Weather Forecast: ਦੇਸ਼ ਭਰ ਵਿੱਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਮੌਸਮ ਵਿਭਾਗ ਨੇ 18 ਤੋਂ 20 ਅਪ੍ਰੈਲ ਤੱਕ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਇਸ ਦੇ ਨਾਲ ਹੀ ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 18 ਤੋਂ 21 ਅਪ੍ਰੈਲ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ / ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਚਾਰ ਸੂਬਿਆਂ ਵਿੱਚ ਹੀਟਵੇਵ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।
ਦਿੱਲੀ ਦਾ ਮੌਸਮ
ਰਾਜਧਾਨੀ ਦਿੱਲੀ ਵਿੱਚ ਮੀਂਹ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵਾਧਾ ਨਾ ਹੋਣ ਦਾ ਅਨੁਮਾਨ ਹੈ। ਜਦੋਂਕਿ, ਦਿੱਲੀ ਵਿੱਚ 19-20 ਅਪ੍ਰੈਲ ਨੂੰ ਮੁੜ ਮੀਂਹ ਪੈ ਸਕਦਾ ਹੈ। ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਦਿੱਲੀ ਦੇ ਲੋਕਾਂ ਲਈ ਮੰਗਲਵਾਰ ਦਾ ਦਿਨ ਵੀ ਸੁਖਾਵਾਂ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਨੂੰ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਦਿਨ ਵੇਲੇ 20 ਤੋਂ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ 'ਚ ਮੰਗਲਵਾਰ ਨੂੰ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 35 ਅਤੇ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਮੌਮਸ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ-ਹਰਿਆਣਾ 'ਚ ਫਿਲਹਾਲ ਵੈਸਟਰਨ ਡਿਸਟਰਬੈਂਸ ਦਾ ਅਸਰ ਖ਼ਤਮ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਅਤੇ ਕੱਲ੍ਹ ਯਾਨੀ 16-17 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ, ਪਰ ਵੀਰਵਾਰ ਅਤੇ ਸ਼ੁੱਕਰਵਾਰ ਯਾਨੀ 18-19 ਅਪ੍ਰੈਲ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿੱਚ ਆ ਰਹੀ ਤਬਦੀਲੀ ਕਰਕੇ ਮੌਸਮ ਵਿਭਾਗ ਨੇ ਵੱਖ-ਵੱਖ ਥਾਵਾਂ ਲਈ ਅਲਰਟ ਜਾਰੀ ਕੀਤਾ ਹੈ।
ਬਿਹਾਰ ਦਾ ਮੌਸਮ
ਅੱਜ ਬਿਹਾਰ ਦੇ ਕੁਝ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋ ਸਕਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਹੀ ਤਾਪਮਾਨ ਵਿੱਚ ਲਗਾਤਾਰ ਵਾਧਾ ਅਤੇ ਲੂ ਚੱਲਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ। ਹੁਣ ਸੂਚਨਾ ਮਿਲੀ ਹੈ ਕਿ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਕੁਝ ਥਾਵਾਂ 'ਤੇ ਅੱਜ ਵੀ ਅੱਤ ਦੀ ਗਰਮੀ ਕਾਰਨ ਮੌਸਮ ਗਰਮ ਹੀ ਬਣਿਆ ਰਹੇਗਾ। ਪਟਨਾ ਸਮੇਤ ਸੂਬੇ ਦਾ ਮੌਸਮ ਖੁਸ਼ਕ ਬਣਿਆ ਰਹੇਗਾ। ਜਦੋਂਕਿ, ਉੱਤਰੀ ਬਿਹਾਰ ਦੇ ਸੀਤਾਮੜੀ, ਮਧੁਬਨੀ, ਸ਼ਿਵਹਰ, ਸੁਪੌਲ, ਅਰਰੀਆ, ਕਿਸ਼ਨਗੰਜ 'ਚ ਇਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਐਤਵਾਰ ਨੂੰ ਪਏ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ, ਅੱਜ ਵੀ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
ਅਗਲੇ 24 ਘੰਟਿਆਂ ਦੌਰਾਨ ਸੰਭਾਵਿਤ ਮੌਸਮ
ਮੌਸਮ ਵਿਭਾਗ ਮੁਤਾਬਕ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ਾਂ ਦੇ ਨਾਲ ਬਰਫਬਾਰੀ ਹੋ ਸਕਦੀ ਹੈ। ਉੱਤਰਾਖੰਡ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ।
ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਹੋ ਸਕਦੀ ਹੈ। ਉੱਤਰੀ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਵਿਦਰਭ, ਦੱਖਣ ਤਾਮਿਲਨਾਡੂ ਅਤੇ ਦੱਖਣੀ ਕੇਰਲ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।ਅਸਾਮ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਦੇ ਵੱਖ-ਵੱਖ ਸਥਾਨਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Delhi-UP weather Cool-Cool, Punjab-Haryana on alert due to new western disturbance