Weather Forecast: ਜੁਲਾਈ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਸੀ, ਪਰ ਹੌਲੀ-ਹੌਲੀ ਮਾਨਸੂਨ ਦੀ ਰਫਤਾਰ ਮੱਠੀ ਪੈ ਗਈ, ਜਿਸ ਨਾਲ ਸੂਬੇ ਭਰ ਵਿੱਚ ਗਰਮੀ ਅਤੇ ਹੁੰਮਸ ਸ਼ੁਰੂ ਹੋ ਗਈ। ਪਰ ਅੱਜ ਯਾਨੀ ਸ਼ੁਕਰਵਾਰ 12 ਜੁਲਾਈ ਨੂੰ ਸਵੇਰੇ ਅਚਾਨਕ ਮੌਸਮ ਮੁੜ ਤੋਂ ਬਦਲ ਗਿਆ ਅਤੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਨਾਲ ਲੋਕਾਂ ਨੂੰ ਹੁੰਮਸ ਅਤੇ ਗਰਮੀ ਤੋਂ ਰਾਹਤ ਨਸੀਬ ਹੋਈ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ ਸ਼ਾਮਲ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਅੱਜ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਵੀ ਸੰਕੇਤ ਦਿੱਤੇ ਹਨ।
ਮਾਨਸੂਨ ਆਮ ਨਾਲੋਂ 5 ਡਿਗਰੀ ਘੱਟ
ਮੌਸਮ ਵਿਭਾਗ ਅਨੁਸਾਰ ਜੁਲਾਈ ਮਹੀਨੇ ਵਿੱਚ ਹੁਣ ਤੱਕ ਮਾਨਸੂਨ ਆਮ ਵਾਂਗ ਰਿਹਾ ਹੈ। ਇਹ ਆਮ ਨਾਲੋਂ ਸਿਰਫ਼ 5 ਡਿਗਰੀ ਘੱਟ ਹੈ। 1 ਤੋਂ 11 ਜੁਲਾਈ ਦੀ ਗੱਲ ਕਰੀਏ ਤਾਂ ਇੱਥੇ ਆਮ ਤੌਰ 'ਤੇ 49.6 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂਕਿ ਹੁਣ ਤੱਕ ਸਿਰਫ਼ 47.3 ਮਿਲੀਮੀਟਰ ਬਾਰਿਸ਼ ਹੀ ਹੋਈ ਹੈ। ਵਿਭਾਗ ਦੀ ਮੰਨੀਏ ਤਾਂ ਸੂਬੇ ਦੇ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ 53%, ਕਪੂਰਥਲਾ 42%, ਰੂਪਨਗਰ 43%, ਐਸਏਐਸ ਨਗਰ 22%, ਫਤਿਹਗੜ੍ਹ ਸਾਹਿਬ 51%, ਪਟਿਆਲਾ 43%, ਬਠਿੰਡਾ 33%, ਫਿਰੋਜ਼ਪੁਰ 70% ਅਤੇ ਮੋਗਾ 63% ਘੱਟ ਮੀਂਹ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਜ਼ਿਲ੍ਹਿਆਂ ਵਿੱਚ ਅਲਰਟ
ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਅੱਜ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਹੈ, ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਵੀ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ: Haryana-Punjab-Himachal 'ਚ ਕਮਜ਼ੋਰ ਪਿਆ Monsoon, 12 ਜੁਲਾਈ ਤੋਂ ਮੌਨਸੂਨ ਦਾ ਦੂਜਾ ਗੇੜ ਸ਼ੁਰੂ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਉੱਤਰ-ਪੂਰਬੀ ਬਿਹਾਰ, ਦੱਖਣੀ ਗੁਜਰਾਤ, ਕੋਂਕਣ ਅਤੇ ਗੋਆ ਅਤੇ ਤੱਟਵਰਤੀ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਉੱਤਰਾਖੰਡ, ਉੱਤਰ ਪ੍ਰਦੇਸ਼, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭ, ਦੱਖਣ-ਪੂਰਬੀ ਰਾਜਸਥਾਨ, ਲਕਸ਼ਦੀਪ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਤੇਲੰਗਾਨਾ ਦੇ ਕੁਝ ਹਿੱਸਿਆਂ ਅਤੇ ਦੱਖਣ ਛੱਤੀਸਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ, ਮੱਧ ਪ੍ਰਦੇਸ਼, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ, ਵਿਦਰਭ ਅਤੇ ਮਰਾਠਵਾੜਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲੱਦਾਖ, ਜੰਮੂ ਅਤੇ ਕਸ਼ਮੀਰ, ਗੰਗਾ ਪੱਛਮੀ ਬੰਗਾਲ, ਸੌਰਾਸ਼ਟਰ ਅਤੇ ਕੱਛ, ਰਾਇਲਸੀਮਾ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Hailstorm with rain in Punjab, alert issued for 10 districts