Weather Forecast: ਉੱਤਰੀ ਭਾਰਤ ਵਿੱਚ ਹਲਕੀ ਠੰਡ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਦਿੱਲੀ ਅਤੇ ਯੂਪੀ ਸਮੇਤ ਕਈ ਰਾਜਾਂ ਵਿੱਚ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਕੀਤੀ ਜਾਣ ਲੱਗੀ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ 'ਚ ਉੱਤਰ-ਪੂਰਬੀ ਮਾਨਸੂਨ ਦੇ ਆਉਣ ਕਾਰਨ ਕਰਨਾਟਕ, ਤਾਮਿਲਨਾਡੂ, ਕੇਰਲ ਅਤੇ ਆਂਧਰਾ ਪ੍ਰਦੇਸ਼ 'ਚ ਭਾਰੀ ਬਾਰਿਸ਼ ਜਾਰੀ ਹੈ।
ਇਸ ਦੌਰਾਨ ਬੰਗਾਲ ਦੀ ਖਾੜੀ 'ਚ ਚੱਕਰਵਾਤੀ ਡੂੰਘੇ ਦਬਾਅ ਦੇ ਬਣਨ ਕਾਰਨ ਦੱਖਣੀ ਭਾਰਤ ਦੇ ਤੱਟਵਰਤੀ ਇਲਾਕਿਆਂ 'ਚ ਤੂਫਾਨ ਆਉਣ ਦੀ ਸੰਭਾਵਨਾ ਹੈ। ਅੱਜ ਯਾਨੀ 17 ਅਕਤੂਬਰ ਨੂੰ ਮੌਸਮ ਵਿਭਾਗ ਨੇ ਤਾਮਿਲਨਾਡੂ ਵਿੱਚ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਰਾਇਲਸੀਮਾ, ਕਰਨਾਟਕ, ਕੇਰਲ, ਤੱਟਵਰਤੀ ਆਂਧਰਾ ਪ੍ਰਦੇਸ਼, ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਭਾਰੀ ਬਾਰਿਸ਼ ਦਾ ਇੱਕ ਯੈਲੋ ਅਲਰਟ ਜਾਰੀ ਕੀਤਾ ਹੈ।
ਦੱਖਣੀ ਭਾਰਤ ਦਾ ਮੌਸਮ
ਦੱਖਣੀ ਭਾਰਤ ਵਿੱਚ ਬਰਸਾਤ ਦਾ ਮੌਸਮ ਜਾਰੀ ਹੈ। ਦੱਖਣੀ ਭਾਰਤੀ ਰਾਜਾਂ ਜਿਵੇਂ ਤਾਮਿਲਨਾਡੂ, ਕਰਨਾਟਕ, ਕੇਰਲ ਅਤੇ ਆਂਧਰਾ ਪ੍ਰਦੇਸ਼ ਵਿੱਚ ਅਜੇ ਵੀ ਕਿਤੇ ਭਾਰੀ ਅਤੇ ਕਿਤੇ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਕਈ ਰਾਜਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਂਧਰਾ ਪ੍ਰਦੇਸ਼ ਤੋਂ ਇਲਾਵਾ ਬੈਂਗਲੁਰੂ ਅਤੇ ਚੇਨਈ ਵਰਗੇ ਮਹਾਨਗਰਾਂ 'ਚ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਚੇਨਈ ਅਤੇ ਤਾਮਿਲਨਾਡੂ ਦੇ ਹੋਰ ਸਥਾਨਾਂ 'ਤੇ ਭਾਰੀ ਮੀਂਹ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ। ਕਲੋਨੀਆਂ ਤੋਂ ਲੈ ਕੇ ਸੜਕਾਂ ਤੱਕ ਗੋਡੇ ਗੋਡੇ ਪਾਣੀ ਭਰ ਗਿਆ ਹੈ। ਸੜਕ ਤੋਂ ਲੈ ਕੇ ਰੇਲ ਅਤੇ ਹਵਾਈ ਆਵਾਜਾਈ ਪ੍ਰਣਾਲੀ ਟੁੱਟ ਗਈ ਹੈ, ਜਿਸਦੇ ਚਲਦਿਆਂ ਕਈ ਟਰੇਨਾਂ ਅਤੇ ਫਲਾਈਟਾਂ ਨੂੰ ਰੱਦ ਕਰਨਾ ਪਿਆ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਕੇਰਲ ਦੇ ਦੋ ਜ਼ਿਲ੍ਹਿਆਂ - ਉੱਤਰੀ ਮਲਪੁਰਮ ਅਤੇ ਕੰਨੂਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਉੱਤਰੀ ਭਾਰਤ ਦਾ ਮੌਸਮ
ਗੱਲ ਉੱਤਰੀ ਭਾਰਤ ਦੀ ਕਰੀਏ ਤਾਂ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ, ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਦਿਨ ਵੇਲੇ ਸੂਰਜ ਚਮਕ ਰਿਹਾ ਹੈ, ਪਰ ਸ਼ਾਮ ਦੇ ਨੇੜੇ ਆਉਣ 'ਤੇ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਜਦੋਂਕਿ ਉੱਤਰ ਪ੍ਰਦੇਸ਼, ਬਿਹਾਰ, ਉਤਰਾਖੰਡ, ਹਰਿਆਣਾ ਅਤੇ ਪੰਜਾਬ ਵਿੱਚ ਸਵੇਰੇ-ਸ਼ਾਮ ਠੰਡ ਵਧ ਗਈ ਹੈ ਅਤੇ ਹਲਕੀ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ। ਰਾਤ ਨੂੰ ਕੜਾਕੇ ਦੀ ਠੰਡ ਹੁੰਦੀ ਹੈ। ਹਾਲਾਂਕਿ, ਪੱਖੇ ਅਜੇ ਵੀ ਚੱਲ ਰਹੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਦਿਨ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਅੱਜ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਮੌਸਮ ਆਮ ਵਾਂਗ ਰਹੇਗਾ। ਸਵੇਰੇ ਅਤੇ ਸ਼ਾਮ ਨੂੰ ਠੰਡ ਮਹਿਸੂਸ ਹੋਵੇਗੀ। ਅੱਜ ਯਾਨੀ 17 ਅਕਤੂਬਰ ਤੋਂ 21 ਅਕਤੂਬਰ ਤੱਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33 ਤੋਂ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਤੋਂ 17 ਡਿਗਰੀ ਦੇ ਆਸ-ਪਾਸ ਰਹੇਗਾ।
ਇਹ ਵੀ ਪੜ੍ਹੋ: Weather Today: ਬਦਲ ਗਿਆ ਮੌਸਮ, ਦਿਨ ਗਰਮ - ਰਾਤਾਂ ਠੰਡੀਆਂ, ਪੰਜਾਬ-ਹਰਿਆਣਾ ਸਮੇਤ ਦਿੱਲੀ-ਐੱਨਸੀਆਰ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਅਤੇ ਤੱਟੀ ਆਂਧਰਾ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਤੇਲੰਗਾਨਾ ਅਤੇ ਕੋਂਕਣ ਅਤੇ ਗੋਆ ਵਿੱਚ ਇੱਕ ਜਾਂ ਦੋ ਭਾਰੀ ਸਪੈਲਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਵਿਦਰਭ, ਮਰਾਠਵਾੜਾ, ਮੱਧ ਮਹਾਰਾਸ਼ਟਰ, ਦੱਖਣੀ ਗੁਜਰਾਤ ਅਤੇ ਦੱਖਣੀ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ, ਸਿੱਕਮ, ਉੜੀਸਾ, ਛੱਤੀਸਗੜ੍ਹ, ਦੱਖਣ-ਪੂਰਬੀ ਰਾਜਸਥਾਨ, ਲਕਸ਼ਦੀਪ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Cold Weather in North India, Heavy Rainfall in South India