1. Home
  2. ਮੌਸਮ

Weather Today: ਹਵਾ ਦੀ ਦਿਸ਼ਾ ਬਦਲਣ ਨਾਲ ਕਈ ਸੂਬਿਆਂ 'ਚ ਵਧੀ ਠੰਡ, ਸੰਘਣੀ ਧੁੰਦ ਦੀ ਲਪੇਟ ਵਿੱਚ ਸਮੁੱਚਾ ਉੱਤਰੀ ਭਾਰਤ, IMD ਵੱਲੋਂ ਆਈ ਵੱਡੀ ਅਪਡੇਟ

ਸੋਮਵਾਰ ਸਵੇਰ ਤੋਂ ਦਿੱਲੀ-ਐਨਸੀਆਰ ਤੇਜ਼ ਹਵਾਵਾਂ ਨਾਲ ਸੰਘਣੀ ਧੁੰਦ ਦੀ ਲਪੇਟ ਵਿੱਚ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਮੁਤਾਬਕ ਅੱਜ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਅੱਜ ਦੇ ਮੌਸਮ ਦੀ ਸਥਿਤੀ।

Gurpreet Kaur Virk
Gurpreet Kaur Virk
ਹਵਾ ਦੀ ਦਿਸ਼ਾ ਬਦਲਣ ਨਾਲ ਕਈ ਸੂਬਿਆਂ 'ਚ ਵਧੀ ਠੰਡ

ਹਵਾ ਦੀ ਦਿਸ਼ਾ ਬਦਲਣ ਨਾਲ ਕਈ ਸੂਬਿਆਂ 'ਚ ਵਧੀ ਠੰਡ

Weather Forecast: ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਦਾ ਪੈਟਰਨ ਤੇਜ਼ੀ ਨਾਲ ਬਦਲਣਾ ਸ਼ੁਰੂ ਹੋ ਗਿਆ ਹੈ। ਦਿੱਲੀ-ਐਨਸੀਆਰ ਵਿੱਚ ਐਤਵਾਰ ਰਾਤ ਤੋਂ ਸੰਘਣੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ ਦੇ ਅਨੁਸਾਰ, 20 ਨਵੰਬਰ ਨੂੰ ਦਿੱਲੀ ਵਿੱਚ ਤਾਪਮਾਨ ਹੋਰ ਹੇਠਾਂ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਠੰਡ ਵਧੇਗੀ। ਇੰਨਾ ਹੀ ਨਹੀਂ ਦਿੱਲੀ ਦੀ ਹਵਾ ਹੁਣ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ।

ਇਸ ਦੇ ਨਾਲ ਹੀ ਯੂਪੀ, ਬਿਹਾਰ, ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਵਿੱਚ ਸਵੇਰੇ ਧੁੰਦ ਛਾਈ ਹੋਈ ਹੈ। ਨਾਲ ਹੀ ਪਹਾੜੀ ਰਾਜਾਂ 'ਚ ਬਰਫਬਾਰੀ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਦਾ ਅਸਰ ਹੋਰਨਾਂ ਸੂਬਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜਦੋਂਕਿ, ਦੱਖਣ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ ਹੈ, ਆਓ ਜਾਣਦੇ ਹਾਂ ਅੱਜ ਦੇ ਮੌਸਮ ਦੀ ਸਥਿਤੀ।

ਦਿੱਲੀ-ਐਨਸੀਆਰ ਦਾ ਮੌਸਮ

ਸੋਮਵਾਰ ਸਵੇਰੇ ਤੋਂ ਦਿੱਲੀ-ਐਨਸੀਆਰ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਸੰਘਣੀ ਧੁੰਦ ਵੀ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਦਿੱਲੀ-ਐਨਸੀਆਰ ਵਿੱਚ ਪਿਛਲੇ ਕਈ ਦਿਨਾਂ ਤੋਂ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਅੱਜ ਵੀ ਕਈ ਥਾਵਾਂ 'ਤੇ AQI 400 ਤੋਂ ਉੱਪਰ ਦਰਜ ਕੀਤਾ ਗਿਆ ਹੈ। ਫਿਲਹਾਲ ਇਸ 'ਚ ਕਮੀ ਦੀ ਕੋਈ ਸੰਭਾਵਨਾ ਨਹੀਂ ਹੈ।

ਬਰਫਬਾਰੀ ਦਾ ਅਲਰਟ

ਜੰਮੂ-ਕਸ਼ਮੀਰ ਦੇ ਉੱਚੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਪੂਰੇ ਖੇਤਰ 'ਚ ਤਾਪਮਾਨ ਦੋ ਡਿਗਰੀ ਘੱਟ ਕੇ ਅੱਠ ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਧੁੰਦ ਕਾਰਨ ਸੂਰਜ ਵੀ ਨਜ਼ਰ ਨਹੀਂ ਆ ਰਿਹਾ। ਅਗਲੇ ਕੁਝ ਦਿਨਾਂ 'ਚ ਪੱਛਮੀ ਅਤੇ ਉੱਤਰ-ਪੱਛਮੀ ਦਿਸ਼ਾਵਾਂ ਤੋਂ ਆਉਣ ਵਾਲੀਆਂ ਹਵਾਵਾਂ ਦੇ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਕਈ ਇਲਾਕਿਆਂ 'ਚ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Weather Today: ਸੀਤ ਲਹਿਰ ਦੀ ਲਪੇਟ ਵਿਚ ਉੱਤਰੀ ਭਾਰਤ, ਜਾਣੋ 20 ਨਵੰਬਰ ਤੱਕ ਦੇ ਮੌਸਮ ਦਾ ਹਾਲ

ਧੁੰਦ ਦਾ ਅਲਰਟ

ਮੌਸਮ ਵਿਭਾਗ ਅਨੁਸਾਰ ਸੋਮਵਾਰ ਸਵੇਰੇ ਦਿੱਲੀ-ਐਨਸੀਆਰ, ਹਰਿਆਣਾ, ਪੰਜਾਬ ਸਮੇਤ ਕਈ ਰਾਜਾਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਤੋਂ 200 ਮੀਟਰ ਦੇ ਵਿਚਕਾਰ ਰਹੇਗੀ। ਆਈਐਮਡੀ ਨੇ ਪੰਜਾਬ, ਪੱਛਮੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਰਾਜਾਂ ਵਿੱਚ ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਇਹ ਅਨੁਕੂਲ ਸੀਜ਼ਨ ਹੈ।

ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਸੋਮਵਾਰ ਨੂੰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਕੇਰਲ ਦੇ ਵੱਖ-ਵੱਖ ਹਿੱਸਿਆਂ 'ਚ ਗਰਜ਼-ਤੂਫਾਨ ਦੇ ਨਾਲ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਲਕਸ਼ਦੀਪ 'ਚ ਬਿਜਲੀ ਡਿੱਗਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ, ਕਰਨਾਟਕ ਦੇ ਕਈ ਸ਼ਹਿਰਾਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Summary in English: Weather Today: Cold weather has increased in many states due to change in wind direction, entire North India is covered in dense fog, big update from IMD

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters