Weather Forecast: ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਗੜਬੜੀ ਕਾਰਨ ਉੱਤਰ ਭਾਰਤ ਵਿੱਚ ਚੱਕਰਵਾਤੀ ਚੱਕਰ ਆਵੇਗਾ, ਜਿਸ ਨਾਲ ਮਾਨਸੂਨ 27-28 ਜੂਨ ਦੇ ਨੇੜੇ ਹਰਿਆਣਾ-ਪੰਜਾਬ ਪਹੁੰਚਣ ਦੀ ਸੰਭਾਵਨਾ ਹੈ। ਪਰ ਮੌਸਮ ਵਿਭਾਗ ਨੇ ਅਜੇ ਤੱਕ ਇਸ ਬਾਰੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਬਿਪਰਜੋਏ ਤੂਫਾਨ ਦਾ ਅਸਰ ਹਰਿਆਣਾ-ਪੰਜਾਬ 'ਤੇ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ 19 ਜੂਨ ਤੱਕ ਬਿਪਰਜੋਏ ਤੂਫਾਨ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।
ਪੰਜਾਬ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ 5 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਇਨ੍ਹਾਂ 5 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ।
● ਅਗਲੇ 03 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ ਅਤੇ ਇਸ ਤੋਂ ਬਾਅਦ ਪੰਜਾਬ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : Weather Today: ਹੋ ਜਾਓ ਤਿਆਰ, ਆਉਂਦੇ 5 ਦਿਨ ਭਾਰੀ ਮੀਂਹ ਪੈਣ ਦੇ ਆਸਾਰ
ਹਰਿਆਣਾ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਨੇ ਹਰਿਆਣਾ ਵਿੱਚ ਅਗਲੇ 05 ਦਿਨਾਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● 17, 18, 19 ਅਤੇ 20 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ।
● ਅਗਲੇ 03 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ ਅਤੇ ਇਸ ਤੋਂ ਬਾਅਦ ਰਾਜ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : Gujarat ਤੋਂ Punjab ਤੱਕ Biporjoy Cyclone ਦਾ ਅਸਰ, ਸੁਹਾਵਣੇ ਮੌਸਮ ਦੀ ਦਸਤਕ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰ-ਪੂਰਬੀ ਭਾਰਤ, ਗੁਜਰਾਤ ਦੇ ਕੱਛ ਖੇਤਰ ਅਤੇ ਦੱਖਣੀ ਰਾਜਸਥਾਨ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਅੰਡੇਮਾਨ ਅਤੇ ਨਿਕੋਬਾਰ ਟਾਪੂ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਦੱਖਣ-ਪੂਰਬੀ ਰਾਜਸਥਾਨ, ਗੁਜਰਾਤ ਖੇਤਰ, ਕੋਂਕਣ ਅਤੇ ਗੋਆ ਅਤੇ ਉਪ-ਹਿਮਾਲਿਆ ਪੱਛਮੀ ਬੰਗਾਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ, ਓਡੀਸ਼ਾ, ਤੱਟੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਧੂੜ ਭਰੀ ਹਨੇਰੀ ਆ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Biparjoy storm is about to reach Haryana-Punjab, alert till June 20