Weather Forecast: ਇੱਕ ਪਾਸੇ ਜਿੱਥੇ ਦੇਸ਼ ਦੇ ਇੱਕ ਹਿੱਸੇ ਤੋਂ ਮਾਨਸੂਨ ਰਵਾਨਾ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਜਾਰੀ ਹੈ, ਜੋ ਅਗਲੇ ਇੱਕ ਹਫ਼ਤੇ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਅੱਜ ਯਾਨੀ 4 ਅਕਤੂਬਰ ਲਈ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ ਉੱਤਰ-ਪੂਰਬੀ ਰਾਜਾਂ ਅਤੇ ਦੱਖਣੀ ਪ੍ਰਾਇਦੀਪ ਭਾਰਤ ਦੇ ਕੁਝ ਰਾਜਾਂ ਵਿੱਚ ਅੱਜ ਵੀ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਉੱਤਰ-ਪੂਰਬੀ ਭਾਰਤ ਤੋਂ ਇਲਾਵਾ ਪੱਛਮੀ ਬੰਗਾਲ ਵਿੱਚ ਵੀ ਅੱਜ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਜਦੋਂਕਿ ਕੇਰਲ, ਤਾਮਿਲਨਾਡੂ, ਰਾਇਲਸੀਮ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਆਈਐਮਡੀ ਨੇ ਕਿਹਾ ਕਿ ਇੱਕ ਚੱਕਰਵਾਤੀ ਚੱਕਰ ਪੱਛਮੀ ਬੰਗਲਾਦੇਸ਼ ਉੱਤੇ ਸਥਿਤ ਹੈ। ਉਥੋਂ ਇੱਕ ਟ੍ਰਫ ਉੱਤਰੀ ਅੰਡੇਮਾਨ ਸਾਗਰ ਵੱਲ ਜਾ ਰਿਹਾ ਹੈ। ਇਨ੍ਹਾਂ ਦੇ ਪ੍ਰਭਾਵ ਹੇਠ ਅਗਲੇ 24 ਘੰਟਿਆਂ ਦੌਰਾਨ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਇਨ੍ਹਾਂ ਮੌਸਮ ਪ੍ਰਣਾਲੀਆਂ ਕਾਰਨ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਸਿੱਕਮ, ਤ੍ਰਿਪੁਰਾ ਅਤੇ ਮਿਜ਼ੋਰਮ ਵਿੱਚ ਅੱਜ ਵੀ ਭਾਰੀ ਤੋਂ ਅਤਿਅੰਤ ਭਾਰੀ ਮੀਂਹ ਪੈ ਸਕਦਾ ਹੈ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਕੇਰਲ, ਤਾਮਿਲਨਾਡੂ, ਰਾਇਲਸੀਮ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ ਅੱਜ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਪੰਜਾਬ ਵਿੱਚ ਅੱਜ ਯਾਨੀ ਸ਼ੁੱਕਰਵਾਰ ਤੋਂ ਮੌਸਮ 'ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ। ਹਾਲਾਂਕਿ, ਮੌਸਮ ਵਿਭਾਗ ਨੇ ਇਸ ਦੌਰਾਨ ਕਿਸੇ ਕਿਸਮ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਜਦੋਂਕਿ, ਹਰਿਆਣਾ 'ਚ ਅੱਜ ਰਾਤ ਤੋਂ ਮੌਸਮ 'ਚ ਫੇਰ ਬਦਲਾਅ ਹੋਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਦੇ 18 ਜ਼ਿਲ੍ਹਿਆਂ ਵਿੱਚ 5 ਅਕਤੂਬਰ ਯਾਨੀ ਕੱਲ੍ਹ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚੋਂ 7 ਜ਼ਿਲ੍ਹੇ ਅਜਿਹੇ ਹਨ, ਜਿੱਥੇ 25 ਤੋਂ 50 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਸਾਰ, ਸਿਰਸਾ, ਫਤਿਹਾਬਾਦ, ਭਿਵਾਨੀ, ਦਾਦਰੀ, ਮਹਿੰਦਰਗੜ੍ਹ ਅਤੇ ਰੇਵਾੜੀ ਸ਼ਾਮਲ ਹਨ, ਜਦੋਂਕਿ ਕੈਥਲ, ਕਰਨਾਲ, ਜੀਂਦ, ਪਾਣੀਪਤ, ਰੋਹਤਕ, ਸੋਨੀਪਤ, ਝੱਜਰ, ਗੁਰੂਗ੍ਰਾਮ, ਮੇਵਾਤ, ਫਰੀਦਾਬਾਦ ਅਤੇ ਪਲਵਲ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: Weather Today: ਪੰਜਾਬ ਵਾਲਿਆਂ ਨੂੰ ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਸੂਬਿਆਂ ਤੋਂ ਮਾਨਸੂਨ ਰਵਾਨਾ, ਇਨ੍ਹਾਂ ਵਿੱਚ ਮੀਂਹ ਦੀ ਸੰਭਾਵਨਾ
ਮਾਨਸੂਨ ਦੀ ਵਾਪਸੀ
ਦੇਸ਼ 'ਚੋਂ ਮਾਨਸੂਨ ਦੇ ਵਾਪਸ ਜਾਣ ਦੇ ਸਿਲਸਿਲੇ 'ਤੇ ਨਜ਼ਰ ਮਾਰੀਏ ਤਾਂ ਦੱਖਣ-ਪੱਛਮੀ ਮਾਨਸੂਨ ਦੇ ਵਾਪਸ ਜਾਣ ਦੀ ਰੇਖਾ ਲਖੀਮਪੁਰ ਖੇੜੀ, ਸ਼ਿਵਪੁਰ, ਕੋਟਾ, ਉਦੈਪੁਰ, ਦਿਸ਼ਾ, ਸੁੰਦਰਨਗਰ ਅਤੇ ਜੂਨਾਗੜ੍ਹ 'ਚੋਂ ਲੰਘ ਰਹੀ ਹੈ। ਅਗਲੇ ਦੋ-ਤਿੰਨ ਦਿਨਾਂ ਵਿੱਚ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਰਾਜਸਥਾਨ ਅਤੇ ਗੁਜਰਾਤ ਦੇ ਬਾਕੀ ਹਿੱਸਿਆਂ ਤੋਂ ਇਸ ਦੇ ਪੂਰੀ ਤਰ੍ਹਾਂ ਹਟਣ ਦੀ ਸੰਭਾਵਨਾ ਹੈ। ਇਨ੍ਹਾਂ ਥਾਵਾਂ ਤੋਂ ਮਾਨਸੂਨ ਦੇ ਪਿੱਛੇ ਹਟਣ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ। ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ਦੇ ਤਾਪਮਾਨ 'ਚ ਬਦਲਾਅ ਦੀ ਸੰਭਾਵਨਾ ਹੈ।
ਇਨ੍ਹਾਂ ਥਾਵਾਂ 'ਤੇ ਮੀਂਹ
ਸਕਾਈਮੇਟ ਮੌਸਮ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ, ਉਪ-ਹਿਮਾਲਿਆ, ਪੱਛਮੀ ਬੰਗਾਲ, ਸਿੱਕਮ ਅਤੇ ਦੱਖਣੀ ਬੰਗਲਾਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦਰਜ ਕੀਤੀ ਗਈ। ਰਾਇਲਸੀਮਾ ਵਿੱਚ ਭਾਰੀ ਮੀਂਹ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਉੱਤਰ-ਪੂਰਬੀ ਭਾਰਤ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਤੱਟੀ ਆਂਧਰਾ ਪ੍ਰਦੇਸ਼, ਉੱਤਰੀ ਤਾਮਿਲਨਾਡੂ, ਕੇਰਲ, ਮਰਾਠਵਾੜਾ, ਮੱਧ ਮਹਾਰਾਸ਼ਟਰ, ਉੜੀਸਾ, ਬਿਹਾਰ ਅਤੇ ਦੱਖਣ-ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਅਰੁਣਾਚਲ ਪ੍ਰਦੇਸ਼, ਵਿਦਰਭ, ਦੱਖਣ-ਪੱਛਮੀ ਮੱਧ ਪ੍ਰਦੇਸ਼, ਕੋਂਕਣ, ਗੋਆ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋਈ।
Summary in English: Weather Today: Chance of rain in 8 districts of Punjab, drop in temperature, winter knocking from this day