Weather Forecast: ਸਤੰਬਰ ਦੇ ਤੀਜੇ ਹਫ਼ਤੇ ਵੀ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਉੱਤਰ ਭਾਰਤ 'ਚ ਮੀਂਹ ਦਾ ਦੌਰ ਜਾਰੀ ਹੈ, ਪਰ ਮੌਸਮ ਵਿਭਾਗ ਦੀ ਮੰਨੀਏ ਤਾਂ ਆਉਂਦੇ ਦਿਨਾਂ ਦੌਰਾਨ ਮੀਂਹ ਦੀਆਂ ਗਤੀਵਿਧੀਆਂ ਖ਼ਤਮ ਹੋ ਜਾਣਗੀਆਂ। ਹਾਲਾਂਕਿ, ਮੌਸਮ ਵਿਭਾਗ ਨੇ ਨਵੀ ਪੱਛਮੀ ਗੜਬੜੀ ਸਰਗਰਮ ਹੋਣ ਦੀ ਉਮੀਦ ਜਤਾਈ ਹੈ, ਜਿਸ ਕਾਰਨ ਉੱਤਰ ਭਾਰਤ ਦੇ ਮੌਸਮ 'ਚ ਬਦਲਾਅ ਦੇਖਿਆ ਜਾ ਸਕਦਾ ਹੈ।
ਪੰਜਾਬ ਦਾ ਮੌਸਮ: Met Centre Chandigarh
ਪੰਜਾਬ ਵਿੱਚ ਮੀਂਹ ਦਾ ਦੌਰ ਫਿਲਹਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜੀ ਹਾਂ, ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 21 ਸਤੰਬਰ ਯਾਨੀ ਅੱਜ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 22, 23, 24 ਅਤੇ 25 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਦੀ ਅਤੇ 26 ਸਤੰਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ 25 ਸਤੰਬਰ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਬਾਅਦ ਮੌਸਮ ਵਿਭਾਗ ਨੇ 26 ਸਤੰਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਹਰਿਆਣਾ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : Weather Today: ਮੌਸਮ 'ਚ ਹੋਣ ਵਾਲਾ ਹੈ ਵੱਡਾ ਬਦਲਾਅ, ਆ ਰਹੀ ਹੈ ਵੱਡੀ ਮੁਸੀਬਤ!
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਗੁਜਰਾਤ ਦੇ ਕੱਛ ਖੇਤਰ, ਪੱਛਮੀ ਬੰਗਾਲ, ਸਿੱਕਮ, ਉੜੀਸਾ, ਝਾਰਖੰਡ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਤੱਟਵਰਤੀ ਕਰਨਾਟਕ, ਲਕਸ਼ਦੀਪ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ ਪ੍ਰਦੇਸ਼, ਬਿਹਾਰ, ਵਿਦਰਭ, ਤੇਲੰਗਾਨਾ, ਕੋਂਕਣ ਅਤੇ ਗੋਆ, ਪੱਛਮੀ ਮੱਧ ਪ੍ਰਦੇਸ਼, ਕੇਰਲ, ਤਾਮਿਲਨਾਡੂ, ਅੰਦਰੂਨੀ ਕਰਨਾਟਕ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਆਂਧਰਾ ਪ੍ਰਦੇਸ਼, ਗੁਜਰਾਤ ਖੇਤਰ, ਰਾਜਸਥਾਨ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Big update for Punjab weather, know the IMD Report