Weather Forecast: ਮਾਨਸੂਨ ਦੇ ਮੁੜ ਸਰਗਰਮ ਹੋਣ ਕਰਕੇ ਪੰਜਾਬ ਵਿੱਚ ਬੱਦਲਵਾਈ ਅਤੇ ਮੀਂਹ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਜਾ ਰਹੀਆਂ ਹਨ। ਸੋਮਵਾਰ ਅੱਧੀ ਰਾਤ ਤੋਂ ਮੰਗਲਵਾਰ ਸਵੇਰ ਤੱਕ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਭਾਰੀ ਅਤੇ ਦੋ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਬਾਰਿਸ਼ ਕਾਰਨ ਦਿਨ ਦਾ ਤਾਪਮਾਨ ਵੀ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਆ ਗਿਆ।
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪਠਾਨਕੋਟ ਵਿੱਚ 55.5 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ਵਿੱਚ 44.5 ਮਿਲੀਮੀਟਰ, ਗੁਰਦਾਸਪੁਰ ਵਿੱਚ 22.7 ਮਿਲੀਮੀਟਰ, ਅੰਮ੍ਰਿਤਸਰ ਵਿੱਚ 10.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਆਈ ਜਾਣਦੇ ਹਾਂ ਅੱਜ ਦੇ ਮੌਸਮ ਬਾਰੇ...
ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਯਾਨੀ ਬੁੱਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ, ਕਈ ਥਾਵਾਂ 'ਤੇ ਗਰਜ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਦਰਜ ਕੀਤੀਆਂ ਜਾ ਸਕਦੀਆਂ ਹਨ। ਹਾਲਾਂਕਿ, 25 ਜੁਲਾਈ ਵੀਰਵਾਰ ਨੂੰ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਮੀਂਹ ਦੇ ਮੱਦੇਨਜ਼ਰ IMD ਨੇ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਸਾਨਾਂ ਨੂੰ ਆਪਣੀਆਂ ਫਸਲਾਂ ਪ੍ਰਤੀ ਸੁਚੇਤ ਰਹਿਣ ਅਤੇ ਕੁਝ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ।
ਝੋਨਾ:
● ਖੇਤ ਵਿੱਚ ਲਗਾਤਾਰ ਪਾਣੀ ਖੜ੍ਹਾ ਨਾ ਰੱਖੋ। ਪਨੀਰੀ ਲਾਉਣ ਪਿੱਛੋਂ 2 ਹਫ਼ਤੇ ਤੱਕ ਪਾਣੀ ਖੜ੍ਹਾ ਰੱਖੋ ਅਤੇ ਬਾਅਦ ਵਿੱਚ ਪਾਣੀ ਉਸ ਵੇਲੇ ਦਿਉ ਜਦੋਂ ਖੇਤ ਵਿੱਚੋਂ ਪਾਣੀ ਜਜ਼ਬ ਹੋਏ ਨੂੰ 2 ਦਿਨ ਹੋ ਗਏ ਹੋਣ।
● ਪਾਣੀ ਦੀ ਨਿਕਾਸੀ ਕਰਨ ਤੋਂ ਬਾਅਦ ਸਿਫਾਰਿਸ਼ ਮੁਤਾਬਿਕ ਨਾਈ ਟਰੋਜਨ ਦੀ ਖਾਦ ਪਾ ਦਿਓ। ਪਾਣੀ ਦੀ ਨਿਕਾਸੀ ਤੋਂ ਬਾਅਦ ਜੇਕਰ ਖੇਤ ਵਿਰਲਾ ਦਿਖੇ ਤਾਂ ਬੂਟਿਆਂ ਦੀ ਗਿਣਤੀ ਪੂਰੀ ਕਰ ਲਵੋ।
● ਇਹ ਸਮ੍ਹਾਂ ਸੀ ਐਸ ਆਰ 30, ਪੂਸਾ ਬਾਸਮਤੀ 1509, ਕਿਸਮ ਦੀ ਪਨੀਰੀ ਦੀ ਖੇਤ ਵਿੱਚ ਲੁਆਈ ਲਈ ਢੁੱਕਵਾਂ ਹੈ। ਬਾਸਮਤੀ ਨੂੰ ਝੰਡਾ ਰੋਗ (ਪੈਰ ਗਲਣ) ਤੋਂ ਬਚਾਉਣ ਲਈ ਬਿਜਾਈ ਤੋਂ ਪਹਿਲਾਂ 3 ਗ੍ਰਾਮ ਸਪਰਿੰਟ 75 ਡਬਲਯੂ ਐਸ ਨੂੰ 10 ਮਿ.ਲਿ. ਪਾਣੀ ਵਿੱਚ ਘੋਲ ਕੇ ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾਲ ਸੋਧ ਲਓ।
● ਜਿੰਨ੍ਹਾਂ ਖੇਤਾਂ ਵਿੱਚ ਤਣੇ ਗਡੂੰਇਆਂ ਕਰਕੇ 5 ਪ੍ਰਤੀਸ਼ਤ ਤੋਂ ਵਧੇਰੇ ਸੁੱਕੀਆਂ ਗੋਭਾਂ ਹੋਣ ਉਥੇ 60 ਮਿਲੀਲਿਟਰ ਕੋਰਾਜਨ 18.5 ਐਸ ਸੀ 20 ਮਿਲੀਲਿਟਰ ਫੇਮ 480 ਐਸ ਸੀ ਜਾਂ 170 ਗ੍ਰਾਮ ਮੌਰਟਰ 75 ਐਸ ਜੀ ਜਾਂ 80 ਮਿਲੀਲੀਟਰ ਨਿੰਮ ਅਧਾਰਿਤ ਇਕੋਟਿਨ ਜਾਂ 1.0 ਲਿਟਰ ਕਲੋਰਪਾਈਰੀਫਾਸ ਪ੍ਰਤੀ ਏਕੜ ਦਾ ਛਿੜਕਾਅ 100 ਲਿਟਰ ਪਾਣੀ ਵਿੱਚ ਘੋਲ ਕੇ ਕਰੋ।
● ਅਗੇਤੀ ਬੀਜੀ ਗਈ ਫ਼ਸਲ ਤੇ ਝੁਲਸ ਰੋਗ ਹੋ ਸਕਦਾ ਹੈ। ਜੇਕਰ ਇਸਦਾ ਹਮਲਾ ਹੋ ਜਾਵੇ ਤਾਂ ਸਾਰਾ ਬੂਟਾ ਮਰ ਸਕਦਾ ਹੈ। ਇਸ ਦੀ ਰੋਕਥਾਮ ਲਈ ਨਾਈਟ੍ਰੋਜਨ ਦੀ ਜ਼ਿਆਦਾ ਵਰਤੋਂ ਨਾ ਕਰੋ ਅਤੇ ਜ਼ਿਆਦਾ ਪਾਣੀ ਵੀ ਨਾ ਦਿਓ।
ਨਰਮਾ:
● ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਰਮੇ ਦੇ ਖੇਤਾਂ ਦਾ ਹਰ ਹਫਤੇ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਲੋੜ ਮੁਤਾਬਿਕ ਕੀਟਨਾਸ਼ਕਾਂ ਦਾ ਛਿੜਕਾਅ ਕਰਕੇ ਗੁਲਾਬੀ ਸੁੰਡੀ ਦੀ ਰੋਕਥਾਮ ਕਰਨ।
● ਗੁਲਾਬੀ ਸੁੰਡੀ ਦੀ ਰੋਕਥਾਮ ਲਈ 500 ਮਿਲੀਲਿਟਰ ਪ੍ਰਫ਼ੀਨੌਫੋਸ 50 ਈ ਸੀ (ਕਿਊਰਾਕਰਾਨ/ਕਰੀਨਾ) ਜਾਂ 100 ਗ੍ਰਾਮ ਪਰੋਕਲੇਮ 5 ਐਸ ਜੀ (ਐਮਾਮੈਕਟਿਨ ਬੈਨਜੋਏਟ) ਜਾਂ 200 ਮਿਲੀਲਿਟਰ ਇੰਡੋਕਸਾਕਾਰਬ 15 ਐਸ ਸੀ (ਅਵਾਂਟ) ਜਾਂ 250 ਗ੍ਰਾਮ ਥਾਇਓਡੀਕਾਰਬ 75 ਡਬਲਯੂ ਪੀ (ਲਾਰਵਿਨ) ਜਾਂ 800 ਮਿਲੀਲਿਟਰ ਇਥੀਓਨ 50 ਈ ਸੀ (ਫੋਸਮਾਇਟ) ਪ੍ਰਤੀ ਏਕੜ ਦਾ ਛਿੜਕਾਅ ਕਰੋ। ਲੋੜ ਪੈਣ 'ਤੇ ਇਸਦਾ ਦੂਸਰਾ ਛਿੜਕਾਅ 7 ਦਿਨ ਬਾਅਦ ਦੁਬਾਰਾ ਕਰੋ।
● ਕਿਸਾਨਾਂ ਵੀਰੋ! ਨਰਮੇ ਦੀ ਫਸਲ ਨੂੰ ਸੋਕਾ ਨਾ ਲੱਗਣ ਦਿਓ, ਕਿਉਕਿ ਸੋਕੇ ਵਾਲੇ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਵਧੇਰੇ ਹੁੰਦਾ ਹੈ।
● ਨਰਮੇ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ।
● ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ 200 ਮਿਲੀਲਿਟਰ ਕਲਾਸਟੋ 20 ਡਬਲਯੂ ਜੀ (ਪਾਇਰੀਫਲੂਕੀਨਾਜ਼ੋਨ) ਜਾਂ 400 ਮਿਲੀਲਿਟਰ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) ਜਾਂ 60 ਗ੍ਰਾਮ ਓਸ਼ੀਨ 20 ਐਸ ਜੀ (ਡਾਇਨੋਟੈਫ਼ੂਰਾਨ) ਜਾਂ 200 ਗ੍ਰਾਮ ਪੋਲੋ/ ਰੂਬੀ / ਕਰੇਜ਼ / ਲੂਡੋ / ਸ਼ੋਕੂ 50 ਡਬਲਯੂ ਪੀ (ਡਾਇਆਫੈਨਥੀਯੂਰੋਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਜਾਂ 800 ਮਿਲੀਲਿਟਰ ਫੋਸਮਾਈਟ/ਈ ਮਾਈਟ/ਵਾਲਥੀਆਨ/ਗੋਲਡਮਿਟ 50 ਈ ਸੀ (ਈਥੀਆਨ) ਦਾ ਛਿੜਕਾਅ ਕਰੋ।
ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ ਭਾਰੀ ਮੀਂਹ ਦਾ ਔਰੇਂਜ ਅਲਰਟ, ਉਫਾਨ 'ਤੇ ਨਦੀਆਂ-ਨਾਲੇ, ਕਮਜ਼ੋਰ ਇਮਾਰਤਾਂ ਦੇ ਡਿੱਗਣ ਦੀ ਸੰਭਾਵਨਾ
ਮੱਕੀ:
● ਮੱਕੀ ਵਿਚ ਫ਼ਾਲ ਆਰਮੀਵਰਮ ਦੀ ਰੋਕਥਾਮ ਲਈ 0.4 ਮਿਲੀਲਿਟਰ ਕੋਰਾਜਨ 18.5 ਐੱਸ ਸੀ (ਕਲੋਰਐਂਟਰਾਨਿਲੀਪਰੋਲ) ਜਾਂ 0.5 ਮਿਲੀਲਿਟਰ ਡੈਲੀਗੇਟ 11.7 ਐੱਸ ਸੀ (ਸਪਾਈਨਟੋਰਮ) ਜਾਂ 0.4 ਗ੍ਰਾਮ ਮਿਜ਼ਾਈਲ 5 ਐੱਸ ਜੀ (ਐਮਾਮੈਕਟਿਨ ਬੈਂਜ਼ੋਏਟ) ਪ੍ਰਤੀ ਲਿਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰੋ।
● ਕੀੜੇ ਦੀ ਕਾਰਗਰ ਰੋਕਥਾਮ ਲਈ ਛਿੜਕਾਅ ਮੱਕੀ ਦੀ ਗੋਭ ਵੱਲ ਨੂੰ ਕਰੋ। ਮੱਕੀ ਦੇ ਖੇਤਾਂ ਵਿੱਚੋਂ ਵਾਧੂ ਪਾਣੀ ਦੀ ਨਿਕਾਸੀ ਕਰੋ।
ਸਬਜ਼ੀਆਂ:
● ਭਿੰਡੀ ਦੀ ਪੰਜਾਬ ਸੁਹਾਵਨੀ, ਪੰਜਾਬ ਲਾਲੀਮਾ ਅਤੇ ਲੋਬੀਏ ਦੀ ਕਾਉਪੀਅ-263 ਕਿਸਮਾਂ ਦੀ ਬੀਜਾਈ ਕੀਤੀ ਜਾ ਸਕਦੀ ਹੈ।
● ਕੱਦੂ ਜਾਤੀ ਦੀਆਂ ਸਬਜ਼ੀਆਂ ਵਿੱਚ ਘੀਆ ਕੱਦੂ, ਤੋਰੀ, ਕਰੇਲਾ ਅਤੇ ਟੀਂਡੇ ਦਾ 2 ਕਿਲੋ ਬੀਜ ਪ੍ਰਤੀ ਏਕ ੜਬੀ ਜੋ।ਹਲਵਾ ਕੱਦੂ ਅਤੇ ਵੰਗੇ ਦਾ ਬੀਜ 1ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਬੀਜਾਈ ਕਰੋ।
● ਫੁੱਲ ਗੋਭੀ ਦੀ ਅਗੇਤੀਆਂ ਕਿਸਮਾਂ ਦੀ ਪਨੀਰੀ ਦੀ ਲਵਾਈ ਮੁੱਖ ਖੇਤ ਵਿੱਚ ਕੀਤੀ ਜਾ ਸਕਦੀ ਹੈ।
ਬਾਗਬਾਨੀ:
● ਜੇ ਕਰ ਬਾਗਾਂ ਵਿੱਚ ਜਾਂ ਬੂਟਿਆਂ ਦੁਆਲੇ ਬਰਸਾਤ ਦਾ ਪਾਣੀ ਜਮ੍ਹਾਂ ਹੋ ਗਿਆ ਹੋਵੇ ਤਾਂ ਉਸਦੀ ਨਿਕਾਸੀ ਕਰ ਦਿਉ।
● ਨਾਸ਼ਪਾਤੀ ਦੇ ਫ਼ਲਾਂ ਨੂੰ ਫ਼ਲ ਦੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ 16 ਪੀ.ਏ.ਯੂ. ਫ਼ਰੂਟ ਫ਼ਲਾੲਟਰੈਪ ਪਤੀ ਏਕੜ ਦੇ ਹਿਸਾਬ ਨਾਲ ਲਗਾਉ।
● ਜਿਹੜੇ ਅਮਰੂਦਾਂ ਦੇ ਬਾਗਾਂ ਵਿੱਚ ਫ਼ਲ ਦਾ ਅਕਾਰ ਬਣ ਗਿਆ ਹੈ ਅਤੇ ਫ਼ਲਾਂ ਦਾ ਰੰਗ ਬਦਲਣਾ ਸ਼ੁਰੂ ਹੋ ਗਿਆ ਹੈ ਉਹਨਾਂ ਬਾਗਾਂ ਵਿੱਚ ਵੀ ਪੀ.ਏ.ਯੂ. ਫ਼ਰੂਟ ਫ਼ਲਾਈਟਰੈਪ ਲਗਾਏ ਜਾ ਸਕਦੇ ਹਨ।
● ਘਰੇਲੂ ਪੱਧਰ ਤੇ ਅਮਰੂਦਾਂ ਦੇ ਫ਼ਲਾਂ ਨੂੰ ਨਾਨ-ਵੂਵਨ ਲਿਫ਼ਾਫ਼ਿਆਂ ਨਾਲ ਵੀ ਢਕਿਆ ਜਾ ਸਕਦਾ ਹੈ।
● ਫ਼ਲਦਾਰ ਬੂਟਿਆਂ ਖਾਸ ਕਰਕੇ ਨਿੰਬੂ ਜਾਤੀ ਦੇ ਬੂਟੇ, ਅਮਰੂਦ, ਅੰਬ, ਲੀਚੀ, ਬਿੱਲ, ਆਮ ਲਾ ਆਦਿ ਦੇ ਬੂਟਿਆਂ ਦੀ ਯੋਜਨਾ ਬੰਦੀ ਅਤੇ ਲਵਾਈ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
● ਨਿੰਬੂ ਜਾਤੀ ਦੇ ਫ਼ਲਾਂ ਵਿੱਚ ਫ਼ਾਈਟਪਥੋਰਾ ਨਾ ਦੀ ਬਿਮਾਰੀ ਦੀ ਰੋਕ ਥਾਮ ਲਈ ਰਿਡੋਮਿਲ ਗੋਲਡ ਜਾਂ ਕਰਜੈਟਐਮ 8 ਨਾਲ ਬੂਟੇ ਦੇ ਹੇਠਾਂ ਵਾਲੀ ਜ਼ਮੀਨ ਨੰ ਇਸ ਸਮੇ 25 ਗ੍ਰਾਮ ਪ੍ਰਤੀ10 ਲਿਟਰ ਪਾਣੀ ਪ੍ਰਤੀ ਪੌਦਾਦ ਹਿਸਾਬ ਨਾਲ ਚੰਗੀ ਤਰਾਂਹ ਭਿੳਂ ਦਿਉ।
● ਬਹੁਤ ਜ਼ਿਆਦਾ ਪ੍ਰਭਾਵਿਤ ਬੂਟਿਆਂ ਨੂੰ 50 ਮਿ.ਲੀ. ਸੋਡੀਅਮ ਹਾਈਪੋਕਲੋਰਾਈਟ (5%) 10 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਪੌਦਾ ਪਾਉ। ਇਸ ਘੋਲ ਨਾਲ ਪ੍ਰਭਾਵਿਤ ਬੂਟਿਆਂ ਦੀ ਜ਼ਮੀਨ ਅਤੇ ਮੁੱਖ ਤਣਿਆਂ ਉਪਰ ਚੰਗੀ ਤਰਾਂ ਛਿੜਕਾਅ ਕਰੋ।
ਪਸ਼ੂਪਾਲਣ:
ਮੀਂਹ ਅਤੇ ਹੜ੍ਹ ਦੇ ਪਾਣੀ ਕਾਰਨ ਪਸ਼ੂਆਂ ਨੂੰ ਛੂਤ ਅਤੇ ਪਰਜੀਵੀ ਰੋਗਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਾਣੀ ਕਾਰਨ ਹਵਾ ਵਿੱਚ ਨਮੀ ਦਾ ਪੱਧਰ ਵੱਧ ਜਾਂਦਾ ਹੈ ਜਿਸ ਕਰਕੇ ਮੱਛਰ, ਮੱਖੀਆਂ, ਚਿੱਚੜਾਂ ਆਦਿ ਦੀ ਗਿਣਤੀ ਵੱਧ ਜਾਂਦੀ ਹੈ। ਮੱਛਰ, ਮੱਖੀਆਂ ਦੀ ਭਰਮਾਰ ਕਾਰਨ ਲੰਗੜਾ ਬੁਖਾਰ ਅਤੇ ਕੀਟਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਨ੍ਹਾਂ ਦੀ ਰੋਕਥਾਮ ਲਈ ਪੁਖਤਾ ਇੰਤਜ਼ਾਮ ਕਰਨ ਦੀ ਲੋੜ ਹੈ। ਕਈ ਵਾਰ ਇਸ ਸਮੇਂ ਪਾਣੀ ਸਾਲਮੋਨੈਲਾ, ਈ ਕੋਲਾਈ, ਕਲੌਸਟ੍ਰੀਡੀਅਮ ਅਤੇ ਲੈਪਟੋਸਪਾਇਰਾ ਵਰਗੇ ਖਤਰਨਾਕ ਕੀਟਾਣੂੰਆਂ ਨਾਲ ਦੂਸ਼ਿਤ ਹੋ ਸਕਦਾ ਹੈ। ਦੂਸ਼ਿਤ ਪਾਣੀ ਰਾਹੀਂ ਪਸ਼ੂਆਂ ਦੇ ਪੇਟ ਦੇ ਪਰਜੀਵੀ ਵੀ ਫੈਲ ਸਕਦੇ ਹਨ ਜਿਹਨਾਂ ਕਰਕੇ ਪਸ਼ੂਆਂ ਵਿੱਚ ਪੀਲੀਆ ਅਤੇ ਮੋਕ ਵਰਗੇ ਲੱਛਣ ਵੇਖਣ ਨੂੰ ਮਿਲ ਸਕਦੇ ਹਨ। ਇਸ ਲਈ ਪਸ਼ੂਆਂ ਨੂੰ ਖੜ੍ਹੇ ਪਾਣੀ ਤੋਂ ਦੂਰ ਰੱਖੋ ਅਤੇ ਕਿਰਮ ਰਹਿਤ ਕਰੋ।
Summary in English: Weather Today: Forecast of heavy rain in Punjab today, possibility of lightning in many places, advisory issued by Meteorological Department for farmers and animal husbandry