1. Home
  2. ਮੌਸਮ

Weather Today: ਪੰਜਾਬ ਵਿੱਚ 15 ਨਵੰਬਰ ਤੱਕ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ ਬਣਿਆ ਦੇਸ਼ ਦਾ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਸੂਬੇ ਦੇ ਜ਼ਿਆਦਾਤਰ ਹਿੱਸੇ ਸੰਘਣੀ ਧੁੰਦ ਦੀ ਲਪੇਟ ਵਿੱਚ ਹਨ। ਦੂਜੇ ਪਾਸੇ ਪ੍ਰਦੂਸ਼ਣ ਦਾ ਕਹਿਰ ਵੀ ਜਾਰੀ ਹੈ। ਚੰਡੀਗੜ੍ਹ ਵਿੱਚ AQI 375 ਨੂੰ ਪਾਰ ਕਰ ਗਿਆ ਹੈ, ਜੋ ਸਿਹਤ ਲਈ ਬਹੁਤ ਖਤਰਨਾਕ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਧੁੰਦ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ।

Gurpreet Kaur Virk
Gurpreet Kaur Virk
ਚੰਡੀਗੜ੍ਹ ਬਣਿਆ ਦੇਸ਼ ਦਾ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਚੰਡੀਗੜ੍ਹ ਬਣਿਆ ਦੇਸ਼ ਦਾ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

Weather Forecast: ਦਿੱਲੀ ਐਨਸੀਆਰ ਸਮੇਤ ਦੇਸ਼ ਭਰ ਦੇ ਕਈ ਰਾਜਾਂ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਠੰਡ ਅਤੇ ਧੁੰਦ ਨੇ ਉੱਤਰੀ ਭਾਰਤ ਵਿੱਚ ਪ੍ਰਵੇਸ਼ ਕਰ ਲਿਆ ਹੈ। ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਧੁੰਦ ਦਾ ਅਸਰ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ। ਤਾਂ ਆਓ ਜਾਣਦੇ ਹਾਂ ਕਿ ਅੱਜ ਦਾ ਮੌਸਮ ਕਿਵੇਂ ਰਹੇਗਾ।

ਦਿੱਲੀ ਦਾ ਮੌਸਮ

ਦਿੱਲੀ-ਐਨਸੀਆਰ ਦੇ ਮੌਸਮ ਵਿੱਚ ਬਦਲਾਅ ਆਇਆ ਹੈ। ਬੁੱਧਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਅਨੁਸਾਰ ਅੱਜ ਵੀ ਅਜਿਹੀ ਹੀ ਸਥਿਤੀ ਬਣੀ ਰਹੇਗੀ। ਅਗਲੇ ਦੋ ਦਿਨਾਂ ਤੱਕ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਨੇ ਵੀਰਵਾਰ ਨੂੰ ਸੰਘਣੀ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੋਵੇਂ ਦਿਨ ਸਵੇਰੇ ਹੀ ਨਹੀਂ ਰਾਤ ਨੂੰ ਵੀ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਦਿਨ ਵੇਲੇ ਧੂੰਏਂ ਦੀ ਪਰਤ ਰਹੇਗੀ।

ਪੰਜਾਬ ਦਾ ਮੌਸਮ

ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਸੂਬੇ ਦੇ ਜ਼ਿਆਦਾਤਰ ਹਿੱਸੇ ਸੰਘਣੀ ਧੁੰਦ ਦੀ ਲਪੇਟ ਵਿੱਚ ਹਨ। ਦੂਜੇ ਪਾਸੇ ਪ੍ਰਦੂਸ਼ਣ ਦਾ ਕਹਿਰ ਵੀ ਜਾਰੀ ਹੈ। ਚੰਡੀਗੜ੍ਹ ਵਿੱਚ AQI 375 ਨੂੰ ਪਾਰ ਕਰ ਗਿਆ ਹੈ, ਜੋ ਸਿਹਤ ਲਈ ਬਹੁਤ ਖਤਰਨਾਕ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਧੁੰਦ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ 15 ਨਵੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਸੜਕ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ਹੁਣ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਨ ਤੋਂ ਸਿਰਫ਼ ਇੱਕ ਕਦਮ ਦੂਰ ਹੈ। ਪਿਛਲੇ 6 ਦਿਨਾਂ ਤੋਂ ਖ਼ਰਾਬ ਹੋ ਰਿਹਾ ਸ਼ਹਿਰ ਦਾ ਮਾਹੌਲ ਮੰਗਲਵਾਰ ਨੂੰ ਇੰਨਾ ਖ਼ਰਾਬ ਹੋ ਗਿਆ ਕਿ ਚੰਡੀਗੜ੍ਹ ਦੇਸ਼ ਦਾ ਦੂਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ।

ਇਹ ਵੀ ਪੜ੍ਹੋ: Weather Today: ਕੜਾਕੇ ਦੀ ਠੰਡ ਲਈ ਹੋ ਜਾਓ ਤਿਆਰ! ਪਹਿਲੀ ਧੁੰਦ ਨੇ ਠਾਰੇ ਉੱਤਰੀ ਭਾਰਤ ਦੇ ਲੋਕ, ਇਸ ਦਿਨ ਤੋਂ ਮੀਂਹ ਪੈਣ ਦੇ ਆਸਾਰ

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਦੀ ਹਵਾ ਦੀ ਗੁਣਵੱਤਾ ਵਿੱਚ ਅਗਲੇ 24 ਘੰਟਿਆਂ ਵਿੱਚ, ਘੱਟੋ-ਘੱਟ ਅਗਲੇ 2-3 ਦਿਨਾਂ ਵਿੱਚ ਕੋਈ ਵੱਡਾ ਸੁਧਾਰ ਹੋਣ ਦੀ ਉਮੀਦ ਨਹੀਂ ਹੈ। ਜਦੋਂਕਿ, ਦੱਖਣੀ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲਾ ਅਤੇ ਤੱਟਵਰਤੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਅੰਦਰੂਨੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤੱਟਵਰਤੀ ਉੜੀਸਾ, ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਵੀਂ ਪੱਛਮੀ ਗੜਬੜੀ ਦੇ ਕਾਰਨ, ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

Summary in English: Weather Today: Dense fog alert in Punjab till November 15, Chandigarh becomes the second most polluted city in the country

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters