Weather Forecast: ਬੇਸ਼ੱਕ ਕਈ ਰਾਜਾਂ ਵਿੱਚ ਮਾਨਸੂਨ ਦਾ ਚੰਗਾ ਅਸਰ ਦੇਖਣ ਨੂੰ ਮਿਲਿਆ ਹੈ, ਪਰ ਪੰਜਾਬ ਲਈ ਇਸ ਵਾਰ ਮਾਨਸੂਨ ਖੁਸ਼ਕ ਰਿਹਾ। ਹਾਲਾਂਕਿ, ਮੌਸਮ ਵਿਭਾਗ ਨੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ-ਚੰਡੀਗੜ੍ਹ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਖੁਸ਼ਕ ਮੌਸਮ ਕਾਰਨ ਤਾਪਮਾਨ 'ਚ 2.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਜੰਮੂ-ਕਸ਼ਮੀਰ, ਪੰਜਾਬ, ਪੱਛਮੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਮਰਾਠਵਾੜਾ, ਤੇਲੰਗਾਨਾ, ਕਰਨਾਟਕ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਦਿੱਲੀ ਦਾ ਮੌਸਮ
ਦਿੱਲੀ-ਐੱਨਸੀਆਰ 'ਚ ਅੱਜ ਵੀਰਵਾਰ ਸਵੇਰੇ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਅੱਜ ਸਾਰਾ ਦਿਨ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
ਪੰਜਾਬ ਦਾ ਮੌਸਮ
ਸੂਬੇ 'ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਗੱਲ ਫਰੀਦਕੋਟ ਦੀ ਕਰੀਏ ਤਾਂ ਇੱਥੇ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂਕਿ, ਚੰਡੀਗੜ੍ਹ ਦੇ ਤਾਪਮਾਨ ਵਿੱਚ 3.6 ਡਿਗਰੀ ਦੇ ਵਾਧੇ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਜਦੋਂਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਇਲਾਵਾ ਸ਼ੁੱਕਰਵਾਰ ਨੂੰ ਵੀ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab-Chandigarh ਵਿੱਚ ਕਈ ਦਿਨਾਂ ਬਾਅਦ Monsoon ਮੁੜ ਸਰਗਰਮ, ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ, 14 ਸਤੰਬਰ ਤੋਂ ਮੌਸਮ 'ਚ ਵੱਡਾ ਬਦਲਾਅ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅਲੱਗ-ਥਲੱਗ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਉੱਤਰ-ਪੂਰਬੀ ਭਾਰਤ, ਸਿੱਕਮ, ਪੱਛਮੀ ਬੰਗਾਲ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਉੜੀਸਾ, ਵਿਦਰਭ, ਛੱਤੀਸਗੜ੍ਹ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਕੇਰਲ, ਲਕਸ਼ਦੀਪ ਅਤੇ ਅੰਡੇਮਾਨ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਜੰਮੂ-ਕਸ਼ਮੀਰ, ਪੰਜਾਬ, ਪੱਛਮੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਮਰਾਠਵਾੜਾ, ਤੇਲੰਗਾਨਾ, ਕਰਨਾਟਕ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Chance of rain in 10 districts of Punjab today, know the weather till Sunday