Weather Forecast: ਮੌਸਮ ਦਾ ਮਿਜਾਜ਼ ਵਾਰ-ਵਾਰ ਬਦਲ ਰਿਹਾ ਹੈ। IMD ਦੀ ਮੰਨੀਏ ਤਾਂ ਅਗਲੇ 36 ਤੋਂ 48 ਘੰਟਿਆਂ ਵਿੱਚ ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਤੇਜ਼ੀ ਨਾਲ ਬਦਲਣ ਵਾਲਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਸਮੇਤ ਦਿੱਲੀ ਐਨਸੀਆਰ ਦੇ ਕੁਝ ਹਿੱਸਿਆਂ ਵਿੱਚ ਨਾ ਸਿਰਫ਼ ਭਾਰੀ ਮੀਂਹ ਪੈਣ ਵਾਲਾ ਹੈ, ਸਗੋਂ ਪਹਾੜਾਂ ਉੱਤੇ ਵੀ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਮੰਨਣਾ ਹੈ ਕਿ ਇਸ ਦੌਰਾਨ ਤਾਪਮਾਨ ਵਿੱਚ ਇੱਕ ਵਾਰ ਫਿਰ ਗਿਰਾਵਟ ਆ ਸਕਦੀ ਹੈ। ਵੈਸਟਰਨ ਡਿਸਟਰਬੈਂਸ ਦੀ ਗਤੀਵਿਧੀ ਕਾਰਨ ਸ਼ੁੱਕਰਵਾਰ ਤੋਂ ਇਹ ਮੌਸਮ ਬਦਲਣ ਵਾਲਾ ਹੈ। ਇਸ ਬਦਲਦੇ ਮੌਸਮ ਦੇ ਮੱਦੇਨਜ਼ਰ ਪੂਰੇ ਉੱਤਰ ਭਾਰਤ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦਾ ਮੌਸਮ
ਮੌਸਮ ਵਿਭਾਗ ਨੇ ਪੰਜਾਬ 'ਚ ਮੌਸਮ ਦੇ ਪੈਟਰਨ 'ਚ ਵੱਡਾ ਬਦਲਾਅ ਆਉਣ ਦੇ ਸੰਕੇਤ ਦਿੱਤੇ ਹਨ। ਦਰਅਸਲ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ 17 ਫਰਵਰੀ ਨੂੰ ਸਰਗਰਮ ਹੋ ਰਹੀ ਹੈ, ਜਿਸਦੇ ਚਲਦਿਆਂ 18 ਅਤੇ 19 ਫਰਵਰੀ ਨੂੰ ਬਸੰਤ ਰੁੱਤ ਦੀ ਪਹਿਲੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਹਰਿਆਣਾ ਦਾ ਮੌਸਮ
ਮੌਸਮ ਦੀ ਭਵਿੱਖਬਾਣੀ ਕਰਦਿਆਂ IMD ਨੇ ਹਰਿਆਣਾ ਸੂਬੇ ਵਿੱਚ ਬਦਲਾਅ ਆਉਣ ਦੇ ਸੰਕੇਤ ਦਿੱਤੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਸਮ 18 ਫਰਵਰੀ ਤੱਕ ਆਮ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ 'ਚ ਰੁਕ-ਰੁਕ ਕੇ ਹਵਾਵਾਂ ਚੱਲਣਗੀਆਂ, ਜਿਸ ਕਾਰਨ ਦਿਨ ਦਾ ਤਾਪਮਾਨ ਵਧਣ ਦੀ ਸੰਭਾਵਨਾ ਹੈ ਪਰ ਰਾਤ ਦੇ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ, ਪਰ ਇਸ ਦੌਰਾਨ ਸੂਬੇ 'ਚ ਕੁਝ ਥਾਵਾਂ 'ਤੇ ਸਵੇਰੇ ਹਲਕੀ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਪਰ 18 ਫਰਵਰੀ ਦੀ ਦੇਰ ਰਾਤ ਤੋਂ ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਕਾਰਨ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਹੈ।
ਅਗਲੇ 24 ਘੰਟਿਆਂ ਦੌਰਾਨ ਸੰਭਾਵਿਤ ਮੌਸਮ
ਮੌਸਮ ਵਿਭਾਗ ਮੁਤਾਬਕ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਅਸਾਮ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਵਿੱਚ ਹਲਕੀ-ਹਲਕੀ ਬਾਰਿਸ਼ ਹੋ ਸਕਦੀ ਹੈ। ਤਾਜ਼ਾ ਪੱਛਮੀ ਗੜਬੜੀ ਦੇ ਮੱਦੇਨਜ਼ਰ, 17 ਅਤੇ 21 ਫਰਵਰੀ ਦੇ ਵਿਚਕਾਰ ਪੱਛਮੀ ਹਿਮਾਲੀਅਨ ਖੇਤਰ ਵਿੱਚ ਗਰਜ਼ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਉਮੀਦ ਹੈ।
18 ਅਤੇ 19 ਫਰਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਅਤੇ 19 ਫਰਵਰੀ ਨੂੰ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੇ ਨਾਲ-ਨਾਲ ਭਾਰੀ ਬਰਫਬਾਰੀ ਵੀ ਹੋ ਸਕਦੀ ਹੈ। 16 ਫਰਵਰੀ ਨੂੰ ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
Summary in English: Weather Today: Chance of heavy rain in Punjab on February 18 and 19, Heavy Rain Alert in these places