Weather Forecast: ਉੱਤਰੀ ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਸਵੇਰ ਦੀ ਸ਼ੁਰੂਆਤ ਗੁਲਾਬੀ ਠੰਡ ਨਾਲ ਹੋ ਰਹੀ ਹੈ। ਸਵੇਰੇ 5 ਵਜੇ ਤੋਂ 7 ਵਜੇ ਦੌਰਾਨ ਠੰਡ ਕਾਰਨ ਹਲਕੀ-ਹਲਕੀ ਕੰਬਣੀ ਮਹਿਸੂਸ ਹੋਣ ਲੱਗੀ ਹੈ, ਪਰ ਜਿਵੇ-ਜਿਵੇਂ ਧੁੱਪ ਚੜ੍ਹਦੀ ਹੈ, ਗਰਮੀ ਲੋਕਾਂ ਨੂੰ ਪਰੇਸ਼ਾਨ ਕਰਦੀ ਹੈ। ਗੱਲ ਦਿੱਲੀ ਦੀ ਕਰੀਏ ਤਾਂ ਇੱਥੇ ਪਿਛਲੇ ਦੋ ਦਿਨਾਂ ਤੋਂ ਠੰਡ ਵਧਣ ਕਾਰਨ ਘੱਟੋ-ਘੱਟ ਤਾਪਮਾਨ ਡਿੱਗ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 25 ਅਕਤੂਬਰ ਤੋਂ ਤਾਪਮਾਨ ਹੋਰ ਡਿੱਗ ਸਕਦਾ ਹੈ ਅਤੇ ਦੀਵਾਲੀ ਤੋਂ ਬਾਅਦ ਠੰਡ ਦਾ ਕਹਿਰ ਵਧਣਾ ਸ਼ੁਰੂ ਹੋ ਜਾਵੇਗਾ।
ਫਿਲਹਾਲ, ਮਾਨਸੂਨ ਨੇ ਦੇਸ਼ ਦੇ ਕਈ ਰਾਜਾਂ ਨੂੰ ਅਲਵਿਦਾ ਕਹਿ ਦਿੱਤਾ ਹੈ, ਪਰ ਦੱਖਣ-ਪੱਛਮੀ ਮਾਨਸੂਨ ਦੇ 18 ਅਕਤੂਬਰ ਤੱਕ ਦੇਸ਼ ਦੇ ਬਾਕੀ ਹਿੱਸਿਆਂ ਤੋਂ ਹਟਣ ਦੀ ਸੰਭਾਵਨਾ ਹੈ। ਮਾਨਸੂਨ ਦੇ ਜਾਣ ਤੋਂ ਪਹਿਲਾਂ ਤਾਮਿਲਨਾਡੂ ਅਤੇ ਕੇਰਲ ਸਮੇਤ ਕਈ ਰਾਜਾਂ 'ਚ ਭਾਰੀ ਬਾਰਿਸ਼ ਦਾ ਦੌਰ ਅਜੇ ਰੁਕਿਆ ਨਹੀਂ ਹੈ। ਮੌਸਮ ਵਿਭਾਗ ਨੇ ਅੱਜ 15 ਅਕਤੂਬਰ ਨੂੰ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ।
ਦਿੱਲੀ-ਐਨਸੀਆਰ ਦਾ ਮੌਸਮ
ਦਿੱਲੀ-ਐਨਸੀਆਰ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਮੌਸਮ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ। ਸਵੇਰੇ-ਸ਼ਾਮ ਲੋਕਾਂ ਨੂੰ ਠੰਡ ਮਹਿਸੂਸ ਹੋ ਰਹੀ ਹੈ। ਇਸ ਦੇ ਨਾਲ ਹੀ ਕਈ ਘਰਾਂ ਵਿੱਚ ਲੋਕ ਏਸੀ-ਕੂਲਰ ਬੰਦ ਕਰਕੇ ਪੱਖੇ ਚਲਾ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 15 ਅਕਤੂਬਰ ਤੋਂ 18 ਅਕਤੂਬਰ ਤੱਕ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਇਨ੍ਹਾਂ ਦਿਨਾਂ ਵਿੱਚ ਅਸਮਾਨ ਜਿਆਦਾਤਰ ਸਾਫ਼ ਰਹੇਗਾ ਅਤੇ ਕਈ ਥਾਵਾਂ 'ਤੇ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਦੇਰ ਰਾਤ ਅਤੇ ਸਵੇਰੇ ਲੋਕਾਂ ਨੂੰ ਠੰਡ ਮਹਿਸੂਸ ਹੋਵੇਗੀ।
ਪੰਜਾਬ-ਹਰਿਆਣਾ ਦਾ ਮੌਸਮ
ਪੰਜਾਬ ਅਤੇ ਹਰਿਆਣਾ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ। ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਸ਼ੁਰੂ ਹੋ ਗਈ ਹੈ। ਹਾਲਾਂਕਿ ਦਿਨ ਵੇਲੇ ਗਰਮੀ ਹੁੰਦੀ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਘਟਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਹਰਿਆਣਾ 'ਚ ਮੌਸਮ ਖੁਸ਼ਕ ਰਹੇਗਾ। ਅੱਜ ਯਾਨੀ 15 ਅਕਤੂਬਰ ਤੋਂ ਬਾਅਦ ਮੌਸਮ ਵਿੱਚ ਹਲਕੀ ਤਬਦੀਲੀ ਆ ਸਕਦੀ ਹੈ। ਪਿਛਲੇ 4-5 ਦਿਨਾਂ ਤੋਂ ਤਾਪਮਾਨ ਘਟ ਰਿਹਾ ਹੈ, ਜਿਸ ਕਾਰਨ ਲੋਕ ਠੰਡ ਮਹਿਸੂਸ ਕਰ ਰਹੇ ਹਨ।
ਇਹ ਵੀ ਪੜ੍ਹੋ: Weather Today: 25 ਤੋਂ 30 ਅਕਤੂਬਰ ਦਰਮਿਆਨ ਮੌਸਮ 'ਚ ਵੱਡਾ ਬਦਲਾਅ, ਇਸ ਦਿਨ ਤੋਂ ਵਧੇਗੀ ਹੱਡ ਭੰਨਵੀਂ ਠੰਡ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਅਤੇ ਤੱਟੀ ਆਂਧਰਾ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਤੇਲੰਗਾਨਾ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਇੱਕ ਜਾਂ ਦੋ ਥਾਵਾਂ 'ਤੇ ਭਾਰੀ ਛਿੱਟੇ ਪੈ ਸਕਦੇ ਹਨ। ਇਸ ਦੇ ਨਾਲ ਹੀ ਵਿਦਰਭ, ਮਰਾਠਵਾੜਾ, ਮੱਧ ਮਹਾਰਾਸ਼ਟਰ, ਦੱਖਣੀ ਗੁਜਰਾਤ ਅਤੇ ਦੱਖਣੀ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਉੱਤਰ-ਪੂਰਬੀ ਭਾਰਤ, ਸਿੱਕਮ, ਉੜੀਸਾ, ਛੱਤੀਸਗੜ੍ਹ, ਦੱਖਣ-ਪੂਰਬੀ ਰਾਜਸਥਾਨ, ਲਕਸ਼ਦੀਪ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Cold will increase in Punjab after October 25, know the latest weather update