Weather Forecast: ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ, ਉੱਤਰੀ ਭਾਰਤ ਤੋਂ ਦੱਖਣੀ ਭਾਰਤ ਤੱਕ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ-ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਦੂਜੇ ਪਾਸੇ 16 ਜਨਵਰੀ ਦੀ ਰਾਤ ਹੁੰਦੇ ਹੀ, ਹਲਕੀ ਬੂੰਦਾ-ਬਾਂਦੀ ਦਾ ਦੌਰ ਸ਼ੁਰੂ ਹੋ ਜਾਵੇਗਾ।
ਮੌਸਮ ਵਿਭਾਗ ਅਨੁਸਾਰ, ਰੇਵਾੜੀ, ਗੁਰੂਗ੍ਰਾਮ ਸਮੇਤ ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਵੀਂ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਧੁੰਦ ਦੀ ਲਪੇਟ ਵਿੱਚ ਉੱਤਰੀ ਭਾਰਤ
ਵੀਰਵਾਰ ਨੂੰ ਜੰਮੂ-ਕਸ਼ਮੀਰ ਵਿੱਚ ਕਈ ਥਾਵਾਂ 'ਤੇ ਬਰਫ਼ਬਾਰੀ ਹੋ ਸਕਦੀ ਹੈ। ਬਿਹਾਰ ਵਿੱਚ ਵੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹਿਮਾਚਲ ਵਿੱਚ ਵੀ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਛੇ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਜਾਰੀ ਰਹੇਗੀ। ਪੰਜਾਬ ਅਤੇ ਹਿਮਾਚਲ ਵਿੱਚ ਕਈ ਰੇਲਗੱਡੀਆਂ ਦੇਰੀ ਨਾਲ ਪਹੁੰਚੀਆਂ। ਇਸ ਦੇ ਨਾਲ ਹੀ ਦਿੱਲੀ ਵਿੱਚ ਧੁੰਦ ਕਾਰਨ ਆਈਜੀਆਈ ਹਵਾਈ ਅੱਡੇ ਤੋਂ ਲਗਭਗ 500 ਉਡਾਣਾਂ ਦੇਰੀ ਨਾਲ ਚੱਲੀਆਂ। ਜਦੋਂਕਿ, 24 ਉਡਾਣਾਂ ਰੱਦ ਕਰਨੀਆਂ ਪਈਆਂ।
ਧੁੰਦ ਕਾਰਨ ਵਿਜ਼ੀਬਿਲਟੀ ਸਿਰਫ 50 ਮੀਟਰ
ਮੌਸਮ ਵਿਭਾਗ ਅਨੁਸਾਰ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਮੋਗਾ, ਬਠਿੰਡਾ, ਪਟਿਆਲਾ, ਕਪੂਰਥਲਾ, ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 50 ਮੀਟਰ ਦੇ ਵਿਚਕਾਰ ਰਹਿ ਸਕਦੀ ਹੈ। ਬੁੱਧਵਾਰ ਨੂੰ ਮੋਗਾ ਅਤੇ ਅੰਮ੍ਰਿਤਸਰ ਸੂਬੇ ਦੇ ਸਭ ਤੋਂ ਠੰਡੇ ਰਹੇ। ਮੋਗਾ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਅਤੇ ਅੰਮ੍ਰਿਤਸਰ ਵਿੱਚ 2.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿੱਚ 3, ਰੂਪਨਗਰ ਵਿੱਚ 3.1, ਫਾਜ਼ਿਲਕਾ ਵਿੱਚ 3.3, ਫਿਰੋਜ਼ਪੁਰ ਵਿੱਚ 3.8, ਜਲੰਧਰ ਵਿੱਚ 4.4, ਲੁਧਿਆਣਾ ਵਿੱਚ 5.5 ਅਤੇ ਪਟਿਆਲਾ ਵਿੱਚ 5.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਦਿੱਲੀ ਦਾ ਮੌਸਮ
ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸਵੇਅ 'ਤੇ ਕਈ ਵਾਹਨਾਂ ਦੀ ਟੱਕਰ
ਧੁੰਦ ਵਿੱਚ ਬੁੱਧਵਾਰ ਸਵੇਰੇ 8 ਵਜੇ ਦੇ ਕਰੀਬ ਸ਼੍ਰੀਗੰਗਾਨਗਰ ਦੇ ਸੂਰਤਗੜ੍ਹ ਵਿਖੇ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸਵੇਅ 'ਤੇ ਇੱਕ ਦਰਜਨ ਵਾਹਨ ਇੱਕ ਦੂਜੇ ਨਾਲ ਟਕਰਾ ਗਏ। ਇਸ ਤੋਂ ਬਾਅਦ ਦੋ ਟਰੱਕਾਂ ਨੂੰ ਅੱਗ ਲੱਗ ਗਈ। ਰਾਜਸਥਾਨ ਦੇ 15 ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਵੀ ਬਰਫ਼ਬਾਰੀ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: Weather Today: ਪੰਜਾਬ-ਹਰਿਆਣਾ-ਦਿੱਲੀ-ਯੂਪੀ ਵਿੱਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਮੀਂਹ ਦਾ ਯੈਲੋ ਅਲਰਟ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਪੂਰਬੀ ਅਤੇ ਉੱਤਰ-ਪੂਰਬੀ ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼ ਅਤੇ ਦੱਖਣ-ਪੱਛਮੀ ਉੱਤਰ ਪ੍ਰਦੇਸ਼ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਕੇਰਲ, ਦੱਖਣੀ ਕਰਨਾਟਕ ਅਤੇ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਪੰਜਾਬ ਅਤੇ ਉਪ-ਹਿਮਾਲਿਆਈ ਪੱਛਮੀ ਬੰਗਾਲ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਦੱਖਣੀ ਹਰਿਆਣਾ, ਦਿੱਲੀ ਅਤੇ ਪੱਛਮੀ ਅਤੇ ਮੱਧ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਹੌਲੀ-ਹੌਲੀ ਵਧ ਸਕਦੀ ਹੈ। 16 ਜਨਵਰੀ ਨੂੰ ਪੱਛਮੀ ਹਿਮਾਲਿਆਈ ਖੇਤਰ ਵਿੱਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ।
Summary in English: Weather Today: Disaster begins in Punjab, possibility of hailstorm with rain, several vehicles collide on Amritsar-Jamnagar Expressway