Weather Forecast: ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਪਹਿਲੀ ਜਨਵਰੀ ਤੋਂ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਜੇਕਰ ਦੇਖਿਆ ਜਾਵੇ ਤਾਂ ਪਿਛਲੇ ਕੁਝ ਦਿਨਾਂ ਤੋਂ ਦਿੱਲੀ, ਚੰਡੀਗੜ੍ਹ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ 'ਚ ਠੰਡ ਵਧ ਗਈ ਹੈ। ਮੌਸਮ ਵਿਭਾਗ ਨੇ 16 ਅਤੇ 17 ਜਨਵਰੀ ਨੂੰ ਪੰਜਾਬ-ਹਰਿਆਣਾ-ਚੰਡੀਗੜ੍ਹ ਦੇ ਵੱਖ-ਵੱਖ ਖੇਤਰਾਂ ਵਿੱਚ ਕੋਲਡ ਡੇਅ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਸਿੱਕਮ, ਝਾਰਖੰਡ, ਓਡੀਸ਼ਾ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਸੰਘਣੀ ਧੁੰਦ ਦੀ ਚੇਤਾਵਨੀ
ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਪੰਜਾਬ-ਹਰਿਆਣਾ-ਚੰਡੀਗੜ੍ਹ-ਦਿੱਲੀ ਸਮੇਤ ਕਈ ਹੋਰ ਸੂਬਿਆਂ 'ਚ ਸੰਘਣੀ ਧੁੰਦ ਦੇ ਨਾਲ ਠੰਢ ਵਧਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਰਾਤ ਅਤੇ ਸਵੇਰ ਦੇ ਦੌਰਾਨ ਬਹੁਤ ਸੰਘਣੀ ਧੁੰਦ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਸਿੱਕਮ, ਝਾਰਖੰਡ, ਓਡੀਸ਼ਾ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਦੁਪਹਿਰੇ ਧੁੱਪ, ਸ਼ਾਮੀ ਸੀਤ ਲਹਿਰ
ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਧੁੰਦ ਦੇ ਨਾਲ ਬੱਦਲ ਛਾਏ ਰਹਿਣਗੇ। ਦੁਪਹਿਰ ਵੇਲੇ ਹਲਕੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਵਧਦੀ ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ।
ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ
ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਵਧਦੀ ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ। 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ।
ਇਹ ਵੀ ਪੜੋ: Weather Today: ਮੌਸਮ ਵਿਭਾਗ ਵੱਲੋਂ Alert ਜਾਰੀ, ਕਿਹਾ ਅਜੇ ਮੀਂਹ ਨਹੀਂ, ਪਰ ਸੀਤ ਲਹਿਰ ਰਹੇਗੀ ਜਾਰੀ
ਫਸਲਾਂ 'ਤੇ ਮੌਸਮ ਦਾ ਪ੍ਰਭਾਵ
ਮੌਸਮ ਵਿਭਾਗ ਮੁਤਾਬਕ 20 ਸਾਲਾਂ 'ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਇੰਨਾ ਘੱਟ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਦੀ ਮੰਨੀਏ ਤਾਂ ਸਬਜ਼ੀਆਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ, ਪਰ ਕਣਕ ਦੀ ਫਸਲ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਖੇਤੀਬਾੜੀ ਅਫ਼ਸਰ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਲਗਾਤਾਰ ਧੁੰਦ ਪੈਂਦੀ ਹੈ ਅਤੇ ਧੁੱਪ ਨਾ ਨਿਕਲੀ ਤਾਂ ਇਹ ਫ਼ਸਲਾਂ ਲਈ ਨੁਕਸਾਨਦੇਹ ਸਾਬਤ ਹੋਵੇਗੀ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਦੱਖਣੀ ਹਿੱਸਿਆਂ ਨੂੰ ਛੱਡ ਕੇ ਦੇਸ਼ ਭਰ ਵਿੱਚ ਖੁਸ਼ਕ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਪੂਰਬੀ ਰਾਜਸਥਾਨ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਸਥਾਨਾਂ 'ਤੇ ਸੀਤ ਲਹਿਰ ਤੋਂ ਗੰਭੀਰ ਸੀਤ ਲਹਿਰ ਦੇ ਹਾਲਾਤ ਬਣ ਸਕਦੇ ਹਨ।
ਦਿੱਲੀ ਅਤੇ ਐਨਸੀਆਰ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਸ਼ੀਤ ਲਹਿਰ ਦੇ ਹਾਲਾਤ ਬਣ ਸਕਦੇ ਹਨ। ਉੱਤਰੀ ਪੰਜਾਬ ਅਤੇ ਬਿਹਾਰ ਵਿੱਚ ਕੁਝ ਥਾਵਾਂ 'ਤੇ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਇੱਕ ਜਾਂ ਦੋ ਸਥਾਨਾਂ 'ਤੇ ਠੰਡੇ ਦਿਨ ਤੋਂ ਗੰਭੀਰ ਠੰਡੇ ਦਿਨ ਦੀਆਂ ਸਥਿਤੀਆਂ ਹੋ ਸਕਦੀਆਂ ਹਨ।
ਦੱਖਣੀ ਹਰਿਆਣਾ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਠੰਡੇ ਦਿਨ ਦੇ ਹਾਲਾਤ ਸੰਭਵ ਹਨ। ਪੰਜਾਬ, ਹਰਿਆਣਾ, ਦਿੱਲੀ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਜੰਮੂ ਡਿਵੀਜ਼ਨ, ਪੱਛਮੀ ਉੱਤਰ ਪ੍ਰਦੇਸ਼ ਅਤੇ ਅਸਾਮ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
Summary in English: Weather Today: Big update from IMD, Cold Day Alert on January 16 and 17