Weather Forecast: ਉੱਤਰ ਭਾਰਤ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਇੱਕ ਪਾਸੇ ਜਿੱਥੇ ਪਹਾੜੀ ਸੂਬਿਆਂ ਵਿੱਚ ਬਰਫ਼ਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਸਰਦੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਆਊ ਜਾਣਦੇ ਹਾਂ ਪੰਜਾਬ-ਹਰਿਆਣਾ ਸਮੇਤ ਦੇਸ਼ ਦੇ ਹੋਰ ਸੂਬਿਆਂ 'ਚ ਅੱਜ ਮੌਸਮ ਕਿਵੇਂ ਰਹੇਗਾ...
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਇੱਥੇ ਸਵੇਰ ਅਤੇ ਸ਼ਾਮ ਨੂੰ ਧੁੰਦ ਪੈਣੀ ਸ਼ੁਰੂ ਹੋ ਗਈ ਹੈ ਅਤੇ ਤਾਪਮਾਨ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੂਬੇ 'ਚ ਭਾਵੇਂ ਝੋਨੇ ਦੀ ਕਟਾਈ ਦਾ ਸੀਜ਼ਨ ਆਪਣੇ ਆਖਰੀ ਪੜਾਅ 'ਤੇ ਹੈ ਪਰ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਹਰ ਪਾਸੇ ਧੁਆਂ-ਧੁਆਂ ਹੋਇਆ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਸੈਲਸੀਅਸ ਰਹੇਗਾ। ਹਰਿਆਣਾ ਰਾਜ ਵਿੱਚ ਅਗਲੇ ਦੋ ਦਿਨਾਂ ਤੱਕ ਮੌਸਮ ਆਮ ਤੌਰ 'ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਗੱਲ ਹਰਿਆਣਾ ਸੂਬੇ ਦੀ ਕਰੀਏ ਤਾਂ ਇੱਥੇ ਵੈਸਟਰਨ ਡਿਸਟਰਬੈਂਸ ਦੇ ਅੰਸ਼ਕ ਪ੍ਰਭਾਵ ਕਾਰਨ 25 ਨਵੰਬਰ ਤੋਂ 28 ਨਵੰਬਰ ਤੱਕ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰ-ਪੂਰਬੀ ਮੌਨਸੂਨ ਤਾਮਿਲਨਾਡੂ ਅਤੇ ਕੇਰਲ ਵਿੱਚ ਸਰਗਰਮ ਰਿਹਾ।
● ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਦੇ ਦੱਖਣੀ ਤੱਟ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।
● ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ ਅਤੇ ਤੱਟਵਰਤੀ ਉੜੀਸਾ ਵਿੱਚ ਹਲਕੀ ਬਾਰਿਸ਼ ਹੋਈ।
● ਅਸਾਮ ਅਤੇ ਸਿੱਕਮ ਵਿੱਚ ਹਲਕੀ ਬਾਰਿਸ਼ ਹੋਈ।
● ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕ ਅੰਕ ਬਹੁਤ ਮਾੜੀ ਸ਼੍ਰੇਣੀ ਵਿੱਚ ਰਿਹਾ।
ਇਹ ਵੀ ਪੜ੍ਹੋ : Weather Today: ਸੀਤ ਲਹਿਰ ਦੀ ਚਪੇਟ 'ਚ ਪੰਜਾਬ, ਪਾਰਾ ਡਿੱਗ ਕੇ 8 ਡਿਗਰੀ ਤੱਕ ਪਹੁੰਚਿਆ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤਾਮਿਲਨਾਡੂ ਅਤੇ ਕੇਰਲ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਲਕਸ਼ਦੀਪ ਅਤੇ ਦੱਖਣੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤੱਟਵਰਤੀ ਆਂਧਰਾ ਪ੍ਰਦੇਸ਼, ਤੱਟੀ ਉੜੀਸਾ ਅਤੇ ਦੱਖਣੀ ਛੱਤੀਸਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਗੋਆ, ਦੱਖਣੀ ਕੋਂਕਣ ਅਤੇ ਗੋਆ ਦੇ ਨਾਲ-ਨਾਲ ਦੱਖਣੀ ਮੱਧ ਮਹਾਰਾਸ਼ਟਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਹਿਮਾਲਿਆ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Cold prevailed from Punjab to Delhi, a big change from this day