Weather Forecast: ਸੀਤ ਲਹਿਰਾਂ ਕਾਰਨ ਉੱਤਰੀ ਭਾਰਤ ਅਤੇ ਪੂਰਬੀ ਭਾਰਤ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਫ੍ਰੀਜ਼ਿੰਗ ਪੁਆਇੰਟ ਤੋਂ ਕਈ ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਝਾਰਖੰਡ ਦੇ ਕਾਂਕੇ ਕਸਬੇ ਵਿੱਚ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਠੰਡ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਅਤੇ ਘਾਟੀ ਵਿੱਚ ਕਈ ਥਾਵਾਂ ’ਤੇ ਪਾਣੀ ਸਪਲਾਈ ਕਰਨ ਵਾਲੀਆਂ ਪਾਈਪਾਂ ਜਾਮ ਹੋ ਗਈਆਂ ਹਨ।
ਤਾਪਮਾਨ ਵਿਚ ਤੇਜ਼ੀ ਨਾਲ ਗਿਰਾਵਟ
ਦਿੱਲੀ-ਐੱਨਸੀਆਰ ਸਮੇਤ ਪੂਰਾ ਉੱਤਰੀ ਭਾਰਤ ਠੰਡ ਦੀ ਲਪੇਟ 'ਚ ਹੈ। ਪੰਜਾਬ, ਹਰਿਆਣਾ, ਬਿਹਾਰ ਅਤੇ ਝਾਰਖੰਡ ਵਿੱਚ ਵੀ ਕੁਝ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਸਥਿਤੀ ਇਸੇ ਤਰ੍ਹਾਂ ਹੀ ਰਹਿਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ ਵਿੱਚ 18 ਦਸੰਬਰ ਯਾਨੀ ਬੁੱਧਵਾਰ ਨੂੰ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ ਕੁਝ ਦਿਨਾਂ ਤੱਕ ਐਨਸੀਆਰ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਗੁਲਮਰਗ 'ਚ ਘੱਟੋ-ਘੱਟ ਤਾਪਮਾਨ ਮਨਫੀ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਪਹਿਲਗਾਮ 'ਚ ਘੱਟੋ-ਘੱਟ ਤਾਪਮਾਨ ਮਨਫੀ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਪੋਰ ਦੇ ਬਾਹਰਵਾਰ ਸਥਿਤ ਕੋਨੀਬਲ ਵੈਲੀ 'ਚ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ ਕਿਉਂਕਿ ਇੱਥੇ ਤਾਪਮਾਨ ਮਨਫੀ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕਈ ਥਾਵਾਂ 'ਤੇ ਰੈੱਡ ਅਲਰਟ
ਮੌਸਮ ਵਿਭਾਗ ਨੇ 26 ਦਸੰਬਰ ਤੱਕ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ 21 ਤੋਂ 22 ਦਸੰਬਰ ਦੀ ਦਰਮਿਆਨੀ ਰਾਤ ਨੂੰ ਘਾਟੀ ਦੇ ਉੱਚੇ ਇਲਾਕਿਆਂ 'ਚ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਸਥਾਨਕ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਅਗਲੇ ਦੋ ਦਿਨਾਂ ਤੱਕ ਚਾਰ ਜ਼ਿਲ੍ਹਿਆਂ ਦੀਆਂ ਨੀਵੀਆਂ ਪਹਾੜੀਆਂ ਅਤੇ ਮੈਦਾਨੀ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਸੀਤ ਲਹਿਰ ਦੇ ਹਾਲਾਤ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਊਨਾ, ਬਿਲਾਸਪੁਰ, ਹਮੀਰਪੁਰ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab ਤੋਂ ਲੈ ਕੇ Odisha ਤੱਕ ਕੜਾਕੇ ਦੀ ਠੰਡ, Faridkot 'ਚ ਤਾਪਮਾਨ 0.6 ਡਿਗਰੀ ਸੈਲਸੀਅਸ, ਅਗਲੇ 4 ਦਿਨਾਂ ਲਈ ਸੀਤ ਲਹਿਰ ਦਾ Alert
ਪੰਜਾਬ ਦੇ ਫਰੀਦਕੋਟ ਤੋਂ ਬਾਅਦ ਅੰਮ੍ਰਿਤਸਰ 2.6 ਡਿਗਰੀ ਸੈਲਸੀਅਸ ਦੇ ਘੱਟੋ-ਘੱਟ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ, ਜਦੋਂਕਿ ਲੁਧਿਆਣਾ ਅਤੇ ਪਟਿਆਲਾ ਦੋਵਾਂ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਝਾਰਖੰਡ ਦੇ ਜ਼ਿਆਦਾਤਰ ਸਥਾਨਾਂ 'ਤੇ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ, ਕਾਂਕੇ 2.5 ਡਿਗਰੀ ਸੈਲਸੀਅਸ ਨਾਲ ਰਾਜ ਦਾ ਸਭ ਤੋਂ ਠੰਡਾ ਰਿਹਾ।
Summary in English: Weather Today: Big shock of cold in North India, temperature reached -8 degrees, situation is critical in many states including Punjab-Haryana-Delhi