Weather Forecast: ਭਾਰਤ ਦੇ ਕਈ ਹਿੱਸਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦਸਤਕ ਦੇ ਰਿਹਾ ਹੈ, ਜਿਸ ਕਾਰਨ ਆਵਾਜਾਈ ਸਮੇਤ ਕਈ ਚੀਜ਼ਾਂ ਪ੍ਰਭਾਵਿਤ ਹੋ ਰਹੀਆਂ ਹਨ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਜਿਹੀ ਸਥਿਤੀ ਵਿੱਚ, ਮੌਸਮ ਵਿਭਾਗ ਨੇ ਇਸ ਹਫ਼ਤੇ ਦੌਰਾਨ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਪੱਛਮੀ ਰਾਜਸਥਾਨ ਵਿੱਚ ਥੋੜ੍ਹੇ-ਥੋੜ੍ਹੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਅਜਿਹੇ 'ਚ ਦੱਸ ਦੇਈਏ ਕਿ ਵਿਭਾਗ ਨੇ ਅੱਜ ਕਿੱਥੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਹਿਮਾਚਲ ਪ੍ਰਦੇਸ਼ ਦਾ ਮੌਸਮ
ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ 90 ਤੋਂ ਵੱਧ ਸੜਕਾਂ ਬੰਦ ਹਨ, ਇਸ ਦੇ ਨਾਲ ਹੀ ਬਿਜਲੀ-ਪਾਣੀ ਦੀ ਸਪਲਾਈ ਵੀ ਠੱਪ ਹੈ। ਸੂਬੇ ਦੀ ਰਾਜਧਾਨੀ ਸ਼ਿਮਲਾ ਅਤੇ ਬਿਲਾਸਪੁਰ ਵਿੱਚ ਵੀਰਵਾਰ ਨੂੰ ਭਾਰੀ ਮੀਂਹ ਪਿਆ, ਇਸ ਦੌਰਾਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੰਡੀ ਵਿੱਚ ਦੋ ਵਾਹਨ ਮਲਬੇ ਵਿੱਚ ਫਸ ਗਏ, ਡਰਾਈਵਰਾਂ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਅੱਜ ਯਾਨੀ ਸ਼ੁੱਕਰਵਾਰ ਨੂੰ ਵੀ ਕਈ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਨਾਲ ਹੀ 14 ਅਗਸਤ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਜਤਾਈ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਮੌਸਮ ਵਿਭਾਗ ਦੀ ਮੰਨੀਏ ਤਾਂ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਫਿਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵੀ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਸੂਬੇ 'ਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਅੱਜ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਗੱਲ ਸ਼ਨੀਵਾਰ ਦੀ ਕਰੀਏ ਤਾਂ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਇਲਾਕੇ ਸ਼ਾਮਿਲ ਹਨ।
ਇਹ ਵੀ ਪੜ੍ਹੋ: Rain Alert: ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ ਦਾ ਖਤਰਾ, ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਇੱਥੇ ਪਵੇਗਾ ਭਾਰੀ ਮੀਂਹ - ਇੱਥੇ ਹੁੰਮਸ ਵਾਲੀ ਗਰਮੀ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਰਾਜਸਥਾਨ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਦਿੱਲੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਕੋਂਕਣ, ਗੋਆ ਅਤੇ ਤੱਟਵਰਤੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਅੰਡੇਮਾਨ ਅਤੇ ਨਿਕੋਬਾਰ ਟਾਪੂ, ਤਾਮਿਲਨਾਡੂ, ਅੰਦਰੂਨੀ ਕਰਨਾਟਕ, ਲਕਸ਼ਦੀਪ, ਪੰਜਾਬ, ਗੁਜਰਾਤ, ਉੱਤਰ-ਪੂਰਬੀ ਭਾਰਤ, ਉੜੀਸਾ, ਤੇਲੰਗਾਨਾ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸੌਰਾਸ਼ਟਰ ਦੇ ਕੱਛ ਅਤੇ ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Disaster rain in the mountains, no relief in the plains, the weather department issued an alert