1. Home
  2. ਮੌਸਮ

Weather Today: ਨਵੰਬਰ ਮਹੀਨੇ ਦੇ ਇਸ ਦਿਨ ਤੋਂ ਮੌਸਮ 'ਚ ਵੱਡੇ ਬਦਲਾਅ

ਪੰਜਾਬ 'ਚ ਠੰਡ ਨੇ ਫੜਿਆ ਜ਼ੋਰ, ਨਵੰਬਰ ਮਹੀਨੇ ਦੇ ਇਸ ਦਿਨ ਤੋਂ ਮੌਸਮ 'ਚ ਵੱਡੇ ਬਦਲਾਅ, ਜਾਣੋ ਮੌਸਮ ਵਿਭਾਗ ਵੱਲੋਂ ਜਾਰੀ ਇਹ ਤਾਜ਼ਾ ਭਵਿੱਖਬਾਣੀ।

Gurpreet Kaur Virk
Gurpreet Kaur Virk
ਪੰਜਾਬ 'ਚ ਠੰਡ ਨੇ ਫੜਿਆ ਜ਼ੋਰ

ਪੰਜਾਬ 'ਚ ਠੰਡ ਨੇ ਫੜਿਆ ਜ਼ੋਰ

Weather Forecast: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਅੱਜ ਮੌਸਮ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਉੱਤਰ ਭਾਰਤ ਦੇ ਸੂਬਿਆਂ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਦੱਖਣੀ ਸੂਬਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਕੇਰਲ ਅਤੇ ਤਾਮਿਲਨਾਡੂ ਵਿੱਚ ਇਨ੍ਹੀਂ ਦਿਨੀਂ ਬਾਰਸ਼ ਜਾਰੀ ਹੈ। ਮੌਸਮ ਵਿਭਾਗ ਮੁਤਾਬਕ 3 ਨਵੰਬਰ ਤੋਂ ਤਾਮਿਲਨਾਡੂ, ਕੇਰਲ, ਮਹੇ ਅਤੇ ਅੰਦਰੂਨੀ ਦੱਖਣੀ ਕਰਨਾਟਕ 'ਚ ਬਾਰਿਸ਼ ਦਾ ਨਵਾਂ ਦੌਰ ਸ਼ੁਰੂ ਹੋਵੇਗਾ, ਜੋ 5 ਨਵੰਬਰ ਤੱਕ ਜਾਰੀ ਰਹਿਣ ਵਾਲਾ ਹੈ।

ਪੰਜਾਬ ਦਾ ਮੌਸਮ: Met Centre Chandigarh

ਪੰਜਾਬ ਵਿੱਚ ਮੌਸਮ ਦੇ ਮਿਜਾਜ਼ 'ਚ ਬਾਰ-ਬਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਕੁਝ ਜ਼ਿਲ੍ਹਿਆਂ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋ ਰਹੀ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਧੁੱਪ ਦੇ ਨਾਲ-ਨਾਲ ਬੱਦਲਵਾਈ ਦੇ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ 2 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। 3 ਨਵੰਬਰ ਤੋਂ ਬਾਅਦ ਮੌਸਮ 'ਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ 'ਚ ਵੀ ਫਿਲਹਾਲ ਖੁਸ਼ਕ ਮੌਸਮ ਦਾ ਦੌਰ ਚੱਲ ਰਿਹਾ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਹਰਿਆਣਾ ਵਿੱਚ 2 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। 3 ਨਵੰਬਰ ਤੋਂ ਬਾਅਦ ਮੌਸਮ 'ਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਹਰਿਆਣਾ ਵਿੱਚ ਵੀ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਬੇਸ਼ੱਕ ਲੋਕਾਂ ਨੂੰ ਦਿਨ ਵੇਲੇ ਕੜਕਦੀ ਧੁੱਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਵੇਰ ਅਤੇ ਰਾਤ ਦੇ ਮੌਸਮ ਵਿੱਚ ਠੰਡਕ ਘੁਲਣੀ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ : Weather Today: ਧੂੰਏਂ ਨਾਲ ਘੁੱਟ ਰਿਹੈ ਉੱਤਰ ਭਾਰਤ ਦਾ ਦਮ, ਖਰਾਬ ਹੋ ਰਹੀ ਹੈ ਸ਼ਹਿਰਾਂ ਦੀ ਹਵਾ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਦੱਖਣੀ ਕਰਨਾਟਕ, ਤਾਮਿਲਨਾਡੂ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਲਕਸ਼ਦੀਪ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਤੱਟਵਰਤੀ ਆਂਧਰਾ ਪ੍ਰਦੇਸ਼, ਗੋਆ ਅਤੇ ਤੱਟਵਰਤੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਸਿੱਕਮ ਅਤੇ ਜੰਮੂ-ਕਸ਼ਮੀਰ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

● ਦੱਖਣੀ ਓਡੀਸ਼ਾ 'ਚ 24 ਘੰਟਿਆਂ ਬਾਅਦ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਦਿੱਲੀ ਅਤੇ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੇ ਉੱਚ ਪੱਧਰ ਦੇ ਜਾਰੀ ਰਹਿਣ ਦੀ ਉਮੀਦ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Big changes in weather from this day of November

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

Top Stories

More Stories

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters