Weather Forecast: ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਠੰਡ ਸ਼ੁਰੂ ਹੋਣ ਦੇ ਨਾਲ ਹੀ ਠੰਡੀਆਂ ਹਵਾਵਾਂ ਵੀ ਚੱਲਣ ਲੱਗੀਆਂ ਹਨ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ-ਤਿੰਨ ਵਿੱਚ ਤਾਪਮਾਨ ਹੋਰ ਹੇਠਾਂ ਜਾਵੇਗਾ। ਇਸ ਦੌਰਾਨ ਕੌਮੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਹੋਰ ਗਿਰਾਵਟ ਕਾਰਨ ਠੰਡ ਦਾ ਪ੍ਰਭਾਵ ਵਧ ਗਿਆ ਹੈ।
ਇੱਕ ਪਾਸੇ ਜਿੱਥੇ ਉੱਤਰੀ ਭਾਰਤ ਵਿੱਚ ਠੰਡ ਦਾ ਪ੍ਰਭਾਵ ਤੇਜ਼ ਹੁੰਦਾ ਜਾ ਰਿਹਾ ਹੈ, ਉੱਥੇ ਹੀ ਦੱਖਣੀ ਭਾਰਤ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਹੈ। ਜਦੋਂਕਿ, ਦਿੱਲੀ-ਐਨਸੀਆਰ ਵਿੱਚ ਲੋਕ ਠੰਡ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ ਝੱਲ ਰਹੇ ਹਨ।
ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਡ ਦੇ ਸੰਕੇਤ
ਭਾਰਤ ਦੇ ਉੱਤਰੀ ਖੇਤਰਾਂ ਖਾਸ ਕਰਕੇ ਯੂਪੀ ਅਤੇ ਬਿਹਾਰ ਵਿੱਚ ਸਵੇਰੇ ਅਤੇ ਸ਼ਾਮ ਨੂੰ ਠੰਡ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ। ਇਸ ਕਾਰਨ ਹੁਣ ਲੋਕਾਂ ਲਈ ਮੋਟੇ ਕੱਪੜੇ ਅਤੇ ਗਰਮ ਕੰਬਲ ਦੀ ਵਰਤੋਂ ਕਰਨੀ ਜ਼ਰੂਰੀ ਹੋ ਗਈ ਹੈ। ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਅੱਜ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ ਅਤੇ ਹੋਰ ਉੱਤਰੀ ਖੇਤਰਾਂ ਵਿੱਚ ਵੀ ਧੁੰਦ ਦਾ ਪ੍ਰਭਾਵ ਜਾਰੀ ਰਹੇਗਾ। ਇਸ ਦੇ ਨਾਲ ਹੀ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਇਸ ਕਾਰਨ ਦਿੱਲੀ ਅਤੇ ਐਨਸੀਆਰ ਦੇ ਕਈ ਸ਼ਹਿਰਾਂ ਵਿੱਚ GRAP ਨਿਯਮ ਲਾਗੂ ਕੀਤੇ ਗਏ ਹਨ।
ਦੱਖਣੀ ਭਾਰਤ ਵਿੱਚ ਮੀਂਹ ਦੀ ਸੰਭਾਵਨਾ
ਭਾਰਤ ਦੇ ਦੱਖਣੀ ਹਿੱਸਿਆਂ, ਖਾਸ ਕਰਕੇ ਤਾਮਿਲਨਾਡੂ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਮਿਲਨਾਡੂ ਦੇ ਤੱਟੀ ਖੇਤਰਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਜਦੋਂਕਿ, ਕਰਨਾਟਕ ਦੇ ਦੱਖਣੀ ਹਿੱਸਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: Weather Today: ਪਹਾੜਾਂ ਤੋਂ ਮੈਦਾਨਾਂ ਤੱਕ ਠੰਡੀਆਂ ਹਵਾਵਾਂ ਨਾਲ ਸੰਘਣੀ ਧੁੰਦ, ਇਸ ਦਿਨ ਤੋਂ ਠੰਡ ਦਾ ਡਬਲ ਅਟੈਕ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿੱਚ ਦਿੱਲੀ ਅਤੇ ਐਨਸੀਆਰ ਦੇ ਹਵਾ ਗੁਣਵੱਤਾ ਸੂਚਕਾਂਕ ਵਿੱਚ ਕੋਈ ਖਾਸ ਸੁਧਾਰ ਹੋਣ ਦੀ ਉਮੀਦ ਨਹੀਂ ਹੈ। ਇਸ ਦੇ ਬਹੁਤ ਖਰਾਬ ਤੋਂ ਗੰਭੀਰ ਸ਼੍ਰੇਣੀ ਵਿੱਚ ਰਹਿਣ ਦੀ ਉਮੀਦ ਹੈ। ਜਦੋਂਕਿ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਤਾਮਿਲਨਾਡੂ ਦੇ ਤੱਟਵਰਤੀ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਅੰਦਰੂਨੀ ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਕਰਨਾਟਕ ਦੇ ਦੱਖਣੀ ਤੱਟ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Delhi-NCR weather is changing rapidly, temperature has dropped drastically, severe cold is about to set in.