Weather Forecast: ਦੇਸ਼ ਭਰ ਵਿੱਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਕਿਤੇ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਤੇ ਕਿਤੇ ਮਾਨਸੂਨ ਦਾ ਮੀਂਹ ਪੈਣ ਦੇ ਬਾਵਜੂਦ ਗਰਮੀ-ਹੁੰਮਸ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਹਾਲਾਂਕਿ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਤੱਕ ਉੱਤਰ ਭਾਰਤ ਵਿੱਚ ਮਾਨਸੂਨ ਦਾ ਮੀਂਹ ਜਾਰੀ ਰਹੇਗਾ।
ਆਈਐਮਡੀ ਮੁਤਾਬਕ ਅਗਲੇ ਦੋ ਦਿਨਾਂ ਤੱਕ ਦਿੱਲੀ ਅਤੇ ਨੇੜਲੇ ਸੂਬਿਆਂ ਜਿਵੇਂ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਮੀਂਹ ਜਾਰੀ ਰਹੇਗਾ। ਜਦੋਂਕਿ, ਦੱਖਣੀ ਗੁਜਰਾਤ, ਕਰਨਾਟਕ ਅਤੇ ਕੇਰਲ ਵਿੱਚ ਭਾਰੀ ਮੀਂਹ ਦੇ ਚਲਦਿਆਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਰਾਜਧਾਨੀ ਦਿੱਲੀ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ, ਜਿਸ ਨਾਲ ਦਿੱਲੀ 'ਚ ਨਮੀ ਵਾਲੀ ਸਥਿਤੀ ਬਣਨ ਦੀ ਉਮੀਦ ਹੈ। ਨਮੀ ਵਧਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਧਣਾ ਵੀ ਤਹਿ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਦਿੱਲੀ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਰਹਿ ਸਕਦਾ ਹੈ।
ਪੰਜਾਬ ਦਾ ਮੌਸਮ
ਮਾਨਸੂਨ ਦੀ ਆਮਦ ਦੇ ਬਾਵਜੂਦ ਪੰਜਾਬ ਭਾਰੀ ਮੀਂਹ ਨੂੰ ਤਰਸ ਰਿਹਾ ਹੈ। ਮੀਂਹ ਨਾ ਪੈਣ ਕਾਰਨ ਪੰਜਾਬ ਦਾ ਮੌਸਮ ਖੁਸ਼ਕ ਬਣਿਆ ਹੋਇਆ ਹੈ। ਲਗਾਤਾਰ ਖੁਸ਼ਕ ਮੌਸਮ ਕਾਰਨ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਗਰਮੀ ਅਤੇ ਹੁੰਮਸ ਵਧਣ ਕਾਰਨ ਸੂਬੇ ਵਿੱਚ ਇਕ ਵਾਰ ਫਿਰ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਫਿਲਹਾਲ, ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਇਸ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ 'ਚ ਤੇਜ਼ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਅਜਿਹੇ ਵਿੱਚ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਮੀਂਹ ਪੈਣ ਨਾਲ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆ ਸਕਦੀ ਹੈ।
ਇਹ ਵੀ ਪੜ੍ਹੋ: Delhi-NCR ਵਿੱਚ ਤੇਜ਼ ਬਾਰਿਸ਼, ਇੱਥੇ ਜਾਣੋ Punjab-Haryana-Himachal ਦਾ ਮੌਸਮ
ਹਾਈ ਅਲਰਟ 'ਤੇ ਇਹ ਸੂਬੇ
ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਕੋਂਕਣ ਅਤੇ ਗੋਆ, ਕੇਰਲ ਅਤੇ ਮਹੇ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਹਫਤੇ ਮੀਂਹ ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਲੋਕਾਂ ਨੂੰ ਪਰੇਸ਼ਾਨ ਕਰੇਗਾ। ਮੌਸਮ ਵਿਭਾਗ ਨੇ ਇਨ੍ਹਾਂ ਸਾਰੇ ਸੂਬਿਆਂ ਲਈ ਰੈੱਡ ਅਤੇ ਔਰੇਂਜ ਅਲਰਟ ਜਾਰੀ ਕੀਤਾ ਹੈ।
Summary in English: Weather Today: Due to lack of rain, the temperature reached above 40 degrees, cloudy and heavy rain expected from this day, Yellow Alert from Meteorological Department