Weather Forecast: ਭਾਰਤ ਦੇ ਕਈ ਸੂਬਿਆਂ ਵਿੱਚ ਬਰਸਾਤ ਦਾ ਮੌਸਮ ਅਜੇ ਵੀ ਜਾਰੀ ਹੈ। ਹਾਲਾਂਕਿ, ਮੌਨਸੂਨ ਦੀ ਰਵਾਨਗੀ ਅਕਤੂਬਰ ਦੇ ਪਹਿਲੇ ਹਫਤੇ ਹੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਕੇਰਲ, ਕਰਨਾਟਕ, ਪੱਛਮੀ ਬੰਗਾਲ, ਉੜੀਸਾ, ਆਂਧਰਾ ਪ੍ਰਦੇਸ਼, ਝਾਰਖੰਡ, ਬਿਹਾਰ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 03 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। IMD ਨੇ 08 ਅਤੇ 09 ਅਕਤੂਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਹੈ। ਇਸ ਤੋਂ ਬਾਅਦ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 04 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। 9 ਅਕਤੂਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਹਰਿਆਣਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਠੰਡ ਤੋਂ ਪਹਿਲਾਂ ਮੀਂਹ ਦਾ ਝਟਕਾ, ਤੂਫ਼ਾਨ-ਬਿਜਲੀ ਡਿਗਣ ਦੀ ਸੰਭਾਵਨਾ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅਸਾਮ ਅਤੇ ਮੇਘਾਲਿਆ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਸਿੱਕਮ, ਅਰੁਣਾਚਲ ਪ੍ਰਦੇਸ਼, ਦੱਖਣੀ ਕੇਰਲ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।
● ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਉੱਤਰੀ ਉੜੀਸਾ, ਝਾਰਖੰਡ, ਬਿਹਾਰ, ਗੋਆ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਝਾਰਖੰਡ, ਉੱਤਰੀ ਛੱਤੀਸਗੜ੍ਹ, ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਦੱਖਣੀ ਮੱਧ ਮਹਾਰਾਸ਼ਟਰ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Cold winds increased bone-shattering cold, rain forecast