Weather Forecast: ਦੇਸ਼ 'ਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਕੁਝ ਥਾਵਾਂ 'ਤੇ ਗਰਮੀ ਅਤੇ ਨਮੀ ਹੈ ਅਤੇ ਕੁਝ ਥਾਵਾਂ 'ਤੇ ਬਾਰਿਸ਼ ਤੋਂ ਬਾਅਦ ਗਰਮੀ ਤੋਂ ਰਾਹਤ ਮਿਲੀ ਹੈ। ਇਸੇ ਤਰ੍ਹਾਂ ਕੁਝ ਇਲਾਕਿਆਂ ਵਿੱਚ ਗੜੇ ਵੀ ਪਏ ਹਨ।
ਉੱਤਰੀ-ਪੱਛਮੀ ਭਾਰਤ ਵਿੱਚ 13 ਤੋਂ 16 ਅਪ੍ਰੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂਕਿ ਮੱਧ ਭਾਰਤ ਵਿੱਚ ਅੱਜ ਗਰਜ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਹਰਿਆਣਾ ਦਾ ਮੌਸਮ
ਹਰਿਆਣਾ 'ਚ 3 ਦਿਨਾਂ ਬਾਅਦ ਮੌਸਮ 'ਚ ਬਦਲਾਅ ਆਉਣ ਵਾਲਾ ਹੈ। ਮੌਸਮ ਵਿੱਚ ਇਹ ਤਬਦੀਲੀ ਦੋ ਸਰਗਰਮ ਪੱਛਮੀ ਗੜਬੜੀ ਕਾਰਨ ਹੋਵੇਗੀ। ਇਸ ਦੌਰਾਨ 12 ਅਪ੍ਰੈਲ ਤੱਕ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਰ ਇੱਕ ਹੋਰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ 13 ਅਪ੍ਰੈਲ ਤੋਂ 16 ਅਪ੍ਰੈਲ ਦੀ ਰਾਤ ਦੌਰਾਨ ਮੌਸਮ ਖ਼ਰਾਬ ਹੋਵੇਗਾ, ਗੜੇਮਾਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ ਵੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।
ਦਿੱਲੀ ਦਾ ਮੌਸਮ
ਦਿੱਲੀ ਵਿੱਚ ਦਿਨ ਵੇਲੇ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਦੇਸ਼ ਦੀ ਰਾਜਧਾਨੀ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 14 ਅਪ੍ਰੈਲ ਤੱਕ ਦਿੱਲੀ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 36 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ ਅਤੇ ਘੱਟੋ-ਘੱਟ ਤਾਪਮਾਨ 17 ਤੋਂ 21 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਬਿਹਾਰ ਦਾ ਮੌਸਮ
ਬਿਹਾਰ ਦੇ ਮੌਸਮ ਦੀ ਗੱਲ ਕਰੀਏ ਤਾਂ ਦਿਨ ਵੇਲੇ ਧੁੱਪ ਨਿਕਲਣ ਦੇ ਬਾਵਜੂਦ ਵੀ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਮੁਤਾਬਕ 11 ਅਪ੍ਰੈਲ ਤੋਂ 14 ਅਪ੍ਰੈਲ ਤੱਕ ਮੌਸਮ ਦਾ ਰੂਪ ਬਦਲ ਜਾਵੇਗਾ। ਦਰਅਸਲ, ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਤੋਂ ਬਾਅਦ 15 ਅਪ੍ਰੈਲ ਤੋਂ ਸੂਬੇ ਦੇ ਤਾਪਮਾਨ 'ਚ ਹੌਲੀ-ਹੌਲੀ ਵਾਧਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਮੌਸਮ 'ਚ ਹੋਣ ਵਾਲਾ ਹੈ ਵੱਡਾ ਬਦਲਾਅ, ਵਧਦੇ ਤਾਪਮਾਨ ਵਿਚਾਲੇ ਮੀਂਹ ਕਾਰਨ ਹੋ ਜਾਵੇਗਾ ਮੌਸਮ ਸੁਹਾਵਣਾ
ਮੌਸਮ ਦੀ ਗਤੀਵਿਧੀ
ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ, ਦੱਖਣੀ ਓਡੀਸ਼ਾ, ਪੂਰਬੀ ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਉੜੀਸਾ, ਬਿਹਾਰ ਅਤੇ ਛੱਤੀਸਗੜ੍ਹ ਵਿੱਚ ਥੋੜ੍ਹੇ ਸਮੇਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਉੜੀਸਾ, ਪੂਰਬੀ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਖੇਤਰਾਂ ਵਿੱਚ ਗੜੇਮਾਰੀ ਦੀਆਂ ਗਤੀਵਿਧੀਆਂ ਵੀ ਸੰਭਵ ਹਨ। ਅਗਲੇ ਦੋ ਦਿਨਾਂ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਇਸ ਤੋਂ ਬਾਅਦ ਇਸ ਵਿਚ ਵਾਧਾ ਹੋ ਸਕਦਾ ਹੈ।
Summary in English: Weather Today: Hailstorm alert with heavy rain, day temperature drops to 9 degrees, aaj ka mausam, Weather Forecast