1. Home
  2. ਮੌਸਮ

Weather Today: ਬੂੰਦਾਂ-ਬਾਂਦੀ ਨਾਲ ਹੁੰਮਸ ਵਾਲੀ ਗਰਮੀ, ਪੜੋ 22 August ਤੱਕ ਦੀ ਇਹ Big Update

ਮੌਸਮ ਵਿਭਾਗ ਮੁਤਾਬਕ ਅਗਸਤ ਦੀ ਇਸ ਤਰੀਕ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ, ਇਸ ਦੇ ਨਾਲ ਹੀ ਹੁੰਮਸ ਵਾਲੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰੇਗੀ, ਜਾਣੋ IMD ਵੱਲੋਂ ਜਾਰੀ ਇਹ ਨਵੀ Weather Report।

Gurpreet Kaur Virk
Gurpreet Kaur Virk
Weather Update

Weather Update

Weather Forecast: ਭਾਰਤੀ ਮੌਸਮ ਵਿਭਾਗ (IMD) ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਦੇਸ਼ ਦੇ ਬਾਕੀ ਹਿੱਸਿਆਂ 'ਚ ਵੀ ਹਲਕੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਵੱਲੋਂ ਜਾਰੀ ਇਹ ਵੱਡੀ Update...

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 17 ਤੋਂ 22 ਅਗਸਤ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ, ਇਸ ਦੌਰਾਨ ਹੁੰਮਸ ਵਾਲੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਵਾਂਗ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਯਾਨੀ 17 ਅਗਸਤ ਤੋਂ 22 ਅਗਸਤ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇੱਥੇ ਵੀ ਹਲਕੀ ਬੂੰਦਾਂ-ਬਾਂਦੀ ਨਾਲ ਹੁੰਮਸ ਵਾਲੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਮੀਂਹ ਰੁਕਣ ਦਾ ਨਾਂ ਨਹੀਂ ਲੈ ਰਿਹਾ, ਭਾਰਤ ਦੇ ਇਨ੍ਹਾਂ ਹਿੱਸਿਆਂ 'ਚ Alert

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਸਿੱਕਮ, ਅਸਾਮ, ਅਰੁਣਾਚਲ ਪ੍ਰਦੇਸ਼ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਉੱਤਰ-ਪੂਰਬੀ ਭਾਰਤ, ਝਾਰਖੰਡ, ਛੱਤੀਸਗੜ੍ਹ, ਮੱਧ ਪ੍ਰਦੇਸ਼ ਵਿਦਰਭ, ਛੱਤੀਸਗੜ੍ਹ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਪੂਰਬੀ ਰਾਜਸਥਾਨ, ਕੋਂਕਣ ਅਤੇ ਗੋਆ, ਮਰਾਠਵਾੜਾ, ਮੱਧ ਮਹਾਰਾਸ਼ਟਰ, ਗੁਜਰਾਤ ਦੇ ਕੁਝ ਹਿੱਸਿਆਂ, ਕਰਨਾਟਕ, ਕੇਰਲ, ਲਕਸ਼ਦੀਪ, ਤੇਲੰਗਾਨਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Big Update from IMD, Rain will continue till this day

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

Top Stories

More Stories

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters