Weather Forecast: ਉੱਤਰੀ ਭਾਰਤ ਵਿੱਚ ਮਾਨਸੂਨ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਗਿਆ ਹੈ। ਐਤਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲੀਆਂ। ਸਾਰਿਆਂ ਥਾਵਾਂ ਜਲ-ਥਲ ਹੋ ਗਈਆਂ। ਕੁਝ ਘੰਟਿਆਂ ਦੀ ਬਰਸਾਤ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਪਾਣੀ ਵਿੱਚ ਡੁੱਬ ਗਏ ਅਤੇ ਮਹੀਨਾਵਾਰ ਬਾਰਿਸ਼ ਦਾ ਅੰਕੜਾ ਵੀ ਆਮ ਨਾਲੋਂ ਵੱਧ ਗਿਆ।
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਆਮ ਤੌਰ 'ਤੇ ਪੰਜਾਬ 'ਚ ਅਗਸਤ 'ਚ 71 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦਕਿ ਐਤਵਾਰ ਦੀ ਬਾਰਿਸ਼ ਤੋਂ ਬਾਅਦ ਪੰਜਾਬ 'ਚ 73.5 ਮਿਲੀਮੀਟਰ ਬਾਰਿਸ਼ ਹੋਈ। ਇਹ ਆਮ ਨਾਲੋਂ ਚਾਰ ਮਿਲੀਮੀਟਰ ਜ਼ਿਆਦਾ ਮੀਂਹ ਹੈ। ਜੇਕਰ ਜ਼ਿਲ੍ਹਾ ਪੱਧਰ 'ਤੇ ਬਾਰਿਸ਼ ਦੀ ਗੱਲ ਕਰੀਏ ਤਾਂ ਇਹ ਅਜੇ ਵੀ ਆਮ ਨਾਲੋਂ ਘੱਟ ਰਹੀ ਹੈ। ਲੁਧਿਆਣਾ, ਬਰਨਾਲਾ, ਬਠਿੰਡਾ, ਹੁਸ਼ਿਆਰਪੁਰ, ਮਾਨਸਾ, ਮੋਗਾ, ਜਲੰਧਰ, ਮੋਹਾਲੀ, ਮੁਕਤਸਰ, ਸੰਗਰੂਰ ਅਤੇ ਐਸਬੀਐਸ ਨਗਰ ਵਿੱਚ ਆਮ ਨਾਲੋਂ ਘੱਟ ਮੀਂਹ ਪਿਆ ਹੈ।
ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਆਏ ਹੜ੍ਹਾਂ ਦੀਆਂ ਕਈ ਘਟਨਾਵਾਂ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲਾਪਤਾ ਹੋ ਗਏ। ਮਿਲੀ ਜਾਣਕਾਰੀ ਮਜੁਟਾਬਾਕ ਊਨਾ ਜ਼ਿਲ੍ਹੇ ਦੇ ਪਿੰਡ ਡੇਹਲਾਨ ਦੇ 9 ਲੋਕ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਊਨਾ ਤੋਂ ਮਾਹਿਲਪੁਰ ਜਾ ਰਹੇ ਸਨ, ਜਦੋਂ ਉਹ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਿੰਡ ਜੈਜੋਂ ਵਿੱਚ ਹੜ੍ਹ ਦੀ ਲਪੇਟ ਵਿੱਚ ਆ ਗਏ। ਉਨ੍ਹਾਂ ਦੀ ਗੱਡੀ ਹੜ੍ਹ ਵਿੱਚ ਫਸ ਗਈ ਅਤੇ ਉਹ ਪਾਣੀ ਵਿੱਚ ਵਹਿ ਗਏ। ਹੁਣ ਤੱਕ 9 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਦੋ ਹੋਰਾਂ ਦੀ ਭਾਲ ਜਾਰੀ ਹੈ। ਫਿਲਹਾਲ, ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ।
ਗੱਲ ਹਰਿਆਣਾ ਸੂਬੇ ਦੀ ਕਰੀਏ ਤਾਂ ਇੱਥੇ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਭਾਰੀ ਮੀਂਹ ਨੇ ਹਰਿਆਣਾ ਵਿੱਚ ਮੁਸੀਬਤ ਪੈਦਾ ਕਰ ਦਿੱਤੀ ਹੈ। ਇਸ ਦੇ ਨਾਲ ਹੀ ਯਮੁਨਾਨਗਰ 'ਚ ਸੋਮ ਨਦੀ ਦਾ ਪਾੜ ਟੁੱਟਣ ਕਾਰਨ ਕਈ ਪਿੰਡਾਂ 'ਚ ਪਾਣੀ ਭਰ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ 'ਚ ਹਰਿਆਣਾ 'ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ, ਚੰਡੀਗੜ੍ਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ, ਜਦੋਂਕਿ ਬਾਕੀ ਥਾਵਾਂ 'ਤੇ ਮੌਸਮ ਸਾਫ਼ ਅਤੇ ਧੁੱਪ ਵਾਲਾ ਰਹੇਗਾ।
ਇਹ ਵੀ ਪੜ੍ਹੋ: Weather Today: ਪਹਾੜਾਂ ਵਿੱਚ ਆਫ਼ਤ ਦਾ ਮੀਂਹ, ਮੈਦਾਨੀ ਇਲਾਕਿਆਂ ਵਿੱਚ ਵੀ ਸੁਕੂਨ ਨਹੀਂ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰਾਖੰਡ, ਹਰਿਆਣਾ, ਦਿੱਲੀ, ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਉਪ-ਹਿਮਾਲੀਅਨ ਪੱਛਮੀ ਬੰਗਾਲ, ਝਾਰਖੰਡ, ਉੱਤਰ-ਪੂਰਬੀ ਭਾਰਤ, ਕੇਰਲ, ਤਾਮਿਲਨਾਡੂ, ਰਾਇਲਸੀਮਾ ਅਤੇ ਦੱਖਣੀ ਕਰਨਾਟਕ ਦੇ ਅੰਦਰੂਨੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਲਕੇ ਮੀਂਹ ਦੇ ਨਾਲ-ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ ਪੂਰਬੀ ਰਾਜਸਥਾਨ 'ਚ ਕੁਝ ਥਾਵਾਂ 'ਤੇ ਪਾਣੀ ਭਰਨ ਦੀ ਸੰਭਾਵਨਾ ਹੈ। ਗੰਗਾ ਦੇ ਪੱਛਮੀ ਬੰਗਾਲ, ਬਿਹਾਰ, ਉੜੀਸਾ, ਤੱਟਵਰਤੀ ਆਂਧਰਾ ਪ੍ਰਦੇਸ਼, ਵਿਦਰਭ, ਦੱਖਣੀ ਅੰਦਰੂਨੀ ਕਰਨਾਟਕ, ਗੋਆ, ਤੱਟਵਰਤੀ ਕਰਨਾਟਕ, ਤੱਟਵਰਤੀ ਮਹਾਰਾਸ਼ਟਰ, ਪੂਰਬੀ ਗੁਜਰਾਤ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲੱਦਾਖ, ਰਾਜਸਥਾਨ ਦੇ ਪੱਛਮੀ ਹਿੱਸਿਆਂ, ਸੌਰਾਸ਼ਟਰ ਅਤੇ ਕੱਛ, ਮਰਾਠਵਾੜਾ, ਮੱਧ ਮਹਾਰਾਸ਼ਟਰ, ਦੱਖਣੀ ਤੇਲੰਗਾਨਾ, ਉੱਤਰੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Get Ready! Trouble is going to happen again, alert issued due to heavy rain in these districts of Punjab bordering Himachal Pradesh