Weather Forecast: ਦੇਸ਼ ਦੇ ਪਹਾੜੀ ਸੂਬਿਆਂ ਵਿੱਚ ਅਜੇ ਵੀ ਮੌਨਸੂਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਗੱਲ ਰਾਜਧਾਨੀ ਦਿੱਲੀ ਦੀ ਕਰੀਏ ਤਾਂ ਇੱਥੇ ਮੀਂਹ ਦਾ ਦੌਰ ਫਿਲਹਾਲ ਢਿੱਲਾ-ਮੱਠਾ ਜਿਹਾ ਬਣਿਆ ਹੋਇਆ ਹੈ। ਹਾਲਾਂਕਿ, ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 15 ਅਗਸਤ ਨੂੰ ਦਿੱਲੀ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ IMD ਅਨੁਸਾਰ, 15 ਤੋਂ 18 ਅਗਸਤ ਦੇ ਦੌਰਾਨ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਕੁਝ ਥਾਵਾਂ 'ਤੇ ਹਲਕੀ/ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਦਿੱਲੀ ਵਿੱਚ ਅਗਲੇ ਦੋ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ 15 ਅਗਸਤ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 25 ਤੋਂ 27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
IMD ਮੁਤਾਬਕ 17 ਅਗਸਤ ਤੱਕ ਉੱਤਰ ਪ੍ਰਦੇਸ਼ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਨਸੂਨ ਦਾ ਅਸਰ ਫਿਲਹਾਲ ਹਿਮਾਚਲ, ਉਤਰਾਖੰਡ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ 'ਚ ਦੇਖਣ ਨੂੰ ਮਿਲੇਗਾ। ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਗਰਜ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਮੀਂਹ ਦੌਰਾਨ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : Weather Today: 15 August ਵਾਲੇ ਦਿਨ ਮੀਂਹ ਦਾ Alert, ਜਾਣੋ ਇਹ ਵੱਡੀ Update
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅਸਾਮ ਦੇ ਕੁਝ ਹਿੱਸਿਆਂ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਉੱਤਰੀ ਹਰਿਆਣਾ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ, ਗੁਜਰਾਤ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਕੇਰਲ, ਤਾਮਿਲਨਾਡੂ, ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਵਿਦਰਭ ਅਤੇ ਪੂਰਬੀ ਰਾਜਸਥਾਨ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Skymet Weather ਤੋਂ ਲਈ ਗਈ ਹੈ।
Summary in English: Weather Today: Big Update from Met department