Weather Forecast: ਬੁੱਧਵਾਰ ਯਾਨੀ 23 ਅਗਸਤ ਨੂੰ ਰਾਜਧਾਨੀ ਦਿੱਲੀ ਵਿੱਚ ਬਿਜਲੀ ਚਮਕਣ ਦੇ ਨਾਲ ਭਾਰੀ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲੇ। ਹਾਲਾਂਕਿ, 24 ਅਗਸਤ ਵੀਰਵਾਰ ਤੋਂ ਮੌਸਮ 'ਚ ਮੁੜ ਬਦਲਾਅ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ 'ਚ ਵਾਧਾ ਹੋਵੇਗਾ। ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਚਲਦਿਆਂ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਹੈ। ਗੱਲ ਬਿਹਾਰ ਦੀ ਕਰੀਏ ਤਾਂ ਇੱਥੇ ਵੀ ਮੌਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਭਾਰੀ ਮੀਂਹ ਦਾ ਦੌਰ ਸ਼ੁਰੂ ਹੋ ਗਿਆ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ 24 ਤੋਂ 28 ਅਗਸਤ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਣ ਦੀ ਉਮੀਦ ਜਤਾਈ ਹੈ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ 28 ਅਗਸਤ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਰਿਆਣਾ ਦੇ ਉੱਤਰੀ ਹਿੱਸਿਆਂ ਵਿੱਚ 24 ਤੋਂ 28 ਅਗਸਤ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਣ ਦੀ ਉਮੀਦ ਜਤਾਈ ਹੈ।
ਇਹ ਵੀ ਪੜ੍ਹੋ : Weather Today: ਵਧਦੇ ਤਾਪਮਾਨ ਵਿਚਾਲੇ ਮੁੜ ਤੋਂ ਮੀਂਹ ਦੀ ਭਵਿੱਖਬਾਣੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰ-ਪੂਰਬੀ ਭਾਰਤ, ਉੱਤਰਾਖੰਡ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਪੂਰਬੀ ਉੱਤਰ ਪ੍ਰਦੇਸ਼ ਅਤੇ ਕੋਂਕਣ ਅਤੇ ਗੋਆ ਵਿੱਚ ਮੱਧਮ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ।
● ਓਡੀਸ਼ਾ, ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਦੱਖਣੀ ਭਾਰਤ, ਬਾਕੀ ਉੱਤਰੀ ਭਾਰਤ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਛਿੜਕਾਅ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Big update about Punjab weather, heaviest for next 72 hours