1. Home
  2. ਮੌਸਮ

Weather Today: 4 ਅਗਸਤ ਤੋਂ ਮੌਸਮ 'ਚ ਹੋਣ ਜਾ ਰਹੇ ਹਨ ਇਹ ਵੱਡੇ ਬਦਲਾਅ

ਮੌਸਮ ਵਿਭਾਗ ਮੁਤਾਬਕ 29 ਤੋਂ 31 ਜੁਲਾਈ ਤੱਕ ਤੂਫ਼ਾਨ ਅਤੇ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਇਸ ਦੇ ਨਾਲ ਹੀ ਵਿਭਾਗ ਨੇ ਆਉਂਦੇ 5 ਦਿਨਾਂ ਦੀ Weather Report ਜਾਰੀ ਕੀਤੀ ਹੈ।

Gurpreet Kaur Virk
Gurpreet Kaur Virk
04 ਅਗਸਤ 2023 ਤੋਂ ਮੌਸਮ 'ਚ ਬਦਲਾਅ

04 ਅਗਸਤ 2023 ਤੋਂ ਮੌਸਮ 'ਚ ਬਦਲਾਅ

Weather Forecast: ਦੇਸ਼ਭਰ ਦੇ ਜ਼ਿਆਦਾਤਰ ਇਲਾਕਿਆਂ 'ਚ ਤੇਜ਼ ਬਾਰਿਸ਼ ਨੇ ਜਨਜੀਵਨ ਦੀ ਰਫਤਾਰ 'ਤੇ ਬਰੇਕਾਂ ਲਾ ਦਿੱਤੀਆਂ ਹਨ। ਅਸਮਾਨ ਤੋਂ ਆ ਰਹੀ ਆਫ਼ਤ ਅਤੇ ਖ਼ਤਰੇ ਦੇ ਨਿਸ਼ਾਨ 'ਤੋਂ ਉੱਤੇ ਵਹਿ ਰਹੀਆਂ ਨਦੀਆਂ ਜ਼ਮੀਨ 'ਤੇ ਭਾਰੀ ਪਰੇਸ਼ਾਨੀ ਪੈਦਾ ਕਰ ਰਹੀਆਂ ਹਨ, ਜਿਸਦੇ ਚਲਦਿਆਂ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਆਉਂਦੇ 5 ਦਿਨਾਂ ਦੀ Weather Report ਜਾਰੀ ਕੀਤੀ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅੱਜ ਯਾਨੀ 29 ਜੁਲਾਈ ਨੂੰ ਕਈ ਥਾਵਾਂ 'ਤੇ ਮੀਂਹ ਪੀਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ 02 ਅਗਸਤ ਤੱਕ ਸੂਬੇ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਹਰਿਆਣਾ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ 02 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ। ਇਸ ਦੌਰਾਨ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Alert! Bhakra-Pong Dam ਤੋਂ ਆਉਣ ਵਾਲੀ ਹੈ ਵੱਡੀ ਆਫ਼ਤ, ਇਸ ਦਿਨ ਤੋਂ ਮੌਸਮ 'ਚ ਬਦਲਾਅ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉੱਤਰੀ ਤੇਲੰਗਾਨਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਕੋਂਕਣ ਅਤੇ ਗੋਆ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

● ਉੜੀਸਾ, ਰਾਜਸਥਾਨ ਦੇ ਕੁਝ ਹਿੱਸਿਆਂ, ਉੱਤਰ ਪ੍ਰਦੇਸ਼, ਉੱਤਰਾਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅਲੱਗ-ਥਲੱਗ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।

● ਉੱਤਰ-ਪੂਰਬੀ ਭਾਰਤ, ਸਿੱਕਮ, ਪੱਛਮੀ ਬੰਗਾਲ, ਝਾਰਖੰਡ ਦੇ ਕੁਝ ਹਿੱਸਿਆਂ, ਵਿਦਰਭ, ਤੱਟਵਰਤੀ ਕਰਨਾਟਕ, ਕੇਰਲ, ਦੱਖਣੀ ਗੁਜਰਾਤ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਦਿੱਲੀ, ਪੱਛਮੀ ਰਾਜਸਥਾਨ, ਬਿਹਾਰ, ਅੰਦਰੂਨੀ ਕਰਨਾਟਕ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਮਰਾਠਵਾੜਾ, ਮੱਧ ਮਹਾਰਾਸ਼ਟਰ ਅਤੇ ਸੌਰਾਸ਼ਟਰ ਅਤੇ ਕੱਛ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Expected change in the weather from August 4

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters