1. Home
  2. ਮੌਸਮ

Weather Today: ਹੋ ਜਾਓ ਤਿਆਰ! ਉੱਤਰੀ ਭਾਰਤ ਵਿੱਚ ਭਿਆਨਕ ਗਰਮੀ ਦੀ Entry, 40 ਡਿਗਰੀ ਤੋਂ ਪਾਰ ਜਾਵੇਗਾ Temperature

ਪੰਜਾਬ ਤੋਂ ਲੈ ਕੇ ਦਿੱਲੀ ਤੱਕ ਕਈ ਥਾਵਾਂ 'ਤੇ ਤਾਪਮਾਨ 30 ਡਿਗਰੀ ਤੱਕ ਪਹੁੰਚ ਗਿਆ ਹੈ, ਜਦੋਂਕਿ, ਕਈ ਸੂਬੇ 37 ਡਿਗਰੀ ਦਾ ਤਾਪ ਸਹਾਰ ਰਹੇ ਹਨ। ਮੌਸਮ ਵਿਭਾਗ ਦੇ ਅਨੁਸਾਰ ਭਿਆਨਕ ਗਰਮੀ ਦੇ ਵਿਚਕਾਰ, ਬੁੱਧਵਾਰ ਨੂੰ ਤਾਪਮਾਨ 38 ਤੋਂ 40 ਡਿਗਰੀ ਤੱਕ ਪਹੁੰਚ ਸਕਦਾ ਹੈ।

Gurpreet Kaur Virk
Gurpreet Kaur Virk
ਉੱਤਰੀ ਭਾਰਤ ਵਿੱਚ ਭਿਆਨਕ ਗਰਮੀ ਦੀ ਐਂਟਰੀ

ਉੱਤਰੀ ਭਾਰਤ ਵਿੱਚ ਭਿਆਨਕ ਗਰਮੀ ਦੀ ਐਂਟਰੀ

Weather Forecast: ਹੌਲੀ-ਹੌਲੀ, ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਪੰਜਾਬ ਤੋਂ ਲੈ ਕੇ ਦਿੱਲੀ ਤੱਕ ਕਈ ਥਾਵਾਂ 'ਤੇ ਤਾਪਮਾਨ 30 ਡਿਗਰੀ ਤੱਕ ਪਹੁੰਚ ਗਿਆ ਹੈ। ਦਿਨ ਭਰ ਧੁੱਪ ਰਹਿਣ ਕਾਰਨ ਤਾਪਮਾਨ ਤੇਜ਼ੀ ਨਾਲ ਵਧਿਆ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਦਿੱਲੀ ਵਿੱਚ ਇਸ ਸੀਜ਼ਨ ਦਾ ਸਭ ਤੋਂ ਗਰਮ ਦਿਨ ਸੀ। ਰਾਸ਼ਟਰੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੋਂ ਉੱਪਰ ਚਲਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਭਿਆਨਕ ਗਰਮੀ ਦੇ ਵਿਚਕਾਰ ਬੁੱਧਵਾਰ ਨੂੰ ਤਾਪਮਾਨ 38 ਤੋਂ 40 ਡਿਗਰੀ ਤੱਕ ਪਹੁੰਚ ਸਕਦਾ ਹੈ।

ਦਿੱਲੀ ਦਾ ਮੌਸਮ

ਮੌਸਮ ਵਿਭਾਗ ਨੇ ਅੱਜ ਯਾਨੀ ਬੁੱਧਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਆਸਮਾਨ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਥੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 18 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ, ਦਿੱਲੀ ਦੀ ਹਵਾ ਦੀ ਗੁਣਵੱਤਾ "ਮਾੜੀ" ਸ਼੍ਰੇਣੀ ਵਿੱਚ ਬਣੀ ਰਹੇਗੀ।

ਬਿਹਾਰ, ਰਾਜਸਥਾਨ, ਯੂਪੀ, ਪੰਜਾਬ, ਹਰਿਆਣਾ ਵਿੱਚ ਵਧੇਗੀ ਗਰਮੀ

ਆਉਣ ਵਾਲੇ ਹਫ਼ਤੇ ਵਿੱਚ, ਬਿਹਾਰ, ਰਾਜਸਥਾਨ, ਯੂਪੀ, ਹਰਿਆਣਾ-ਪੰਜਾਬ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਦੱਖਣੀ ਭਾਰਤ ਵਿੱਚ ਤਾਪਮਾਨ ਲਗਾਤਾਰ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਭਿਆਨਕ ਗਰਮੀ ਪੈਣ ਵਾਲੀ ਹੈ। ਹਾਲਾਂਕਿ, ਹਫ਼ਤੇ ਦੇ ਅੰਤ ਤੱਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ, ਬੱਦਲਾਂ ਦੀ ਗਤੀ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Weather Today: ਤਾਪਮਾਨ ਦੀ ਤਪਿਸ਼ ਨੇ ਤੋੜੇ ਰਿਕਾਰਡ, Punjab-Haryana ਨੂੰ ਲੱਗਿਆ 35 ਡਿਗਰੀ ਦਾ ਝਟਕਾ, ਅੱਜ ਹੋਰ ਵੱਧ ਸਕਦੈ Temperature

ਇੱਥੇ ਮੌਸਮ ਖੁਸ਼ਕ

ਉੱਤਰ-ਪੂਰਬੀ ਰਾਜਾਂ ਦੀ ਗੱਲ ਕਰੀਏ ਤਾਂ ਇੱਥੇ ਵੀ ਮੌਸਮ ਕਾਫ਼ੀ ਹੱਦ ਤੱਕ ਖੁਸ਼ਕ ਰਹਿਣ ਵਾਲਾ ਹੈ। ਆਈਐਮਡੀ ਨੇ ਫਿਲਹਾਲ ਇਸ ਸੰਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਪਰ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਵਿੱਚ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ, ਜਿਸ ਕਾਰਨ ਦਿਨ ਦਾ ਤਾਪਮਾਨ ਵੀ ਵਧਣ ਦੀ ਸੰਭਾਵਨਾ ਹੈ।

ਇੱਥੇ ਭਾਰੀ ਮੀਂਹ

ਉੱਤਰੀ ਭਾਰਤ ਵਿੱਚ ਅੱਤ ਦੀ ਗਰਮੀ ਅਤੇ ਲੂ ਵਿਚਾਲੇ ਮੌਸਮ ਵਿਭਾਗ ਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਪਿਛਲੇ ਕੁਝ ਦਿਨਾਂ ਤੋਂ ਕਰਨਾਟਕ, ਤਾਮਿਲਨਾਡੂ ਅਤੇ ਉੜੀਸਾ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗਲਵਾਰ ਨੂੰ ਬੰਗਲੁਰੂ ਵਿੱਚ ਹੋਈ 10 ਮਿਲੀਮੀਟਰ ਬਾਰਿਸ਼ ਤੋਂ ਆਮ ਲੋਕ ਪ੍ਰੇਸ਼ਾਨ ਹਨ।

Summary in English: Weather Today: Get ready! Severe heat wave enters North India, temperature will cross 40 degrees

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters