Weather Forecast: ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ 'ਚ 6 ਦਸੰਬਰ ਤੱਕ ਮੌਸਮ ਦਾ ਉਤਰਾਅ-ਚੜ੍ਹਾਅ ਜਾਰੀ ਰਹੇਗਾ। ਘਾਟੀ ਦੇ ਕੁਝ ਹਿੱਸਿਆਂ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ 'ਚ ਭਾਰੀ ਬਰਫਬਾਰੀ ਹੋ ਰਹੀ ਹੈ। ਸੋਨਮਰਗ, ਗੁਲਮਰਗ, ਗੁਰੇਜ਼, ਮਾਛਿਲ, ਸ਼ੋਪੀਆਂ 'ਚ ਭਾਰੀ ਬਰਫਬਾਰੀ ਹੋਈ ਹੈ। ਕਸ਼ਮੀਰ 'ਚ ਬਰਫਬਾਰੀ ਕਾਰਨ ਖੂਬਸੂਰਤੀ ਦੇ ਨਾਲ-ਨਾਲ ਠੰਡ ਵੀ ਵਧ ਗਈ ਹੈ। ਕਈ ਥਾਵਾਂ ’ਤੇ ਆਵਾਜਾਈ ਵਿੱਚ ਵੀ ਵਿਘਨ ਪਿਆ ਹੈ। ਹਾਲਾਂਕਿ ਦਿੱਲੀ ਦੀ ਸਰਦ ਰੁੱਤ 'ਚ ਇਸ ਦਾ ਅਸਰ ਅਜੇ ਤੱਕ ਮਹਿਸੂਸ ਨਹੀਂ ਹੋਇਆ ਹੈ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ 'ਚ ਖੁਸ਼ਕ ਮੌਸਮ ਰਹਿਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ, ਸੂਬੇ 'ਚ ਮੀਂਹ ਪੈਣ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕ ਸਵੇਰੇ-ਸ਼ਾਮ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਵੀ ਆਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੱਧ ਤੋਂ ਵੱਧ ਤਾਪਮਾਨ 24 ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ। ਗੱਲ ਹਰਿਆਣਾ ਸੂਬੇ ਦੀ ਕਰੀਏ ਤਾਂ ਇੱਥੇ ਵੀ ਕੱਲ੍ਹ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਵਿੱਚ ਮੁੜ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਦੱਖਣੀ ਤੱਟ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।
● ਅੰਦਰੂਨੀ ਤਾਮਿਲਨਾਡੂ, ਦੱਖਣੀ ਕੇਰਲ, ਮੱਧ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਵਿਦਰਭ, ਮਰਾਠਵਾੜਾ, ਦੱਖਣੀ ਮੱਧ ਮਹਾਰਾਸ਼ਟਰ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋਈ।
● ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਹੋਈ।
ਇਹ ਵੀ ਪੜ੍ਹੋ : Weather Today: ਤਾਪਮਾਨ 6 ਡਿਗਰੀ ਤੱਕ ਡਿੱਗਿਆ, ਅੱਜ ਵੀ ਮੀਂਹ ਪੈਣ ਦੇ ਆਸਾਰ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਕੇਰਲ, ਲਕਸ਼ਦੀਪ, ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ ਅਤੇ ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸੇ ਵਿੱਚ ਹਲਕੀ ਬਰਫ਼ਬਾਰੀ ਸੰਭਵ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Big update on cold, fluctuating weather continues till December 6