ਮੀਂਹ ਅਤੇ ਬਰਫਬਾਰੀ ਕਾਰਨ ਸਮੁੱਚਾ ਉੱਤਰ ਭਾਰਤ ਸੀਤ ਲਹਿਰ ਦੀ ਲਪੇਟ 'ਚ ਹੈ। ਮੌਸਮ ਵਿਭਾਗ ਨੇ ਅੱਜ ਵੀ ਇਨ੍ਹਾਂ ਸੂਬਿਆਂ 'ਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।
Bad Weather Ahead: ਜਿਵੇਂ-ਜਿਵੇਂ ਨਵੰਬਰ ਮਹੀਨਾ ਅਗਾਂਹ ਨੂੰ ਵੱਧ ਰਿਹਾ ਹੈ ਉਵੇਂ-ਉਵੇਂ ਉੱਤਰ ਭਾਰਤ ਦੇ ਸੂਬਿਆਂ ਵਿੱਚ ਠੰਡ ਵੀ ਵਧਣੀ ਸ਼ੁਰੂ ਹੋ ਗਈ ਹੈ। ਸਵੇਰ ਤੋਂ ਹੀ ਜ਼ਿਆਦਾਤਰ ਥਾਵਾਂ 'ਤੇ ਧੁੰਦ ਦਿਖਾਈ ਦੇਣ ਲੱਗ ਪਈ ਹੈ, ਜਦੋਂਕਿ, ਸੀਤ ਲਹਿਰ ਕਾਰਣ ਲੋਕ ਹਾਲੋ-ਬੇਹਾਲ ਹੋ ਰਹੇ ਹਨ। ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਹਾੜੀ ਸੂਬਿਆਂ 'ਚ ਹੋਈ ਬਰਫਬਾਰੀ ਦਾ ਅਸਰ ਪੂਰੇ ਉੱਤਰ ਭਾਰਤ 'ਚ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ 'ਚ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਹੇਠਾਂ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਦਾ ਮੌਸਮ
ਸੂਬਿਆਂ ਨਾਲ ਲੱਗਦੇ ਪੰਜਾਬ 'ਤੇ ਬਰਫਬਾਰੀ ਦਾ ਸਿੱਧਾ ਅਸਰ ਪੈਂਦਾ ਨਜ਼ਰ ਆ ਰਿਹਾ ਹੈ। ਸੀਤ ਲਹਿਰ ਅਤੇ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ 'ਚ ਵਾਧਾ ਕਰ ਦਿੱਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 26 ਨਵੰਬਰ ਤੱਕ ਮੌਸਮ ਖੁਸ਼ਕ ਰਵੇਗਾ, ਉਸ ਤੋਂ ਬਾਅਦ ਤਾਪਮਾਨ ਹੋਰ ਹੇਠਾਂ ਜਾਣ ਦੀ ਉਮੀਦ ਹੈ। ਦੱਸ ਦੇਈਏ ਕਿ ਇਸ ਦੌਰਾਨ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਦਿੱਲੀ-ਐਨਸੀਆਰ ਦਾ ਮੌਸਮ
ਦਿੱਲੀ-ਐਨਸੀਆਰ (Delhi-NCR) ਵਿੱਚ ਇਸ ਹਫ਼ਤੇ ਦੀ ਸ਼ੁਰੂਆਤ ਤੋਂ ਹੀ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸਵੇਰੇ-ਸ਼ਾਮ ਨੂੰ ਤਾਪਮਾਨ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਦਿੱਲੀ-ਐਨਸੀਆਰ ਵਿੱਚ ਅਗਲੇ ਤਿੰਨ ਦਿਨਾਂ ਵਿੱਚ ਪਾਰਾ ਤੇਜ਼ੀ ਨਾਲ ਹੇਠਾਂ ਜਾਵੇਗਾ। ਇਸ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਦਿੱਲੀ 'ਚ ਸ਼ੁੱਕਰਵਾਰ ਤੋਂ ਅਗਲੇ ਸੋਮਵਾਰ ਤੱਕ ਪਾਰਾ 8 ਡਿਗਰੀ ਤੱਕ ਡਿੱਗਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ: ਪੰਜਾਬ ਤੋਂ ਬਿਹਾਰ ਤੱਕ ਵਧੀ ਠੰਡ, ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
ਸੀਤ ਲਹਿਰ ਦੇ ਆਸਾਰ
ਪਹਾੜੀ ਖੇਤਰ 'ਚ ਬਰਫਬਾਰੀ ਕਾਰਨ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਜਲਦੀ ਹੀ ਸੀਤ ਲਹਿਰ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇੱਕ ਘੱਟ ਦਬਾਅ ਵਾਲਾ ਖੇਤਰ ਇੱਕ ਚੱਕਰਵਾਤੀ ਚੱਕਰ ਦੇ ਨਾਲ ਦੱਖਣੀ ਆਂਧਰਾ ਪ੍ਰਦੇਸ਼, ਉੱਤਰੀ ਤਾਮਿਲਨਾਡੂ ਦੇ ਪੱਛਮੀ ਮੱਧ ਅਤੇ ਨਾਲ ਲੱਗਦੇ ਦੱਖਣ-ਪੱਛਮੀ ਬੰਗਾਲ ਦੀ ਖਾੜੀ ਉੱਤੇ ਬਣਿਆ ਹੋਇਆ ਹੈ। ਇਹ ਹੌਲੀ-ਹੌਲੀ ਪੱਛਮ-ਉੱਤਰ-ਪੱਛਮ ਵੱਲ ਵਧਣ ਅਤੇ ਅਗਲੇ 24 ਘੰਟਿਆਂ ਦੌਰਾਨ ਕਮਜ਼ੋਰ ਹੋਣ ਦੀ ਬਹੁਤ ਸੰਭਾਵਨਾ ਹੈ।
ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਅਸਰ
● ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਬਰਫਬਾਰੀ ਦੇ ਆਸਾਰ ਬਣੇ ਹੋਏ ਹਨ।
● ਉੱਤਰਾਖੰਡ ਵਰਗੇ ਪਹਾੜੀ ਇਲਾਕਿਆਂ 'ਚ ਵੀ ਬਰਫਬਾਰੀ ਕਾਰਨ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ।
● ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਦਿੱਲੀ ਸਮੇਤ ਕਈ ਸੂਬਿਆਂ 'ਚ ਵਧੀ ਠੰਡ।
● ਉੱਤਰੀ ਭਾਰਤ ਵਿੱਚ ਰਾਤ ਨੂੰ ਠੰਡ ਵਧਣ ਦਾ ਅਨੁਮਾਨ ਲਗਾਇਆ ਗਿਆ ਹੈ।
● ਰਾਜਸਥਾਨ ਵਿੱਚ ਮੌਸਮ ਖੁਸ਼ਕ, ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਉਤਰਾਅ-ਚੜ੍ਹਾਅ ਨਹੀਂ।
ਇਹ ਵੀ ਪੜ੍ਹੋ: ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਸੀਤ ਲਹਿਰ ਵਰਗੇ ਹਾਲਾਤ, ਜਾਣੋ ਪਹਾੜਾਂ ਤੋਂ ਮੈਦਾਨਾਂ ਤੱਕ ਮੌਸਮ ਦਾ ਪੂਰਾ ਹਾਲ
ਇਨ੍ਹਾਂ ਸੂਬਿਆਂ ਵਿੱਚ ਮੀਂਹ ਦੇ ਆਸਾਰ
● ਅੱਜ ਦੱਖਣੀ ਤੱਟੀ ਆਂਧਰਾ ਪ੍ਰਦੇਸ਼ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
● ਕੇਰਲ, ਉੱਤਰੀ ਤਾਮਿਲਨਾਡੂ, ਪੁਡੂਚੇਰੀ, ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਮੀਂਹ ਦੇ ਚਲਦਿਆਂ ਮਛੇਰਿਆਂ ਨੂੰ ਦੱਖਣ-ਪੱਛਮ ਅਤੇ ਨਾਲ ਲੱਗਦੇ ਪੱਛਮੀ ਮੱਧ ਬੰਗਾਲ ਦੀ ਖਾੜੀ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
Summary in English: Weather Today: Expectations of rain and snow, know today's weather