Weather Forecast: ਪੰਜਾਬ ਵਿੱਚ ਪੈ ਰਹੀ ਹੁੰਮਸ ਵਾਲੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਹਾਲਾਂਕਿ, ਹੁਣ ਮੀਂਹ ਨਾਲ ਜਲਦ ਰਾਹਤ ਮਿਲਣ ਵਾਲੀ ਹੈ ਕਿਉਂਕਿ ਪੰਜਾਬ ਵਿੱਚ 24 ਜੂਨ ਤੋਂ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ 24 ਜੂਨ ਤੋਂ 26 ਜੂਨ ਤੱਕ ਗਰਜ਼-ਤੂਫ਼ਾਨ ਅਤੇ ਮੀਂਹ ਆਉਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਮੁਤਾਬਕ ਪੰਜਾਬ ਅਗਲੇ 02 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
● 24 ਤਰੀਕ ਨੂੰ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਅਗਲੇ 48 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
● ਇਸ ਤੋਂ ਬਾਅਦ 2-4 ਡਿਗਰੀ ਸੈਲਸੀਅਸ ਤੱਕ ਗਿਰਾਵਟ ਆਵੇਗੀ।
ਇਹ ਵੀ ਪੜ੍ਹੋ : Weather Today: ਹੁਣ ਲੱਗਣਗੇ 41 ਤੋਂ 42 ਡਿਗਰੀ ਦੇ ਝਟਕੇ, ਜਾਣੋ ਇੱਕ ਹਫ਼ਤੇ ਦੀ ਮੌਸਮ ਰਿਪੋਰਟ
ਹਰਿਆਣਾ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਹਰਿਆਣਾ ਵਿੱਚ ਇਸ ਸਮੇਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਅਗਲੇ 48 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ
● ਇਸ ਤੋਂ ਬਾਅਦ ਹਰਿਆਣਾ ਵਿੱਚ 2-4 ਡਿਗਰੀ ਸੈਲਸੀਅਸ ਤੱਕ ਗਿਰਾਵਟ ਆਵੇਗੀ।
ਇਹ ਵੀ ਪੜ੍ਹੋ : Weather Today: ਅਗਲੇ 4 ਦਿਨਾਂ 'ਚ ਵਧੇਗਾ ਟੈਮਪ੍ਰੇਚਰ, 24 ਜੂਨ ਤੋਂ ਮੌਸਮ ਬਦਲਣਾ ਸ਼ੁਰੂ
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਹਲਚਲ: Skymet Weather
● ਅਸਾਮ ਅਤੇ ਸਿੱਕਮ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ ਦੇ ਬਾਕੀ ਹਿੱਸਿਆਂ, ਦੱਖਣੀ ਛੱਤੀਸਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਉੱਤਰੀ ਹਿੱਸਿਆਂ, ਦੱਖਣੀ ਕਰਨਾਟਕ, ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੱਤਰੀ ਛੱਤੀਸਗੜ੍ਹ, ਉੜੀਸਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਇਲਸੀਮਾ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।
● ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਦਿੱਲੀ ਅਤੇ ਉੱਤਰ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Dry weather in Punjab for two days, Weather change from June 24