Weather Forecast: ਲਗਾਤਾਰ ਬਦਲ ਰਹੇ ਮੌਸਮ ਦੇ ਵਿਚਕਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਵੀਰਵਾਰ ਸ਼ਾਮ ਜਾਂ ਰਾਤ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੱਖਣੀ ਭਾਰਤ 'ਚ ਲਗਾਤਾਰ ਮੀਂਹ ਪੈ ਰਿਹਾ ਹੈ। ਤਾਮਿਲਨਾਡੂ 'ਚ ਪਿਛਲੇ 24 ਘੰਟਿਆਂ ਦੌਰਾਨ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ ਹੈ। ਬਿਹਾਰ 'ਚ ਹੌਲੀ-ਹੌਲੀ ਠੰਡ ਵਧਣ ਲੱਗੀ ਹੈ। ਸਵੇਰੇ-ਸ਼ਾਮ ਵਧਦੀ ਠੰਡ ਨੂੰ ਦੇਖਦਿਆਂ ਲੋਕਾਂ ਨੇ ਗਰਮ ਕੱਪੜੇ ਕੱਢਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ ਕੁਝ ਥਾਵਾਂ 'ਤੇ ਹਲਕੀ ਅਤੇ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ-ਹਰਿਆਣਾ 'ਚ ਮੌਸਮ ਦਾ ਰੂਪ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਦੋਵੇਂ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਮੀਂਹ ਪੈਣ ਨਾਲ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ 9 ਨਵੰਬਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ 15 ਨਵੰਬਰ ਤੋਂ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਮੌਸਮ ਠੰਡਾ ਹੋ ਜਾਵੇਗਾ। ਗੁਆਂਢੀ ਸੂਬੇ ਹਰਿਆਣਾ ਦੇ ਮੌਸਮ 'ਚ ਵੀ ਆਉਣ ਵਾਲੇ ਦਿਨਾਂ ਦੌਰਾਨ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਦੱਖਣੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।
● ਕੇਰਲ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਉੱਤੇ ਹਲਕੀ ਬਾਰਿਸ਼ ਹੋਈ।
● ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕਾਂਕ ਗੰਭੀਰ ਤੋਂ ਖਤਰਨਾਕ ਸ਼੍ਰੇਣੀ ਵਿੱਚ ਬਣਿਆ ਹੋਇਆ ਹੈ।
● ਮੁੰਬਈ, ਅਹਿਮਦਾਬਾਦ ਅਤੇ ਪੁਣੇ ਦਾ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਰਿਹਾ।
ਇਹ ਵੀ ਪੜ੍ਹੋ : Weather Today: ਧੁੰਦ ਪੈਣੀ ਸ਼ੁਰੂ, 9 ਨਵੰਬਰ ਨੂੰ ਮੀਂਹ, 10 ਤੋਂ 12 ਨਵੰਬਰ ਨੂੰ ਠੰਡੀਆਂ ਹਵਾਵਾਂ ਨਾਲ ਵਧੇਗੀ ਸਰਦੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤਾਮਿਲਨਾਡੂ, ਕੇਰਲ ਅਤੇ ਦੱਖਣੀ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਲਕਸ਼ਦੀਪ ਅਤੇ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰੀ ਅੰਦਰੂਨੀ ਕਰਨਾਟਕ, ਰਾਇਲਸੀਮਾ, ਗੋਆ, ਦੱਖਣੀ ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਤੇਲੰਗਾਨਾ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ-ਕਸ਼ਮੀਰ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕ ਅੰਕ ਅਗਲੇ 3 ਦਿਨਾਂ ਤੱਕ ਗੰਭੀਰ ਸ਼੍ਰੇਣੀ ਵਿੱਚ ਰਹੇਗਾ। ਉੱਤਰ-ਪੱਛਮ ਤੋਂ ਆਉਣ ਵਾਲੀਆਂ ਹਵਾਵਾਂ ਦੀ ਰਫ਼ਤਾਰ ਵਧੇਗੀ ਜਿਸ ਨਾਲ ਹਵਾ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲੇਗੀ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Good news for people troubled by toxic air, rains will start from this day