Weather Forecast: ਮੌਸਮ ਵਿਭਾਗ ਅਨੁਸਾਰ, ਅੱਜ ਪੂਰਬੀ ਅਤੇ ਪੱਛਮੀ ਯੂਪੀ, ਪੂਰਬੀ ਮੱਧ ਪ੍ਰਦੇਸ਼ ਅਤੇ ਝਾਰਖੰਡ ਵਿੱਚ ਹੀਟ ਵੇਵ ਦਾ ਕਹਿਰ ਜਾਰੀ ਰਹੇਗਾ। ਇੱਥੇ ਤਾਪਮਾਨ 40 ਡਿਗਰੀ ਤੋਂ ਵੱਧ ਰਹਿਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੱਖਣੀ ਭਾਰਤ ਦੇ ਸਾਰੇ ਸੂਬਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇੱਥੇ ਤੱਟਵਰਤੀ ਆਂਧਰਾ ਪ੍ਰਦੇਸ਼ ਨੂੰ ਛੱਡ ਕੇ ਸਾਰੀਆਂ ਥਾਵਾਂ 'ਤੇ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ, ਬੰਗਾਲ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਸਮੇਤ ਉੱਤਰ-ਪੂਰਬੀ ਸੂਬਿਆਂ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ ਅਤੇ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ ਅਤੇ ਐਨਸੀਆਰ ਸਮੇਤ ਜ਼ਿਆਦਾਤਰ ਸੂਬਿਆਂ ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਰਾਜਧਾਨੀ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜਦੋਂਕਿ, ਦੇਰ ਰਾਤ ਦਿੱਲੀ-ਐਨਸੀਆਰ ਵਿੱਚ ਧੂੜ ਭਰੀ ਹਨੇਰੀ ਆਈ ਅਤੇ ਠੰਢੀਆਂ ਹਵਾਵਾਂ ਚੱਲਣ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
ਕਿੱਥੇ ਪਵੇਗਾ ਮੀਂਹ?
ਮੌਸਮ ਵਿਭਾਗ ਯਾਨੀ IMD ਨੇ ਵੀਰਵਾਰ ਰਾਤ ਨੂੰ ਸੂਚਿਤ ਕੀਤਾ ਹੈ ਕਿ ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਸੌਰਾਸ਼ਟਰ, ਕੱਛ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ, ਰਾਇਲਸੀਮਾ, ਤੇਲੰਗਾਨਾ, ਕਰਨਾਟਕ ਵਿੱਚ ਅਗਲੇ 5 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਮਾਹੇ 'ਚ 8 ਜੂਨ ਤੱਕ ਮੀਂਹ ਪੈ ਸਕਦਾ ਹੈ। ਅਗਲੇ 2-3 ਦਿਨਾਂ ਵਿੱਚ ਬਿਹਾਰ, ਝਾਰਖੰਡ, ਗੰਗਾ ਪੱਛਮੀ ਬੰਗਾਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ, ਅਗਲੇ 4-5 ਦਿਨਾਂ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਵਿਦਰਭ, ਛੱਤੀਸਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਮੱਧ ਪ੍ਰਦੇਸ਼ ਵਿੱਚ 8 ਜੂਨ ਤੱਕ ਗੜੇਮਾਰੀ ਵੀ ਹੋ ਸਕਦੀ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਧੂੜ ਭਰੀ ਹਨੇਰੀ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੱਛਮੀ ਰਾਜਸਥਾਨ ਵਿੱਚ 7 ਜੂਨ ਨੂੰ ਗੜੇ ਪੈਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ : Weather Today: ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਇਸ ਦਿਨ ਤੋਂ ਮੁੜ Temperature ਵਧਣਾ ਸ਼ੁਰੂ, ਪੜੋ IMD ਵੱਲੋਂ ਜਾਰੀ Monsoon Report
ਮੌਨਸੂਨ ਰਿਪੋਰਟ
ਦੱਖਣ-ਪੱਛਮੀ ਮੌਨਸੂਨ ਕਰਨਾਟਕ ਦੇ ਜ਼ਿਆਦਾਤਰ ਹਿੱਸਿਆਂ, ਮਹਾਰਾਸ਼ਟਰ ਦੇ ਕੁਝ ਹਿੱਸੇ, ਤੇਲੰਗਾਨਾ ਅਤੇ ਤੱਟੀ ਆਂਧਰਾ ਪ੍ਰਦੇਸ਼, ਪੱਛਮੀ ਮੱਧ ਬੰਗਾਲ ਦੀ ਖਾੜੀ ਦੇ ਜ਼ਿਆਦਾਤਰ ਹਿੱਸੇ ਅਤੇ ਉੱਤਰ ਪੱਛਮੀ ਬੰਗਾਲ ਦੀ ਖਾੜੀ ਦੇ ਕੁਝ ਹੋਰ ਹਿੱਸਿਆਂ ਅਤੇ ਮੱਧ ਅਰਬ ਸਾਗਰ ਦੇ ਕੁਝ ਹਿੱਸਿਆਂ ਨੂੰ ਕਵਰ ਕਰਦਿਆਂ ਅੱਗੇ ਵਧਿਆ ਹੈ। ਮੌਸਮ ਵਿਭਾਗ ਅਨੁਸਾਰ ਮੱਧ ਅਰਬ ਸਾਗਰ ਦੇ ਕੁਝ ਹੋਰ ਹਿੱਸੇ, ਕਰਨਾਟਕ ਅਤੇ ਤੱਟੀ ਆਂਧਰਾ ਪ੍ਰਦੇਸ਼ ਦੇ ਬਾਕੀ ਹਿੱਸੇ, ਮਹਾਰਾਸ਼ਟਰ ਦੇ ਕੁਝ ਹੋਰ ਹਿੱਸੇ (ਮੁੰਬਈ ਸਮੇਤ), ਤੇਲੰਗਾਨਾ, ਦੱਖਣੀ ਛੱਤੀਸਗੜ੍ਹ ਅਤੇ ਦੱਖਣੀ ਉੜੀਸਾ ਦੇ ਕੁਝ ਹਿੱਸੇ, ਦੱਖਣ-ਪੱਛਮੀ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।
Summary in English: Weather Today: Chance of dust storm and rain again in these states of North India today, IMD has issued Lightning Alert