Weather Forecast: ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਵਿਭਾਗ ਨੇ 19 ਅਕਤੂਬਰ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ-ਝੱਖੜ-ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਯਾਨੀ 16 ਅਕਤੂਬਰ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਗਿਲਗਿਤ ਬਾਲਟਿਸਤਾਨ ਅਤੇ ਮੁਜ਼ੱਫਰਾਬਾਦ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਨਾਲ-ਨਾਲ ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ।
ਪੰਜਾਬ ਦਾ ਮੌਸਮ: Met Centre Chandigarh
ਵੈਸਟਰਨ ਡਿਸਟਰਬੈਂਸ ਕਾਰਨ ਸ਼ਨੀਵਾਰ ਰਾਤ ਤੋਂ ਉੱਤਰ ਭਾਰਤ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ ਵੀ ਮੌਸਮ ਠੰਡਾ ਰਿਹਾ ਅਤੇ ਅੱਜ ਯਾਨੀ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਵੇਰ ਤੋਂ ਹੀ ਸੂਬੇ ਵਿੱਚ ਬੱਦਲਵਾਈ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਬਣ ਰਹੀਆਂ ਹਨ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਸੂਬੇ ਵਿੱਚ ਯੈਲੋ ਅਤੇ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ 'ਚ ਵੀ ਸਵੇਰ ਤੋਂ ਮੌਸਮ 'ਚ ਅਚਾਨਕ ਬਦਲਾਅ ਆਇਆ ਹੈ, ਜਿਸ ਕਾਰਨ ਕਈ ਜ਼ਿਲਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ ਹਨ। ਸੂਬੇ 'ਚ ਅਚਾਨਕ ਹੋਈ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਠੰਡ ਮਹਿਸੂਸ ਹੋ ਰਹੀ ਹੈ। ਜਦੋਂਕਿ, ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਫਿਲਹਾਲ, ਮੌਸਮ ਵਿਭਾਗ ਨੇ ਅੱਜ ਯਾਨੀ 16 ਅਕਤੂਬਰ ਨੂੰ ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇਹ ਮੀਂਹ 17 ਤੋਂ 20 ਅਕਤੂਬਰ ਤੱਕ ਜਾਰੀ ਰਹਿ ਸਕਦਾ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : Weather Today: ਪੰਜਾਬ ਤੋਂ ਦਿੱਲੀ ਤੱਕ ਵਧੀ ਠੰਡ, IMD ਦੀ ਭਵਿੱਖਬਾਣੀ ਤੋਂ ਕਿਸਾਨ ਚਿੰਤਿਤ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤੱਟਵਰਤੀ ਤਾਮਿਲਨਾਡੂ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕਰਨਾਟਕ ਅਤੇ ਕੇਰਲ ਦੇ ਦੱਖਣੀ ਤੱਟ 'ਤੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਹਿਮਾਲਿਆ ਦੀਆਂ ਪਹਾੜੀਆਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਉੱਚੀਆਂ ਚੋਟੀਆਂ 'ਤੇ ਹਲਕੀ ਬਰਫਬਾਰੀ ਵੀ ਹੋ ਸਕਦੀ ਹੈ।
● ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਦੱਖਣੀ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਛਾਏ ਮੀਂਹ ਦੀ ਸੰਭਾਵਨਾ ਹੈ।
● ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ।
● ਉੱਤਰੀ ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਦੱਖਣੀ ਕੋਂਕਣ ਅਤੇ ਗੋਆ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Hailstorm with heavy rain in Punjab-Haryana-Rajasthan