Weather Forecast: ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਲੋਕਾਂ ਨੂੰ ਹਾਲੇ ਵੀ ਮੀਂਹ ਵਾਲੇ ਮੌਸਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ। ਅਗਲੇ 48 ਘੰਟਿਆਂ 'ਚ ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਤੇਲੰਗਾਨਾ, ਛੱਤੀਸਗੜ੍ਹ ਅਤੇ ਉੜੀਸਾ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਮਹਾਰਾਸ਼ਟਰ ਦੇ ਜ਼ਿਆਦਾਤਰ ਹਿੱਸਿਆਂ ਤੋਂ ਦੱਖਣ-ਪੱਛਮੀ ਮੌਨਸੂਨ ਦੇ ਹਟਣ ਲਈ ਹਾਲਾਤ ਅਨੁਕੂਲ ਬਣ ਰਹੇ ਹਨ। ਇਸ ਤੋਂ ਇਲਾਵਾ ਇੱਕ ਤਾਜ਼ਾ ਪੱਛਮੀ ਗੜਬੜ ਪਹਾੜਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਮੀਂਹ ਦੀਆਂ ਗਤੀਵਿਧੀਆਂ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਹੋਣ ਦੇ ਆਸਾਰ ਜਤਾਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਮੌਨਸੂਨ ਦੀ ਵਾਪਸੀ ਤੋਂ ਬਾਅਦ ਹਰਿਆਣਾ ਦਾ ਮੌਸਮ ਖੁਸ਼ਕ ਹੋ ਗਿਆ ਹੈ। ਪਰ ਨਵੀਂ ਵੈਸਟਰਨ ਡਿਸਟਰਬੈਂਸ ਦੇ ਅੰਸ਼ਕ ਪ੍ਰਭਾਵ ਕਾਰਨ ਮੌਸਮ ਇੱਕ ਵਾਰ ਫਿਰ ਬਦਲ ਰਿਹਾ ਹੈ। 9 ਤੋਂ 10 ਅਕਤੂਬਰ ਦੇ ਦੌਰਾਨ ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂਕਿ ਇਸ ਤੋਂ ਬਾਅਦ ਹਰਿਆਣਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਮੀਂਹ-ਝੱਖੜ-ਧੁੰਦ ਦਾ Triple Attack, ਅਕਤੂਬਰ 'ਚ ਲੱਗੇਗਾ 15 ਡਿਗਰੀ ਦਾ ਝੱਟਕਾ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉਪ ਹਿਮਾਲਿਆ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੀ ਬਾਰਿਸ਼ ਦੇਖੀ ਜਾ ਸਕਦੀ ਹੈ।
● ਉੱਤਰੀ ਭਾਰਤ ਦੇ ਪਹਾੜਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ, ਕੇਰਲ ਅਤੇ ਦੱਖਣੀ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਸਮੇਤ ਦੇਸ਼ ਦੇ ਦੱਖਣੀ ਹਿੱਸਿਆਂ ਵਿੱਚ ਕੁਝ ਚੰਗੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Continuous change in weather, big trouble starts from this day