1. Home
  2. ਮੌਸਮ

Weather Today: ਠੰਡ ਨੇ ਫੜਿਆ ਜ਼ੋਰ, ਪੰਜਾਬ 'ਚ 6 ਡਿਗਰੀ ਦਾ ਟਾਰਚਰ, 27 ਦਸੰਬਰ ਤੋਂ ਬਾਅਦ ਮੀਂਹ ਪੈਣ ਦੇ ਆਸਾਰ, ਫਸਲਾਂ ਲਈ ਫਾਇਦੇਮੰਦ

ਪਹਾੜਾਂ 'ਤੇ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਠੰਡ ਨੇ ਜ਼ੋਰ ਫੜ੍ਹ ਲਿਆ ਹੈ। ਪਿਛਲੇ 24 ਘੰਟਿਆਂ 'ਚ ਪੰਜਾਬ ਦੇ ਤਾਪਮਾਨ ਵਿੱਚ 6 ਡਿਗਰੀ ਅਤੇ ਚੰਡੀਗੜ੍ਹ 'ਚ 9.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਿਲਹਾਲ, ਮੌਸਮ ਵਿਭਾਗ ਨੇ 27 ਦਸੰਬਰ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

Gurpreet Kaur Virk
Gurpreet Kaur Virk
ਠੰਡ ਨੇ ਫੜਿਆ ਜ਼ੋਰ

ਠੰਡ ਨੇ ਫੜਿਆ ਜ਼ੋਰ

Weather Forecast: ਮੌਸਮ ਦੀਆਂ ਘਟਨਾਵਾਂ ਕਾਰਨ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਅਤੇ ਪੱਛਮੀ ਯੂਪੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 24 ਅਤੇ 25 ਦਸੰਬਰ ਦੀ ਸਵੇਰ ਨੂੰ ਦਿੱਲੀ 'ਚ ਜ਼ਿਆਦਾਤਰ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਜਦੋਂਕਿ, ਦਿਨ ਵੇਲੇ ਅਸਮਾਨ ਸਾਫ਼ ਰਹੇਗਾ।

ਦਿੱਲੀ ਦਾ ਮੌਸਮ

ਦਿੱਲੀ ਐਨਸੀਆਰ ਵਿੱਚ 31 ਦਸੰਬਰ ਤੱਕ ਠੰਡ ਦਾ ਅਸਰ ਹੋਰ ਵੀ ਮਹਿਸੂਸ ਹੋਵੇਗਾ। ਰਾਤ ਅਤੇ ਸਵੇਰ ਦੇ ਸਮੇਂ ਤਾਪਮਾਨ ਬਹੁਤ ਘੱਟ ਹੋ ਸਕਦਾ ਹੈ। ਨਾਗਰਿਕਾਂ ਨੂੰ ਗਰਮ ਕੱਪੜੇ ਪਹਿਨਣ ਅਤੇ ਬਾਹਰ ਜਾਣ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਦੇ ਅੰਤ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ਇਸ ਨਾਲ ਠੰਡ ਹੋਰ ਵਧ ਸਕਦੀ ਹੈ। ਹਾਲਾਂਕਿ, ਮੀਂਹ ਦੀ ਮਾਤਰਾ ਘੱਟ ਹੋਣ ਦੀ ਉਮੀਦ ਹੈ। ਠੰਡੇ ਮੌਸਮ ਦੀ ਸ਼ੁਰੂਆਤ ਦੇ ਨਾਲ, ਦਿੱਲੀ ਐਨਸੀਆਰ ਵਿੱਚ ਵੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਦੇਖਿਆ ਜਾ ਸਕਦਾ ਹੈ। ਠੰਡੀਆਂ ਹਵਾਵਾਂ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰ ਸਕਦੀਆਂ ਹਨ।

ਮੌਸਮ ਵਿਭਾਗ ਤੋਂ ਤਾਜ਼ਾ ਅਪਡੇਟ

ਮੌਸਮ ਵਿਭਾਗ ਅਨੁਸਾਰ 24 ਅਤੇ 25 ਦਸੰਬਰ ਦੀ ਸਵੇਰ ਨੂੰ ਉੱਤਰ-ਪੂਰਬੀ ਦਿੱਲੀ, ਉੱਤਰ-ਪੱਛਮੀ ਦਿੱਲੀ, ਉੱਤਰੀ ਦਿੱਲੀ, ਦੱਖਣੀ ਦਿੱਲੀ, ਦੱਖਣ-ਪੂਰਬੀ ਦਿੱਲੀ, ਮੱਧ ਦਿੱਲੀ, ਪੱਛਮੀ ਦਿੱਲੀ, ਨਵੀਂ ਦਿੱਲੀ ਅਤੇ ਸ਼ਾਹਦਰਾ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ 27 ਅਤੇ 28 ਦਸੰਬਰ ਨੂੰ ਇਨ੍ਹਾਂ ਇਲਾਕਿਆਂ ਵਿੱਚ ਮੀਂਹ ਜਾਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 26 ਦਸੰਬਰ ਨੂੰ ਸਵੇਰੇ ਹਲਕੀ ਤੋਂ ਦਰਮਿਆਨੀ ਧੁੰਦ ਅਤੇ ਰਾਤ ਨੂੰ ਹਲਕੀ ਬਾਰਿਸ਼ ਜਾਂ ਮੀਂਹ ਪੈਣ ਦੀ ਸੰਭਾਵਨਾ ਹੈ।

ਪੱਛਮੀ ਗੜਬੜੀ ਕਾਰਨ ਮੌਸਮ 'ਚ ਬਦਲਾਅ

ਮੌਸਮ ਵਿਭਾਗ ਨੇ ਦੱਸਿਆ ਕਿ ਇਸ ਸਮੇਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਪੱਛਮੀ ਗੜਬੜੀ ਸਰਗਰਮ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ 'ਚ ਚੱਕਰਵਾਤੀ ਚੱਕਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦੱਖਣੀ-ਪੱਛਮੀ ਰਾਜਸਥਾਨ ਅਤੇ ਪਾਕਿਸਤਾਨ ਦੇ ਨਾਲ ਲੱਗਦੇ ਖੇਤਰਾਂ ਵਿੱਚ ਚੱਕਰਵਾਤੀ ਚੱਕਰ ਵੀ ਸਰਗਰਮ ਹੈ। ਇੱਕ ਹੋਰ ਪੱਛਮੀ ਗੜਬੜ 27 ਦਸੰਬਰ ਤੋਂ ਹਿਮਾਲੀਅਨ ਖੇਤਰ ਵਿੱਚ ਆਉਣ ਦੀ ਸੰਭਾਵਨਾ ਹੈ, ਜੋ ਉੱਤਰ-ਪੱਛਮੀ ਮੈਦਾਨੀ ਖੇਤਰਾਂ ਨੂੰ ਪ੍ਰਭਾਵਤ ਕਰੇਗੀ।

ਇਹ ਵੀ ਪੜ੍ਹੋ: Weather Today: ਹੋ ਜਾਓ ਤਿਆਰ! ਵੈਸਟਰਨ ਡਿਸਟਰਬੈਂਸ ਕਾਰਨ ਬਦਲੇਗਾ ਮੌਸਮ, ਮੀਂਹ ਪੈਣ ਨਾਲ ਵਧੇਗੀ ਠੰਡ

ਬਾਰਿਸ਼ ਅਤੇ ਧੁੰਦ ਦਾ ਅਲਰਟ

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 24 ਅਤੇ 25 ਦਸੰਬਰ ਦੀ ਸਵੇਰ ਨੂੰ ਐਨ.ਸੀ.ਆਰ ਦੇ ਫਰੀਦਾਬਾਦ, ਗੁਰੂਗ੍ਰਾਮ, ਨੋਇਡਾ ਅਤੇ ਗਾਜ਼ੀਆਬਾਦ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ 'ਚ 27 ਅਤੇ 28 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। 26 ਦਸੰਬਰ ਨੂੰ ਰਾਤ ਸਮੇਂ ਹਲਕੀ ਬਾਰਸ਼ ਹੋ ਸਕਦੀ ਹੈ। ਅਗਲੇ ਹਫ਼ਤੇ ਤੱਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 21-23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7-8 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੀਂਹ ਫਸਲਾਂ ਲਈ ਫਾਇਦੇਮੰਦ

ਸੋਮਵਾਰ ਸਵੇਰ ਤੋਂ ਹੋਈ ਬਾਰਿਸ਼ ਕਾਰਨ ਦਿਨ ਦੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਬਾਰਿਸ਼ ਫਸਲਾਂ ਲਈ ਲਾਹੇਵੰਦ ਸਾਬਤ ਹੋਵੇਗੀ। ਸਰ੍ਹੋਂ ਅਤੇ ਕਣਕ ਦੀਆਂ ਫਸਲਾਂ ਨੂੰ ਖਾਸ ਤੌਰ 'ਤੇ ਬੂੰਦਾਬਾਂਦੀ ਦਾ ਫਾਇਦਾ ਹੋਵੇਗਾ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਬਾਰਿਸ਼ ਤੋਂ ਬਾਅਦ ਸਵੇਰੇ ਅਤੇ ਰਾਤ ਨੂੰ ਧੁੰਦ ਦਾ ਮੌਸਮ ਰਹੇਗਾ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਤੇਜ਼ੀ ਨਾਲ ਗਿਰਾਵਟ ਆਉਣ ਦੀ ਸੰਭਾਵਨਾ ਹੈ।

Summary in English: Weather Today: Cold wave grips Punjab, temperature hovers at 6 degrees, chances of rain after December 27, beneficial for crops

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters