Weather Forecast: ਦਿੱਲੀ-ਯੂਪੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਡ ਵਧਣੀ ਸ਼ੁਰੂ ਹੋ ਗਈ ਹੈ। ਇਨ੍ਹੀਂ ਦਿਨੀਂ ਧੁੰਦ ਦੇ ਨਾਲ-ਨਾਲ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਲੋਕ ਕੰਬ ਰਹੇ ਹਨ। ਮੌਸਮ ਵਿਭਾਗ ਨੇ ਸੜਕਾਂ 'ਤੇ ਸਾਵਧਾਨੀ ਨਾਲ ਚੱਲਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ 'ਚ ਠੰਡ ਹੋਰ ਵਧੇਗੀ। ਅੱਜ ਵੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਦਿੱਲੀ ਅਤੇ ਯੂਪੀ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਨਾਲ ਹੀ ਦੱਖਣੀ ਰਾਜਾਂ ਕੇਰਲ ਅਤੇ ਤਾਮਿਲਨਾਡੂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ
ਦਿੱਲੀ-ਐਨਸੀਆਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਾਰਾ ਲਗਾਤਾਰ ਡਿੱਗ ਰਿਹਾ ਹੈ। ਰਾਜਧਾਨੀ ਦਿੱਲੀ ਵਿੱਚ ਹਵਾ ਪਹਿਲਾਂ ਦੇ ਮੁਕਾਬਲੇ ਥੋੜ੍ਹੀ ਸਾਫ਼ ਹੋ ਗਈ ਹੈ, ਪਰ ਠੰਡ ਵਧਦੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ, ਜੋ ਕਿ ਆਮ ਨਾਲੋਂ 3 ਡਿਗਰੀ ਘੱਟ ਹੈ। ਸਵੇਰ ਅਤੇ ਸ਼ਾਮ ਨੂੰ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਐਨਸੀਆਰ ਖੇਤਰਾਂ ਵਿੱਚ ਵੀ ਇਹੀ ਸਥਿਤੀ ਜਾਰੀ ਰਹੇਗੀ।
ਪੰਜਾਬ-ਹਰਿਆਣਾ ਦਾ ਮੌਸਮ
ਪੰਜਾਬ-ਚੰਡੀਗੜ੍ਹ-ਹਰਿਆਣਾ ਵਿੱਚ ਠੰਡ ਨੇ ਆਪਣਾ ਜ਼ੋਰ ਫੜ੍ਹ ਲਿਆ ਹੈ। ਇਸ ਦੇ ਨਾਲ ਹੀ ਅੱਜ (ਸ਼ੁੱਕਰਵਾਰ) ਅਤੇ ਸ਼ਨੀਵਾਰ ਨੂੰ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ 7 ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ।
ਜਦੋਂਕਿ, ਹਰਿਆਣਾ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇੱਥੇ ਵੱਧ ਤੋਂ ਵੱਧ ਤਾਪਮਾਨ 23.93 ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਵਾ ਪ੍ਰਦੂਸ਼ਣ ਦਾ ਪੱਧਰ ਬਹੁਤ ਉੱਚਾ ਹੈ, ਅਜਿਹੇ 'ਚ ਲੋਕ ਮਾਸਕ ਪਾ ਕੇ ਹੀ ਘਰੋਂ ਬਾਹਰ ਨਿਕਲਣ। ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀ ਤਕਲੀਫ਼ ਵਾਲੇ ਲੋਕਾਂ ਨੂੰ ਘਰੋਂ ਬਾਹਰ ਤਾਂ ਹੀ ਨਿਕਲਣਾ ਚਾਹੀਦਾ ਹੈ, ਜਦੋਂ ਬਿਲਕੁਲ ਜ਼ਰੂਰੀ ਹੋਵੇ।
ਇਹ ਵੀ ਪੜ੍ਹੋ: Weather Today: ਧੁੰਦ ਤੇ ਧੂੰਏਂ ਦਾ ਡਬਲ ਅਟੈਕ, ਕਈ ਸੂਬਿਆਂ 'ਚ ਅਲਰਟ, ਜਾਣੋ ਕਿਹੋ ਜਿਹਾ ਰਹੇਗਾ ਮੌਸਮ
ਮੀਂਹ-ਬਰਫਬਾਰੀ ਦੀ ਭਵਿੱਖਬਾਣੀ
ਮੌਸਮ ਵਿਭਾਗ ਨੇ ਤਾਮਿਲਨਾਡੂ ਅਤੇ ਕੇਰਲ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਅਨੁਸਾਰ, ਅਗਲੇ ਇੱਕ ਹਫ਼ਤੇ ਤੱਕ ਤਾਮਿਲਨਾਡੂ ਅਤੇ ਕੇਰਲ ਦੇ ਕਈ ਰਾਜਾਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪਵੇਗਾ। ਜਦੋਂਕਿ ਮੇਘਾਲਿਆ ਅਤੇ ਮਨੀਪੁਰ ਵਿੱਚ ਗੜੇਮਾਰੀ ਹੋ ਸਕਦੀ ਹੈ। ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਰਫ਼ਬਾਰੀ ਹੋਈ ਹੈ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਹਿਮਾਚਲ 'ਚ ਬਰਫਬਾਰੀ ਵਧਣ ਦੀ ਸੰਭਾਵਨਾ ਹੈ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਦੱਖਣੀ ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਅਲੱਗ-ਥਲੱਗ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਲਕਸ਼ਦੀਪ, ਕੇਰਲ, ਮਣੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਸਿੱਕਮ, ਦੱਖਣੀ ਅਸਾਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਗਿਲਗਿਤ ਬਾਲਟਿਸਤਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੂਰਬੀ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕਾਂਕ (AQI) 'ਬਹੁਤ ਖਰਾਬ' ਤੋਂ 'ਗੰਭੀਰ' ਸ਼੍ਰੇਣੀ ਵਿੱਚ ਰਹੇਗਾ।
Summary in English: Weather Today: Cold wave grips North India, dense fog alert from Punjab to UP