Weather Forecast: ਇਸ ਵਾਰ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ ਇੱਕ ਮਹੀਨੇ ਤੋਂ ਪੰਜਾਬ-ਹਰਿਆਣਾ ਸਮੇਤ ਸਮੁੱਚਾ ਉੱਤਰ ਭਾਰਤ ਹੀਟਵੇਵ ਦਾ ਸਾਹਮਣਾ ਕਰ ਰਿਹਾ ਹੈ। ਮੌਸਮ ਵਿਭਾਗ ਨੇ ਹਾਲੇ ਕੁਝ ਦਿਨ ਹੋਰ ਅਜਿਹੇ ਹਾਤਾਲ ਜਾਰੀ ਰਹਿਣ ਦੇ ਆਸਾਰ ਜਤਾਏ ਹਨ।
ਮੌਸਮ ਵਿਭਾਗ ਨੇ ਹਰਿਆਣਾ ਵਿੱਚ ਅੱਜ ਯਾਨੀ ਮੰਗਲਵਾਰ ਨੂੰ 12 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂਕਿ, ਪੰਜਾਬ ਵਿੱਚ 13 ਜ਼ਿਲ੍ਹਿਆਂ ਵਿੱਚ ਔਰੇਂਜ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ, ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ 19 ਤੋਂ 21 ਜੂਨ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ ਦਾ ਮੌਸਮ
ਰਾਜਧਾਨੀ ਦਿੱਲੀ ਵਿੱਚ ਅੱਤ ਦੀ ਗਰਮੀ ਕਾਰਨ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂਕਿ ਮੌਸਮ ਵਿਭਾਗ ਨੇ 19 ਜੂਨ ਤੋਂ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਫਿਲਹਾਲ, ਦਿੱਲੀ ਵਿੱਚ 'ਰੈੱਡ' ਅਲਰਟ ਜਾਰੀ ਕੀਤਾ ਹੈ, ਜੋ ਅੱਜ ਯਾਨੀ ਮੰਗਲਵਾਰ ਨੂੰ ਵੀ ਲਾਗੂ ਰਹੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ 'ਚ ਕਈ ਥਾਵਾਂ 'ਤੇ ਗਰਮੀ ਦੀ ਲਹਿਰ ਦੇ ਨਾਲ ਆਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿਨ ਦੇ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਆਈਐਮਡੀ ਦੇ ਸੱਤ ਦਿਨਾਂ ਦੀ ਭਵਿੱਖਬਾਣੀ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ ਬੁੱਧਵਾਰ ਤੋਂ ਕੁਝ ਰਾਹਤ ਮਿਲੇਗੀ।
ਹਰਿਆਣਾ-ਪੰਜਾਬ 'ਚ ਕਦੋਂ ਹੋਵੇਗੀ ਬਾਰਿਸ਼?
ਮੌਸਮ ਵਿਭਾਗ ਮੁਤਾਬਕ ਮੰਗਲਵਾਰ ਰਾਤ ਤੋਂ ਪੰਜਾਬ-ਹਰਿਆਣਾ 'ਚ ਮੌਸਮ 'ਚ ਬਦਲਾਅ ਹੋਣ ਵਾਲਾ ਹੈ। ਪੱਛਮੀ ਗੜਬੜੀ ਕਾਰਨ 19 ਤੋਂ 21 ਜੂਨ ਤੱਕ ਹਰਿਆਣਾ-ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਨਾਲ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਘੱਟ ਸਕਦਾ ਹੈ।
ਇਹ ਵੀ ਪੜ੍ਹੋ: Pre-Monsoon ਗਤੀਵਿਧੀਆਂ ਸ਼ੁਰੂ, 18 ਜੂਨ ਤੋਂ ਪਹਿਲਾਂ ਨਹੀਂ ਮਿਲਣ ਵਾਲੀ ਗਰਮੀ ਤੋਂ ਰਾਹਤ, IMD ਨੇ ਜਾਰੀ ਕੀਤੀ 20 ਜੂਨ ਤੱਕ ਦੀ ਰਿਪੋਰਟ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਆਸਾਮ ਅਤੇ ਮੇਘਾਲਿਆ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਅਤੇ 19 ਤੋਂ 21 ਜੂਨ ਦੇ ਵਿਚਕਾਰ ਕੁਝ ਥਾਵਾਂ 'ਤੇ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਪਾਣੀ ਭਰਨ ਅਤੇ ਹੜ੍ਹਾਂ ਦੀ ਸਥਿਤੀ ਬਣ ਸਕਦੀ ਹੈ। ਜਦੋਂਕਿ, ਦੱਖਣੀ ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ, ਤੇਲੰਗਾਨਾ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਦੱਖਣੀ ਉੜੀਸਾ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼, ਲਕਸ਼ਦੀਪ, ਅੰਦਰੂਨੀ ਓਡੀਸ਼ਾ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਹਿਮਾਲਿਆ, ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਰਾਇਲਸੀਮਾ, ਅੰਦਰੂਨੀ ਕਰਨਾਟਕ, ਬਿਹਾਰ, ਝਾਰਖੰਡ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ, ਹਰਿਆਣਾ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਛਿੱਟੇ, ਗਰਜ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਹੀਟਵੇਵ ਤੋਂ ਲੈ ਕੇ ਗੰਭੀਰ ਹੀਟ ਵੇਵ ਦੇ ਹਾਲਾਤ ਸੰਭਵ ਹਨ। ਹਿਮਾਚਲ ਪ੍ਰਦੇਸ਼, ਜੰਮੂ ਡਿਵੀਜ਼ਨ, ਉੱਤਰੀ ਮੱਧ ਪ੍ਰਦੇਸ਼ ਅਤੇ ਉੱਤਰੀ ਛੱਤੀਸਗੜ੍ਹ ਦੇ ਅਲੱਗ-ਥਲੱਗ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਸੰਭਵ ਹਨ। ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਰਾਤ ਦਾ ਮੌਸਮ ਗਰਮ ਰਹਿਣ ਦੀ ਸੰਭਾਵਨਾ ਹੈ।
Summary in English: Weather Today: Chance of rain in Punjab-Haryana from June 19 to 21, temperature will drop by 2 to 3 degrees Celsius