Monsoon 2022: ਲੰਬੇ ਸਮੇਂ ਤੋਂ ਗਰਮੀ ਤੋਂ ਪਰੇਸ਼ਾਨ ਸੂਬਿਆਂ ਨੂੰ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਨਾਲ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਅੱਜ ਲਗਾਤਾਰ ਤੀਜੇ ਦਿਨ ਵੀ ਹਲਕੀ ਬਾਰਿਸ਼ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਮੌਸਮ ਵਿਭਾਗ ਮੁਤਾਬਕ ਦਿੱਲੀ-ਐੱਨਸੀਆਰ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Punjab Updated Weather: ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ ਸ਼ਨੀਵਾਰ ਨੂੰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਲੋਕਾਂ ਨੂੰ ਨਾ ਸਿਰਫ਼ ਗਰਮੀ ਤੋਂ ਰਾਹਤ ਮਿਲੀ ਹੈ, ਸਗੋਂ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ 1 ਤੋਂ 10 ਡਿਗਰੀ ਵੱਧ ਗਿਆ ਹੈ। ਮੌਸਮ ਵਿਭਾਗ ਮੁਤਾਬਕ 21 ਜੂਨ ਤੱਕ ਮੌਸਮ ਦਾ ਮਿਜਾਜ਼ ਅਜਿਹਾ ਹੀ ਰਹੇਗਾ।
Delhi-NCR Updated Weather: ਦਿੱਲੀ-ਐੱਨਸੀਆਰ 'ਚ ਸ਼ੁੱਕਰਵਾਰ ਦੀ ਤਰ੍ਹਾਂ ਸ਼ਨੀਵਾਰ ਦੀ ਸਵੇਰ ਵੀ ਬਾਰਿਸ਼ ਨਾਲ ਸ਼ੁਰੂ ਹੋਈ। ਇੱਥੇ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸ਼ਨੀਵਾਰ ਨੂੰ ਆਸਮਾਨ 'ਚ ਬੱਦਲ ਛਾਏ ਰਹਿਣਗੇ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਚਾਰ ਦਿਨਾਂ ਤੱਕ ਮੀਂਹ ਜਾਰੀ ਰਹੇਗਾ।
Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ ਵੀ ਸ਼ਨੀਵਾਰ ਸਵੇਰ ਤੋਂ ਮੀਂਹ ਦਾ ਸਿਲਸਿਲਾ ਜਾਰੀ ਹੈ। ਮੌਸਮ ਸੁਹਾਵਣਾ ਹੋਣ ਕਾਰਣ ਲੋਕਾਂ ਨੇ ਸੁਖ ਦਾ ਸਾਂਹ ਲਿਆ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਜਿਆਦਾਤਰ ਜ਼ਿਲ੍ਹਿਆਂ ਵਿੱਚ 3 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਨਾਲ ਹੀ ਮੌਸਮ ਵਿਭਾਗ ਨੇ 24 ਜੂਨ ਤੱਕ ਮਾਨਸੂਨ ਦੇ ਦਸਤਕ ਦੇਣ ਦੀ ਉਮੀਦ ਜਤਾਈ ਹੈ, ਓਦੋਂ ਤੱਕ ਪ੍ਰੀ-ਮਾਨਸੂਨ ਦੀ ਬਾਰਿਸ਼ ਜਾਰੀ ਰਹਿਣ ਦੀ ਗੱਲ ਕਹੀ ਹੈ।
Uttar Pradesh Updated Weather: ਉੱਤਰ ਪ੍ਰਦੇਸ਼ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸ਼ੁੱਕਰਵਾਰ ਨੂੰ ਬਾਰਿਸ਼ ਦੀ ਭਵਿੱਖਬਾਣੀ ਦੇ ਬਾਵਜੂਦ ਰਾਜਧਾਨੀ ਲਖਨਊ 'ਚ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਸ਼ਨੀਵਾਰ ਦੀ ਸਵੇਰ ਰਾਜਧਾਨੀ ਵਾਸੀਆਂ ਲਈ ਰਾਹਤ ਭਰੀ ਰਹੀ। ਮੌਸਮ ਵਿਭਾਗ ਨੇ 15 ਜੂਨ ਤੋਂ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ, ਪਰ ਸ਼ੁੱਕਰਵਾਰ ਨੂੰ ਵੀ ਇਸ ਦੇਰੀ ਨਾਲ ਲੋਕਾਂ ਨੂੰ ਰਾਹਤ ਨਹੀਂ ਮਿਲੀ।
Uttarakhand Updated Weather: ਉੱਤਰਾਖੰਡ ਵਿੱਚ ਵੀ ਮੀਂਹ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਹੈ। ਪ੍ਰੀ-ਮਾਨਸੂਨ ਮੀਂਹ ਨਾਲ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਤਾਪਮਾਨ 'ਚ 3 ਤੋਂ 5 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ। ਫਿਲਹਾਲ ਮੌਸਮ 'ਚ ਬਦਲਾਵ ਆਉਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 26 ਜੂਨ ਤੋਂ ਬਾਅਦ ਮਾਨਸੂਨ ਉੱਤਰਾਖੰਡ ਪਹੁੰਚਣ ਦੀ ਉਮੀਦ ਹੈ।
ਇਹ ਵੀ ਪੜ੍ਹੋ : Monsoon: ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ! ਜਾਣੋ ਅੱਜ ਦਾ ਮੌਸਮ!
Rajasthan Updated Weather: ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ ਕੁਝ ਦਿਨਾਂ ਤੱਕ ਬਾਰਸ਼ ਜਾਰੀ ਰਹਿਣ ਵਾਲੀ ਹੈ। ਮੌਸਮ ਵਿਗਿਆਨ ਕੇਂਦਰ ਜੈਪੁਰ ਦੇ ਅਨੁਸਾਰ, ਪੂਰਬੀ ਰਾਜਸਥਾਨ ਦੇ ਜੈਪੁਰ, ਭਰਤਪੁਰ, ਕੋਟਾ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਅਗਲੇ 3-4 ਦਿਨਾਂ ਦੌਰਾਨ ਬਰਕਰਾਰ ਰਹਿਣਗੀਆਂ। ਇਸ ਦੌਰਾਨ ਉਦੈਪੁਰ ਮੰਡਲ ਦੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬੀਕਾਨੇਰ ਡਿਵੀਜ਼ਨ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ।
IMD Alert: ਅਗਲੇ 5 ਦਿਨਾਂ ਦੌਰਾਨ ਕੇਰਲ ਅਤੇ ਮਾਹੇ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼ ਵਿੱਚ 18 ਤੋਂ 20 ਜੂਨ ਤੱਕ ਮੀਂਹ ਪੈ ਸਕਦਾ ਹੈ। ਦੱਸ ਦੇਈਏ ਕਿ ਮਹਾਰਾਸ਼ਟਰ, ਗੋਆ, ਬਿਹਾਰ ਸਮੇਤ ਕਈ ਸੂਬਿਆਂ ਵਿੱਚ ਮਾਨਸੂਨ ਦੀ ਬਾਰਿਸ਼ ਹੋ ਰਹੀ ਹੈ, ਉਥੇ ਹੀ ਦਿੱਲੀ ਸਮੇਤ ਉੱਤਰ ਭਾਰਤ ਦੇ ਕੁਝ ਸੂਬਿਆਂ ਵਿੱਚ ਪ੍ਰੀ-ਮਾਨਸੂਨ ਗਤੀਵਿਧੀਆਂ ਚੱਲ ਰਹੀਆਂ ਹਨ।
Summary in English: Weather Today: Cloudy Delhi-Punjab! IMD issued an alert!