Weather Forecast: ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਪੈ ਰਹੀ ਭਿਆਨਕ ਗਰਮੀ ਤਬਾਹੀ ਮਚਾਉਣ ਦਾ ਕੰਮ ਕਰ ਰਹੀ ਹੈ। ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇਨ੍ਹੀਂ ਦਿਨੀਂ ਲੋਕਾਂ ਲਈ ਦਿਨ ਵੇਲੇ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ, ਕਿਉਂਕਿ ਦਿੱਲੀ ਵਿੱਚ ਦਿਨ ਵੇਲੇ ਚੱਲ ਰਹੀਆਂ ਤੇਜ਼ ਗਰਮ ਹਵਾਵਾਂ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀਆਂ ਹਨ। ਅਜਿਹੇ 'ਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫਿਲਹਾਲ, ਉੱਤਰ ਭਾਰਤ ਵਿੱਚ ਕੁਝ ਦਿਨ ਹੋਰ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣੀ-ਪੱਛਮੀ ਮੌਨਸੂਨ ਉੜੀਸਾ, ਤੱਟੀ ਆਂਧਰਾ ਪ੍ਰਦੇਸ਼ ਅਤੇ ਉੱਤਰ-ਪੱਛਮੀ ਬੰਗਾਲ ਦੀ ਖਾੜੀ 'ਚ ਜ਼ੋਰ ਫੜ ਸਕਦਾ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦਾ ਹਾਲ...
ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਗਰਮੀ ਦਾ ਕਹਿਰ ਜਾਰੀ ਹੈ। ਗਰਮੀ ਦੀ ਮਾਰ ਝੱਲ ਰਹੇ ਉੱਤਰੀ ਭਾਰਤ ਅਤੇ ਮੱਧ ਭਾਰਤ ਨੂੰ ਦੱਖਣ-ਪੱਛਮੀ ਮੌਨਸੂਨ ਦਾ ਇੰਤਜ਼ਾਰ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਕਿਹਾ ਕਿ ਮੌਨਸੂਨ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਓਡੀਸ਼ਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਉੱਤਰ-ਪੱਛਮੀ ਬੰਗਾਲ ਦੀ ਖਾੜੀ ਵਿੱਚ ਪਹੁੰਚ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਮੌਨਸੂਨ ਦੇ ਬਿਹਾਰ ਅਤੇ ਝਾਰਖੰਡ ਵਿੱਚ 16-18 ਜੂਨ ਤੱਕ, ਉੱਤਰ ਪ੍ਰਦੇਸ਼ ਵਿੱਚ 20-30 ਜੂਨ ਤੱਕ ਅਤੇ ਦਿੱਲੀ ਵਿੱਚ 27 ਜੂਨ ਤੱਕ ਪਹੁੰਚਣ ਦੀ ਸੰਭਾਵਨਾ ਹੈ, ਜੋ ਕਿ ਰਾਸ਼ਟਰੀ ਰਾਜਧਾਨੀ ਲਈ ਆਮ ਸ਼ੁਰੂਆਤੀ ਤਾਰੀਖ ਹੈ।
ਅੱਤ ਦੀ ਗਰਮੀ ਦਾ ਕਹਿਰ ਜਾਰੀ
ਇਸ ਸਾਲ ਦੀ ਗਰਮੀ ਲੋਕਾਂ ਲਈ ਆਫ਼ਤ ਬਣ ਰਹੀ ਹੈ। ਤਾਪਮਾਨ ਵਧਣ ਕਾਰਨ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਝਾਰਖੰਡ ਅਤੇ ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ ਵਿੱਚ ਭਿਆਨਕ ਗਰਮੀ ਦੇ ਹਾਲਾਤ ਦੇਖੇ ਜਾ ਰਹੇ ਹਨ। ਪੱਛਮੀ ਝਾਰਖੰਡ, ਦੱਖਣੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ-ਦਿੱਲੀ, ਪੰਜਾਬ, ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45-47 ਡਿਗਰੀ ਸੈਲਸੀਅਸ ਦੇ ਵਿਚਕਾਰ ਚੱਲ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Weather Today: ਉੱਤਰ ਭਾਰਤ ਵਿੱਚ 47 ਡਿਗਰੀ ਦਾ ਝਟਕਾ, Gujarat ਵਿੱਚ Monsoon ਦਾ ਆਗਾਜ਼, ਮੌਸਮ ਵਿਭਾਗ ਨੇ ਜਾਰੀ ਕੀਤੀ 12 ਸੂਬਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ
ਮੌਸਮ ਦੀਆਂ ਗਤੀਵਿਧੀਆਂ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ, ਮਹਾਰਾਸ਼ਟਰ, ਤੱਟਵਰਤੀ ਅਤੇ ਉੱਤਰੀ ਅੰਦਰੂਨੀ ਕਰਨਾਟਕ ਅਤੇ ਤੇਲੰਗਾਨਾ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਆਂਧਰਾ ਪ੍ਰਦੇਸ਼, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਦੱਖਣੀ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦੱਖਣੀ ਮੱਧ ਪ੍ਰਦੇਸ਼, ਦੱਖਣੀ ਗੁਜਰਾਤ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਗੰਗਾ ਤੱਟਵਰਤੀ ਪੱਛਮੀ ਬੰਗਾਲ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਗਰਮੀ ਦੀ ਲਹਿਰ ਤੋਂ ਗੰਭੀਰ ਗਰਮੀ ਦੀ ਲਹਿਰ ਦੇ ਹਾਲਾਤ ਸੰਭਵ ਹਨ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਸੰਭਵ ਹਨ।
Summary in English: Weather Today: Extreme heat in Punjab, Pre-Monsoon rains start from this day