1. Home
  2. ਮੌਸਮ

Weather Today: ਆਫ਼ਤ ਦੇ ਮੀਂਹ ਲਈ ਹੋ ਜਾਓ ਤਿਆਰ! ਮੌਸਮ ਵਿਭਾਗ ਨੇ ਕੜਾਕੇ ਦੀ ਠੰਡ ਵਿਚਕਾਰ ਭਾਰੀ ਮੀਂਹ ਦੀ ਚੇਤਾਵਨੀ ਕੀਤੀ ਜਾਰੀ

ਉੱਤਰੀ ਭਾਰਤ ਦੇ ਸਾਰੇ ਸੂਬਿਆਂ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਕਈ ਥਾਵਾਂ 'ਤੇ ਗੁਲਾਬੀ ਠੰਡ ਪੈਣੀ ਸ਼ੁਰੂ ਹੋਈ ਹੈ, ਜਦੋਂਕਿ ਕਈ ਥਾਵਾਂ 'ਤੇ ਕੰਬਣੀ ਠੰਡ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਲੋਕਾਂ ਨੂੰ ਰਾਤ ਵੇਲੇ ਅਤੇ ਦਿਨ ਵੇਲੇ ਵੀ ਗਰਮ ਕੱਪੜਿਆਂ ਦੀ ਲੋੜ ਪੈਣੀ ਸ਼ੁਰੂ ਹੋ ਗਈ ਹੈ। ਹਾਲਾਂਕਿ, IMD ਨੇ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।

Gurpreet Kaur Virk
Gurpreet Kaur Virk
ਠੰਡ ਨੇ ਦਿੱਤੀ ਦਸਤਕ, ਹੁਣ ਮੀਂਹ ਦੀ ਚੇਤਾਵਨੀ

ਠੰਡ ਨੇ ਦਿੱਤੀ ਦਸਤਕ, ਹੁਣ ਮੀਂਹ ਦੀ ਚੇਤਾਵਨੀ

Weather Forecast: ਮੌਸਮ ਵਿਭਾਗ ਮੁਤਾਬਕ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ ਕਈ ਥਾਵਾਂ 'ਤੇ ਹਫਤੇ ਭਰ ਬੱਦਲ ਛਾਏ ਰਹਿਣਗੇ। ਨਾਲ ਹੀ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 27-29 ਨਵੰਬਰ ਤੱਕ, ਅਸਾਮ ਅਤੇ ਮੇਘਾਲਿਆ ਵਿੱਚ 27-30 ਨਵੰਬਰ ਤੱਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 25-27 ਨਵੰਬਰ ਤੱਕ ਅਤੇ ਉੜੀਸਾ ਵਿੱਚ 27-29 ਨਵੰਬਰ ਤੱਕ ਬਾਰਸ਼ ਜਾਰੀ ਰਹੇਗੀ।

ਮੌਸਮ ਵਿਭਾਗ ਮੁਤਾਬਕ ਕਈ ਰਾਜਾਂ ਵਿੱਚ ਸੰਘਣੀ ਤੋਂ ਬਹੁਤ ਜ਼ਿਆਦਾ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਵੱਖ-ਵੱਖ ਖੇਤਰਾਂ ਵਿੱਚ 27-29 ਨਵੰਬਰ ਤੱਕ, ਹਿਮਾਚਲ ਪ੍ਰਦੇਸ਼ ਵਿੱਚ 25-28 ਨਵੰਬਰ ਤੱਕ ਅਤੇ ਉੱਤਰ ਪ੍ਰਦੇਸ਼ ਵਿੱਚ 28-30 ਨਵੰਬਰ ਤੱਕ ਸਵੇਰ ਤੱਕ ਧੁੰਦ ਦੀ ਚਾਦਰ ਛਾਈ ਰਹੇਗੀ।

ਦਿੱਲੀ ਦਾ ਮੌਸਮ

ਦਿੱਲੀ-ਐਨਸੀਆਰ ਦਾ ਮੌਸਮ ਉਤਰਾਅ-ਚੜ੍ਹਾਅ ਵਾਲਾ ਬਣਿਆ ਹੋਇਆ ਹੈ। ਇੱਕ ਪਾਸੇ ਜਿੱਥੇ ਹਲਕੀ ਧੁੱਪ ਅਤੇ ਤੇਜ਼ ਹਵਾ ਨੇ ਪ੍ਰਦੂਸ਼ਣ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਤਾਪਮਾਨ ਵੀ ਡਿੱਗ ਰਿਹਾ ਹੈ। ਦਿੱਲੀ ਦਾ ਮੌਸਮ ਹੁਣ ਹੌਲੀ-ਹੌਲੀ ਠੰਡਾ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸੋਮਵਾਰ ਸਵੇਰੇ ਹਲਕੀ ਧੁੰਦ, ਦਿਨ ਵੇਲੇ ਅਸਮਾਨ ਸਾਫ਼ ਅਤੇ ਰਾਤ ਨੂੰ ਮੁੜ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 28 ਅਤੇ 12 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਹਰਿਆਣਾ ਦਾ ਮੌਸਮ

ਸੋਮਵਾਰ ਸਵੇਰੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਛਾਈ ਰਹੀ। ਹਿਸਾਰ 'ਚ ਸਵੇਰੇ 7 ਵਜੇ ਤੋਂ ਹੀ ਧੁੰਦ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ, ਜਿਸ ਕਾਰਨ ਵਾਹਨਾਂ ਦੀ ਰਫਤਾਰ ਮੱਠੀ ਹੋ ਗਈ। ਮੌਸਮ ਵਿਭਾਗ ਮੁਤਾਬਕ ਹੁਣ ਧੂੰਏਂ ਦਾ ਜ਼ਿਆਦਾ ਅਸਰ ਨਹੀਂ ਹੈ। ਇਸ ਸਮੇਂ ਦਿਖਾਈ ਦੇਣ ਵਾਲੀ ਧੁੰਦ ਸਰਦੀ ਦੇ ਨਾਲ ਆ ਗਈ ਹੈ। ਇਸ ਦਾ ਅਸਰ ਅਗਲੇ ਦੋ-ਤਿੰਨ ਦਿਨਾਂ ਤੱਕ ਦਿਖਾਈ ਦੇਵੇਗਾ ਅਤੇ ਤਾਪਮਾਨ ਵਿੱਚ ਗਿਰਾਵਟ ਦੀ ਵੀ ਸੰਭਾਵਨਾ ਹੈ। ਐਤਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਦਰਜ ਕੀਤਾ ਗਿਆ। ਜੇਕਰ ਇਸ ਸੀਜ਼ਨ ਦੀ ਗੱਲ ਕਰੀਏ ਤਾਂ ਘੱਟੋ-ਘੱਟ ਤਾਪਮਾਨ 7 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: Weather Today: 25-26 ਨਵੰਬਰ ਨੂੰ ਮੀਂਹ ਪੈਣ ਦੇ ਆਸਾਰ, ਉੱਤਰੀ ਭਾਰਤ 'ਚ ਹੋਰ ਵਧੇਗੀ ਠੰਡ, ਅਲਰਟ 'ਤੇ ਪੰਜਾਬ ਦੇ 7 ਜ਼ਿਲ੍ਹੇ

ਪੰਜਾਬ ਦਾ ਮੌਸਮ

ਨਵੰਬਰ ਦਾ ਮਹੀਨਾ ਖਤਮ ਹੋਣ ਵਾਲਾ ਹੈ, ਪਰ ਅਜੇ ਤੱਕ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਨਾ ਤਾਂ ਠੰਡ ਦਾ ਅਸਰ ਦਿਖਾਈ ਦੇ ਰਿਹਾ ਹੈ ਅਤੇ ਨਾ ਹੀ ਮੀਂਹ ਪੈ ਰਿਹਾ ਹੈ। ਪੰਜਾਬ ਦਾ ਤਾਪਮਾਨ 2.9 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ ਲਗਭਗ 1 ਡਿਗਰੀ ਵੱਧ ਹੈ। ਇਸ ਦੌਰਾਨ ਪੰਜਾਬ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ ਪਰ ਚੰਡੀਗੜ੍ਹ ਦੀ ਸਥਿਤੀ ਅਜੇ ਵੀ ਸੁਧਰੀ ਨਹੀਂ ਹੈ। ਮੌਸਮ ਕੇਂਦਰ ਅਨੁਸਾਰ ਨਵੰਬਰ ਦੇ ਅੰਤ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਰਕੇ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਹਾਲਾਂਕਿ 27 ਨਵੰਬਰ ਨੂੰ ਇੱਕ ਵਾਰ ਫਿਰ ਕਈ ਇਲਾਕਿਆਂ ਵਿੱਚ ਧੁੰਦ ਦੀ ਸੰਭਾਵਨਾ ਹੈ।

Summary in English: Weather Today: Get ready for disaster rain! Meteorological Department issues warning of heavy rains amid bitter cold

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters