰਮ ਹੋਣ ਦੀ ਸੰਭਾਵਨਾ ਹੈ। ਫਿਲਹਾਲ, 11 ਤੋਂ 14 ਅਪ੍ਰੈਲ ਤੱਕ ਤੂਫਾਨ ਅਤੇ ਬਿਜਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਤਾਪਮਾਨ ਦਿਨੋ-ਦਿਨ ਵਧਣਾ ਸ਼ੁਰੂ ਹੋ ਗਿਆ ਹੈ। ਜੀ ਹਾਂ, ਇੱਕ ਹਫ਼ਤੇ ਤੋਂ ਜਿੱਥੇ ਮੌਸਮ ਲਗਾਤਾਰ ਸਾਫ਼ ਹੋ ਰਿਹਾ ਹੈ, ਉੱਥੇ ਹੀ ਤਾਪਮਾਨ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਹੀ ਕਾਰਨ ਹੈ ਕਿ ਹਫਤੇ ਦੇ ਪਹਿਲੇ ਹੀ ਦਿਨ ਬਹੁਤ ਤੇਜ਼ ਧੁੱਪ ਨਿਕਲੀ ਅਤੇ ਵਧਦੀ ਗਰਮੀ ਨੇ ਲੋਕਾਂ ਨੂੰ ਤੜਫਾਉਣਾ ਸ਼ੁਰੂ ਕਰ ਦਿੱਤਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਆਸਮਾਨ ਸਾਫ ਰਹਿਣ ਨਾਲ ਤਾਪਮਾਨ 'ਚ ਵਾਧਾ ਹੋਵੇਗਾ, ਜਿਸ ਕਾਰਨ ਤਾਪਮਾਨ ਜਲਦੀ ਹੀ 35 ਡਿਗਰੀ ਸੈਲਸੀਅਸ ਅਤੇ ਉਸ ਤੋਂ ਵੀ ਉੱਪਰ ਪਹੁੰਚ ਜਾਵੇਗਾ।
ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਅੱਜ, ਪੂਰਬੀ, ਮੱਧ ਅਤੇ ਪ੍ਰਾਇਦੀਪ ਭਾਰਤ ਵਿੱਚ ਗਰਜ਼-ਤੂਫ਼ਾਨ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, 10 ਅਪ੍ਰੈਲ ਤੱਕ ਉੱਤਰ-ਪੂਰਬੀ ਭਾਰਤ ਵਿੱਚ ਬਾਰਸ਼/ਤੂਫਾਨ ਦੀ ਵਧਦੀ ਗਤੀਵਿਧੀ ਜਾਰੀ ਰਹੇਗੀ। ਫਿਰ ਇਸ ਤੋਂ ਬਾਅਦ ਤੀਬਰਤਾ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ।
ਗਰਮੀ ਦਾ ਅਲਰਟ
ਅੱਜ ਯਾਨੀ 9 ਅਪ੍ਰੈਲ ਨੂੰ ਰਾਇਲਸੀਮਾ, ਉੱਤਰੀ ਅੰਦਰੂਨੀ ਕਰਨਾਟਕ ਅਤੇ ਤੇਲੰਗਾਨਾ ਦੇ ਵੱਖ-ਵੱਖ ਖੇਤਰਾਂ ਵਿੱਚ ਲੂ ਦੀ ਸੰਭਾਵਨਾ ਹੈ। ਕਰਨਾਟਕ ਦੇ ਬੇਲਾਗਾਵੀ, ਬਿਦਰ, ਵਿਜੇਪੁਰਾ, ਬਾਗਲਕੋਟ, ਗਦਗ, ਕਲਬੁਰਗੀ, ਹਾਵੇਰੀ, ਧਾਰਵਾੜ, ਕੋਪਲ, ਰਾਏਚੁਰ, ਯਾਦਗਿਰੀ, ਬਲਾਰੀ, ਚਿਤਰਦੁਰਗਾ, ਦਾਵਨਗੇਰੇ ਅਤੇ ਵਿਜੇਨਗਰ ਜ਼ਿਲ੍ਹਿਆਂ ਵਿੱਚ ਲੂ ਵਰਗੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।
Summary in English: Weather Today: big change in weather, weather will be pleasant due to rain amid increasing temperature, Weather Forecast